ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Amritpal Singh: ਤਲਵਾਰਾਂ ਲੈ ਕੇ ਖੜ੍ਹੇ ਸਨ 200 ਪ੍ਰਦਰਸ਼ਨਕਾਰੀ, ਕੈਨੇਡਾ ‘ਚ ਭਾਰਤ ਦੇ ਹਾਈ ਕਮਿਸ਼ਨਰ ਦਾ ਪ੍ਰੋਗਰਾਮ ਰੱਦ

Canadian Police ਵੀ ਵੇਨਿਆ ਦੇ ਬਾਹਰ 200 ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਵਿੱਚ ਅਸਮਰੱਥ ਰਹੀ, ਜਿਸ ਕਾਰਨ ਉਨ੍ਹਾਂ ਨੇ ਹਾਈ ਕਮਿਸ਼ਨਰ ਨੂੰ ਵਾਪਸ ਜਾਣ ਦੀ ਸਲਾਹ ਦਿੱਤੀ।

Amritpal Singh: ਤਲਵਾਰਾਂ ਲੈ ਕੇ ਖੜ੍ਹੇ ਸਨ 200 ਪ੍ਰਦਰਸ਼ਨਕਾਰੀ, ਕੈਨੇਡਾ 'ਚ ਭਾਰਤ ਦੇ ਹਾਈ ਕਮਿਸ਼ਨਰ ਦਾ ਪ੍ਰੋਗਰਾਮ ਰੱਦ
Follow Us
tv9-punjabi
| Updated On: 20 Mar 2023 17:53 PM IST
ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਪੁਲਿਸ ਉਸ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਹਰ ਜਗ੍ਹਾ ਉਸਦੀ ਭਾਲ ਕਰ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪ੍ਰਦਰਸ਼ਨਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦੇ ਵਿਰੋਧ ਦੀ ਖਬਰ ਕੈਨੇਡਾ ਤੋਂ ਵੀ ਸਾਹਮਣੇ ਆਈ ਹੈ, ਜਿਸ ਕਾਰਨ ਕੈਨੇਡਾ ਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਇਕ ਪ੍ਰੋਗਰਾਮ ਚ ਜਾਣ ਦਾ ਆਪਣਾ ਦੌਰਾ ਰੱਦ ਕਰਨਾ ਪਿਆ। ਦਰਅਸਲ ਅੰਮ੍ਰਿਤਪਾਲ ਸਿੰਘ ਬਾਰੇ ਕਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕਈ ਲੋਕ ਉਸ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਵੀ ਫੈਲਾ ਰਹੇ ਹਨ। ਗ੍ਰਿਫਤਾਰੀ ਦੀ ਅਫਵਾਹ ਕਾਰਨ ਕੈਨੇਡਾ ਚ ਇੰਡੋ-ਕੈਨੇਡੀਅਨ ਭਾਈਚਾਰੇ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਵਿਰੋਧ ਕਾਰਨ ਭਾਰਤੀ ਹਾਈ ਕਮਿਸ਼ਨਰ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ।

200 ਪ੍ਰਦਰਸ਼ਨਕਾਰੀਆਂ ਨੇ ਰੋਕਿਆ ਰਸਤਾ

ਦੱਸਿਆ ਜਾ ਰਿਹਾ ਹੈ ਕਿ ਓਟਾਵਾ ‘ਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਤਾਜ ਪਾਰਕ ਕਨਵੈਨਸ਼ਨ ਸੈਂਟਰ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਸ਼ਾਮਲ ਹੋਣ ਵਾਲੇ ਸਨ, ਜਦੋਂ 200 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਉਥੇ ਪਹੁੰਚ ਗਏ। ਕਈਆਂ ਦੇ ਹੱਥਾਂ ਵਿੱਚ ਤਲਵਾਰਾਂ ਵੀ ਸਨ। ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੰਜੇ ਕੁਮਾਰ ਵਰਮਾ ਨੇ ਪ੍ਰੋਗਰਾਮ ‘ਚ ਆਪਣੀ ਸ਼ਮੂਲੀਅਤ ਰੱਦ ਕਰ ਦਿੱਤੀ। ਦਰਅਸਲ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਫ੍ਰੈਂਡਸ ਆਫ ਇੰਡੀਆ ਐਂਡ ਕੈਨੇਡਾ ਫਾਊਂਡੇਸ਼ਨ ਵੱਲੋਂ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ ਸੀ। ਭਾਰਤ ਦੇ ਹਾਈ ਕਮਿਸ਼ਨਰ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ। ਮਾਮਲਾ ਐਤਵਾਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਸਨ।ਭਾਰੀ ਭੀੜ ਨੂੰ ਦੇਖਦਿਆਂ ਪੁਲਿਸ ਵੀ ਉਨ੍ਹਾਂ ਨੂੰ ਕਾਬੂ ਨਹੀਂ ਕਰ ਸਕੀ। ਇਸ ਕਾਰਨ ਸੰਜੇ ਕੁਮਾਰ ਵਰਮਾ ਨੂੰ ਵਾਪਸ ਜਾਣ ਦੀ ਸਲਾਹ ਦਿੱਤੀ ਗਈ।

ਪੰਜਾਬ ਭਰ ਵਿੱਚ ਤਲਾਸ਼ੀ ਮੁਹਿੰਮ ਜਾਰੀ

ਦੂਜੇ ਪਾਸੇ ਅਮਰਪਾਲ ਸਿੰਘ ਦੀ ਭਾਲ ਕਰ ਰਹੀ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਆਈਐਸਆਈਐਸ ਨਾਲ ਸਬੰਧ ਹੋ ਸਕਦੇ ਹਨ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਬੁਲੇਟ ਪਰੂਫ ਜੈਕੇਟ ਅਤੇ ਰਾਈਫਲ ਬਰਾਮਦ ਹੋਈ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਤੇਜ਼ੀ ਨਾਲ ਜਾਰੀ ਹੈ। ਉਸ ਦੇ 5 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...