ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Russia-Ukrain War: ਯੂਕਰੇਨ ਵਿੱਚ ਸਨ ਬਾਈਡਨ, ਉਸੇ ਸਮੇਂ ਰੂਸ ਕਰ ਰਿਹਾ ਸੀ ‘ਸ਼ੈਤਾਨ’ ਮਿਜ਼ਾਈਲ ਦਾ ਪ੍ਰੀਖਣ, ਪਰ…

ਰੂਸ-ਅਮਰੀਕਾ ਦੇ ਰਿਸ਼ਤਿਆਂ ਤੇ ਖ਼ਬਰ: ਅਮਰੀਕੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਦੋਂ ਰਾਸ਼ਟਰਪਤੀ ਜੋ ਬਾਈਡਨ ਯੂਕਰੇਨ ਵਿੱਚ ਸਨ ਤਾਂ ਰੂਸ ਨੇ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਸੀ, ਪਰ ਇਹ ਸਫਲ ਨਹੀਂ ਹੋਇਆ।

Russia-Ukrain War: ਯੂਕਰੇਨ ਵਿੱਚ ਸਨ ਬਾਈਡਨ, ਉਸੇ ਸਮੇਂ ਰੂਸ ਕਰ ਰਿਹਾ ਸੀ 'ਸ਼ੈਤਾਨ' ਮਿਜ਼ਾਈਲ ਦਾ ਪ੍ਰੀਖਣ, ਪਰ...
ਯੂਕਰੇਨ ਵਿੱਚ ਸਨ ਬਾਈਡਨ, ਉਸੇ ਸਮੇਂ ਰੂਸ ਕਰ ਰਿਹਾ ਸੀ ‘ਸ਼ੈਤਾਨ’ ਮਿਜ਼ਾਈਲ ਦਾ ਪ੍ਰੀਖਣ
Follow Us
kusum-chopra
| Updated On: 12 Apr 2023 19:36 PM IST
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ (Joe Biden) ਯੂਕਰੇਨ ਵਿੱਚ ਸਨ। ਠੀਕ ਉਸੇ ਸਮੇਂ ਰੂਸ ਨੇ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ (ICBM) ਦਾ ਪ੍ਰੀਖਣ ਕੀਤਾ ਪਰ ਇਹ ਪ੍ਰੀਖਣ ਅਸਫਲ ਹੋ ਗਿਆ। ਸੀਐਨਐਨ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਮਿਜ਼ਾਈਲ ਪ੍ਰੀਖਣ ਤੋਂ ਪਹਿਲਾਂ ਰੂਸ ਨੇ ