Pakistan: ਟੀਵੀ ‘ਤੇ ਚੱਲਿਆ ਇਮਰਾਨ ਦਾ ਭਾਸ਼ਣ, ਚੈਨਲ ‘ਤੇ ਡਿੱਗੀ ਗਾਜ਼, ਬੰਦ ਹੋਇਆ ਪ੍ਰਸਾਰਨ
PEMRA ਨੇ ਪਹਿਲਾਂ ਹੀ ਸਾਰੇ ਟੀਵੀ ਚੈਨਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਨਿਯਮ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਦੇ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ (PEMRA) ਨੇ ਐਤਵਾਰ ਰਾਤ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੇ ਲਾਈਵ ਜਾਂ ਰਿਕਾਰਡ ਕੀਤੇ ਭਾਸ਼ਣ ਨੂੰ ਵੱਖ-ਵੱਖ ਸੈਟੇਲਾਈਟ ਟੈਲੀਵਿਜ਼ਨ ਚੈਨਲਾਂ ‘ਤੇ ਪ੍ਰਸਾਰਿਤ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ ਇਸਲਾਮਾਬਾਦ ਪੁਲਿਸ ਖਾਨ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਸੀ।ਫਿਲਹਾਲ ਸਿਰਫ ਪਾਬੰਦੀ ਦਾ ਸੰਦੇਸ਼ ਹੀ ਦਿਖਾਈ ਦਿੰਦਾ ਹੈ। ਮੰਨਿਆ ਜਾਂਦਾ ਹੈ ਕਿ ਏਆਰਵਾਈ ਖਾਨ ਪ੍ਰਤੀ ਹਮਦਰਦੀ ਰੱਖਦਾ ਹੈ। ਇਸ ਚੈਨਲ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਕੀਤੀ ਜਾ ਚੁੱਕੀ ਹੈ।
PEMRA ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਲਗਾਤਾਰ ਆਪਣੇ ਭਾਸ਼ਣਾਂ/ਬਿਆਨਾਂ ਰਾਹੀਂ ਬੇਬੁਨਿਆਦ ਦੋਸ਼ ਲਗਾ ਰਹੇ ਹਨ ਅਤੇ ਸਰਕਾਰੀ ਸੰਸਥਾਵਾਂ ਅਤੇ ਅਧਿਕਾਰੀਆਂ ਵਿਰੁੱਧ ਭੜਕਾਊ ਬਿਆਨ ਦੇ ਕੇ ਨਫ਼ਰਤ ਭਰੇ ਭਾਸ਼ਣ ਦੇ ਰਹੇ ਹਨ, ਜਿਸ ਨਾਲ ਕਾਨੂੰਨ ਵਿਵਸਥਾ ਨੂੰ ਲੈ ਕੇ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਸ ਵਿੱਚ ਕਿਹਾ ਗਿਆ ਹੈ, “ਇਸ ਲਈ, ਸਮਰੱਥ ਅਥਾਰਟੀ ਅਰਥਾਤ ਚੇਅਰਮੈਨ, PEMRA ਨੇ ਇਮਰਾਨ ਖਾਨ ਦੇ ਭਾਸ਼ਣ/ਪ੍ਰੈਸ ਕਾਨਫਰੰਸ (ਰਿਕਾਰਡ ਜਾਂ ਲਾਈਵ) ਦੇ ਟੈਲੀਕਾਸਟ/ਮੁੜ ਪ੍ਰਸਾਰਣ ‘ਤੇ ਤੁਰੰਤ ਪ੍ਰਭਾਵ ਨਾਲ ਸਾਰੇ ਸੈਟੇਲਾਈਟ ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।”