AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਲੀਫੋਰਨੀਆ ‘ਚ ਪੀਜ਼ਾ ਰੈਸਟੋਰੈਂਟ ਦੀ ਆੜ ਚ ਚੱਲ ਰਿਹਾ ਸੀ ਡਰੱਗ ਸਿੰਡਿਕੇਟ, ਪੰਜਾਬੀ ਸ਼ਖਸ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਹਥਿਆਰ ਬਰਾਮਦ

California drug syndicate: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਚਲਾਉਣ ਵਾਲੇ ਪੰਜਾਬ ਨਿਵਾਸੀ ਕਵੰਲਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਕੈਲੀਫੋਰਨੀਆ 'ਚ ਪੀਜ਼ਾ ਰੈਸਟੋਰੈਂਟ ਦੀ ਆੜ ਚ ਚੱਲ ਰਿਹਾ ਸੀ ਡਰੱਗ ਸਿੰਡਿਕੇਟ, ਪੰਜਾਬੀ ਸ਼ਖਸ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਹਥਿਆਰ ਬਰਾਮਦ
ਕੈਲੀਫੋਰਨੀਆ ’ਚ ਪੰਜਾਬੀ ਸ਼ਖਸ ਗ੍ਰਿਫ਼ਤਾਰ Photo Credit : Meta AI
tv9-punjabi
| Updated On: 08 Sep 2026 11:32 AM IST
Share

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਚਲਾਉਣ ਵਾਲੇ ਪੰਜਾਬ ਨਿਵਾਸੀ ਕਵੰਲਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖ਼ਲ ਹੋਇਆ ਇਹ ਸ਼ਖਸ ਪਿਜ਼ਜ਼ਾ ਡਿਲੀਵਰੀ ਦੇ ਬਹਾਨੇ ਕੋਕੀਨ ਵਰਗੇ ਖ਼ਤਰਨਾਕ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ ਚਲਾ ਰਿਹਾ ਸੀ। ਪੁਲਿਸ ਦੀ ਛਾਪੇਮਾਰੀ ਦੌਰਾਨ ਉਸ ਦੇ ਟਿਕਾਣੇ ਤੋਂ 40 ਕਿਲੋ ਕੋਕੀਨ, ਕਈ ਪਿਸਤੌਲਾਂ ਅਤੇ ਵੱਡੀ ਮਾਤਰਾ ਵਿੱਚ ਡਾਲਰਾਂ ਦੀ ਨਕਦੀ ਬਰਾਮਦ ਹੋਈ ਹੈ। ਮੁਲਜ਼ਮ ਨੂੰ ਹੁਣ ਉਮਰ ਕੈਦ ਤੱਕ ਦੀ ਸਜ਼ਾ ਅਤੇ ਭਾਰੀ ਆਰਥਿਕ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੋਕੀਨ ਦੇ ਵੱਡੇ ਸਿੰਡਿਕੇਟ ਦਾ ਪਰਦਾਫਾਸ਼

ਜਾਂਚ ਅਧਿਕਾਰੀਆਂ ਦੇ ਅਨੁਸਾਰ, ਆਰੋਪੀ ਲੰਬੇ ਸਮੇਂ ਤੋਂ ਗੁਪਤ ਤਰੀਕੇ ਨਾਲ ਇੱਕ ਵੱਡਾ ਡਰੱਗ ਸਿੰਡਿਕੇਟ ਚਲਾ ਰਿਹਾ ਸੀ। ਉਹ ਆਪਣੇ ਰੈਸਟੋਰੈਂਟ ਨੈੱਟਵਰਕ ਦਾ ਫਾਇਦਾ ਚੁੱਕ ਕੇ ਸਥਾਨਕ ਲੋਕਾਂ ਅਤੇ ਨੌਜਵਾਨਾਂ ਨੂੰ ਮੇਥ ਅਤੇ ਕੋਕੀਨ ਵਰਗੇ ਖ਼ਤਰਨਾਕ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਦੇਖਦੇ ਹੀ ਦੇਖਦੇ ਉਸ ਨੇ ਇੱਕ ਵਿਸ਼ਾਲ ਸਪਲਾਈ ਚੇਨ ਤਿਆਰ ਕਰ ਲਈ ਸੀ, ਜਿਸ ਰਾਹੀਂ ਉਹ ਭਾਰੀ ਮੁਨਾਫ਼ਾ ਕਮਾ ਰਿਹਾ ਸੀ।

