AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੀ ਕਤਰ ‘ਚ ਖਤਮ ਹੋ ਸਕਦੀ ਹੈ 8 ਭਾਰਤੀਆਂ ਦੀ ਫਾਂਸੀ ਦੀ ਸਜ਼ਾ ? ਕੋਰਟ ‘ਚ ਅਪੀਲ ਤੋਂ ਬਾਅਦ ਕੀ ਹੋਵੇਗਾ ਅੱਗੇ?

ਕਤਰ ਦੀ ਅਦਾਲਤ ਨੇ ਅੱਠ ਸਾਬਕਾ ਨੌਸੈਨਿਕਾਂ ਦੀ ਮੌਤ ਦੀ ਸਜ਼ਾ ਵਿਰੁੱਧ ਦਾਇਰ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਇਸ ਮਾਮਲੇ 'ਤੇ ਛੇਤੀ ਹੀ ਸੁਣਵਾਈ ਹੋਣ ਦੀ ਉਮੀਦ ਹੈ। ਸਾਬਕਾ ਅਧਿਕਾਰੀਆਂ ਨੂੰ ਪਿਛਲੇ ਮਹੀਨੇ ਮੌਤ ਦੀ ਸਜ਼ਾ ਸੁਣਾਈ ਗਈ ਸੀ। ਆਓ ਜਾਣਦੇ ਹਾਂ ਸਾਬਕਾ ਅਧਿਕਾਰੀਆਂ ਦੀ ਅਪੀਲ 'ਤੇ ਕਤਰ ਕੋਰਟ 'ਚ ਅੱਗੇ ਕੀ ਹੋਵੇਗਾ।

ਕੀ ਕਤਰ 'ਚ ਖਤਮ ਹੋ ਸਕਦੀ ਹੈ 8 ਭਾਰਤੀਆਂ ਦੀ ਫਾਂਸੀ ਦੀ ਸਜ਼ਾ ? ਕੋਰਟ 'ਚ ਅਪੀਲ ਤੋਂ ਬਾਅਦ ਕੀ ਹੋਵੇਗਾ ਅੱਗੇ?
tv9-punjabi
| Published: 24 Nov 2023 13:28 PM IST
Share
ਕਤਰ ਦੀ ਇਕ ਅਦਾਲਤ ਨੇ ਭਾਰਤੀ ਜਲ ਸੈਨਾ ਦੇ 8 ਸਾਬਕਾ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਸਵੀਕਾਰ ਕਰ ਲਈ ਹੈ। ਉਨ੍ਹਾਂ ਦੀ ਅਪੀਲ ‘ਤੇ ਅਦਾਲਤ ‘ਚ ਛੇਤੀ ਹੀ ਸੁਣਵਾਈ ਸ਼ੁਰੂ ਹੋਣ ਦੀ ਉਮੀਦ ਹੈ। ਪਿਛਲੇ ਮਹੀਨੇ 26 ਅਕਤੂਬਰ ਨੂੰ ਕਤਰ ਦੀ ਅਦਾਲਤ ਨੇ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਦਾ ਐਲਾਨ ਕੀਤਾ ਸੀ। ਉਦੋਂ ਤੋਂ ਭਾਰਤ ਲਗਾਤਾਰ ਕਤਰ ਦੇ ਸੰਪਰਕ ਵਿੱਚ ਸੀ। ਵੱਖ-ਵੱਖ ਕੂਟਨੀਤਕ ਮਾਧਿਅਮਾਂ ਤੋਂ ਬਾਅਦ ਸਾਬਕਾ ਅਧਿਕਾਰੀਆਂ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਗਿਆ। ਭਾਰਤ ਸਰਕਾਰ ਇਸ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਅਤੇ ਕਤਰ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਆਓ ਜਾਣਦੇ ਹਾਂ ਕਤਰ ਦੀ ਅਦਾਲਤ ਵਿੱਚ ਅਪੀਲ ਸਵੀਕਾਰ ਹੋਣ ਤੋਂ ਬਾਅਦ ਅੱਗੇ ਕੀ ਹੋਵੇਗਾ?