ਪੁਲਿਸ ਦੀ ਰੇਡ ਵਿੱਚ ਬਰਾਮਦ ਹੋਏ ਹਥਿਆਰ, ਡਰੱਗਜ਼ ਅਤੇ ਨਕਦੀ

ਜਦੋਂ ਪੁਲਿਸ ਨੂੰ ਇਸ ਗੈਰ-ਕਾਨੂੰਨੀ ਕਾਰੋਬਾਰ ਬਾਰੇ ਗੁਪਤ ਸੂਚਨਾ ਮਿਲੀ ਤਾਂ ਅਧਿਕਾਰੀਆਂ ਨੇ ਆਰੋਪੀ ਦੇ ਘਰ ਅਤੇ ਹੋਰ ਟਿਕਾਣਿਆਂ ਤੇ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕੀਤੀ। ਰੇਡ ਦੌਰਾਨ ਪੁਲਿਸ ਨੂੰ ਮੌਕੇ ਤੋਂ 40 ਕਿਲੋ ਸ਼ੁੱਧ ਕੋਕੀਨ, ਕਈ ਗੈਰ-ਕਾਨੂੰਨੀ ਪਿਸਤੌਲਾਂ ਅਤੇ ਵੱਡੀ ਮਾਤਰਾ ਵਿੱਚ ਡਾਲਰਾਂ ਦੀ ਨਕਦੀ ਬਰਾਮਦ ਹੋਈ। ਹਥਿਆਰਾਂ ਦੀ ਬਰਾਮਦਗੀ ਤੋਂ ਇਹ ਵੀ ਸਪੱਸ਼ਟ ਹੋ ਗਿਆ ਕਿ ਉਹ ਸਿਰਫ਼ ਡਰੱਗ ਤਸਕਰੀ ਹੀ ਨਹੀਂ, ਸਗੋਂ ਇੱਕ ਹਿੰਸਕ ਅਪਰਾਧਿਕ ਗਿਰੋਹ ਵੀ ਚਲਾ ਰਿਹਾ ਸੀ।

ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ

ਪੁਲਿਸ ਜਾਂਚ ਵਿੱਚ ਇਸ ਗੱਲ ਦੀ ਵੀ ਪੁਸ਼ਟੀ ਹੋਈ ਹੈ ਕਿ ਮੁਲਜ਼ਮ ਬਿਨਾਂ ਕਿਸੇ ਵੈਧ ਦਸਤਾਵੇਜ਼ ਦੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਉਹ ਆਪਣੀ ਪਛਾਣ ਬਦਲ ਕੇ ਅਤੇ ਆਪਣੇ ਗੈਰ-ਕਾਨੂੰਨੀ ਧੰਦੇ ਨੂੰ ਪੀਜ਼ਾ ਕਾਰੋਬਾਰ ਦੇ ਪਿੱਛੇ ਲੁਕਾ ਕੇ ਸਾਲਾਂ ਤੋਂ ਕਾਨੂੰਨ ਦੀਆਂ ਅੱਖਾਂ ਵਿੱਚ ਧੂੜ ਪਾ ਰਿਹਾ ਸੀ।

ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲੱਗ ਸਕਦਾ ਹੈ

ਨਸ਼ੀਲੇ ਪਦਾਰਥਾਂ ਦੀ ਇੰਨੀ ਵੱਡੀ ਖੇਪ, ਗੈਰ-ਕਾਨੂੰਨੀ ਹਥਿਆਰ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਦੇ ਗੰਭੀਰ ਆਰੋਪਾਂ ਤਹਿਤ ਪੁਲਿਸ ਨੇ ਉਸ ਤੇ ਸਖ਼ਤ ਕਾਨੂੰਨ ਲਾਗੂ ਕੀਤੇ ਹਨ। ਕਾਨੂੰਨੀ ਮਾਹਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਗੀਨ ਅਪਰਾਧਾਂ ਲਈ ਉਸ ਨੂੰ ਉਮਰ ਕੈਦ ਦੀ ਸਜ਼ਾ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਅਦਾਲਤ ਉਸ ਤੇ ਭਾਰੀ ਆਰਥਿਕ ਜੁਰਮਾਨਾ ਵੀ ਲਗਾ ਸਕਦੀ ਹੈ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...