ਕਤਰ ਵਿੱਚ ਅਦਾਲਤੀ ਪ੍ਰਕਿਰਿਆ ਦੇ ਤਿੰਨ ਪੜਾਅ

ਹੇਠਲੀ ਅਦਾਲਤ ਦੇ ਫੈਸਲੇ ਨੂੰ ਫਿਲਹਾਲ ਅਪੀਲ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜੇਕਰ ਭਾਰਤੀ ਜਲ ਸੈਨਾ ਦੇ ਇਨ੍ਹਾਂ ਸਾਬਕਾ ਅਧਿਕਾਰੀਆਂ ਨੂੰ ਇੱਥੇ ਵੀ ਰਾਹਤ ਨਹੀਂ ਮਿਲਦੀ ਤਾਂ ਕਤਰ ਦੀ ਸੁਪਰੀਮ ਕੋਰਟ ਵਿੱਚ ਵੀ ਅਪੀਲ ਕੀਤੀ ਜਾ ਸਕਦੀ ਹੈ। ਅਦਾਲਤੀ ਪ੍ਰਕਿਰਿਆ ਤੋਂ ਬਾਅਦ ਕਤਰ ਦੇ ਅਮੀਰ ਨੂੰ ਕਿਸੇ ਵੀ ਕੈਦੀ ਦੀ ਸਜ਼ਾ ਮੁਆਫ ਕਰਨ ਦਾ ਅਧਿਕਾਰ ਹੈ।

ਕੀ ਹੈ ਭਾਰਤੀ ਜ ਸਾਬਕਾ ਅਫਸਰਾਂ ਦਾ ਮਾਮਲਾ?

ਪਿਛਲੇ ਸਾਲ ਅਗਸਤ ਵਿੱਚ ਭਾਰਤੀ ਜਲ ਸੈਨਾ ਦੇ ਇਨ੍ਹਾਂ ਅੱਠ ਸੇਵਾਮੁਕਤ ਅਧਿਕਾਰੀਆਂ ਨੂੰ ਕਤਰ ਦੀਆਂ ਸੁਰੱਖਿਆ ਏਜੰਸੀਆਂ ਨੇ ਜਾਸੂਸੀ ਦੇ ਝੂਠੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਕੋਠੜੀਆਂ ਵਿੱਚ ਬੰਦ ਕਰਕੇ ਮਹੀਨਿਆਂ ਤੱਕ ਤਸੀਹੇ ਦਿੱਤੇ ਗਏ। ਕਈ ਮਹੀਨਿਆਂ ਬਾਅਦ ਉੱਥੇ ਮੌਜੂਦ ਭਾਰਤੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਸਾਰੇ ਭਾਰਤੀਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ। ਉਨ੍ਹਾਂ ਅੱਠ ਸਾਬਕਾ ਅਫਸਰਾਂ ਨੂੰ ਵੀ ਕਾਫੀ ਸਮੇਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਰੱਖਿਆ ਗਿਆ ਹੈ। ਹੇਠਲੀ ਅਦਾਲਤ ਵਿੱਚ ਸੁਣਵਾਈ ਵੀ ਬਹੁਤ ਹੀ ਸ਼ੱਕੀ ਢੰਗ ਨਾਲ ਹੋਈ। ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਇਸ ਕੇਸ ਨਾਲ ਸਬੰਧਤ ਤੱਥ ਵੀ ਹੇਠਲੀ ਅਦਾਲਤ ਨੂੰ ਨਹੀਂ ਦਿੱਤੇ ਗਏ ਸਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਤਰ ਅਦਾਲਤ ਦੇ ਫੈਸਲੇ ਨੂੰ ਹੈਰਾਨੀਜਨਕ ਦੱਸਿਆ ਸੀ।

ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀਆਂ ਦੇ ਨਾਂ ਹੇਠ ਇਸ ਤਰ੍ਹਾਂ ਹਨ:

ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੰਜੀਵ ਗੁਪਤਾ, ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਸੁਗੁਨਾਕਰ ਪਕਾਲਾ, ਕਮਾਂਡਰ ਅਮਿਤ ਨਾਗਪਾਲ, ਸੈਲਰ ਰਾਜੇਸ਼

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...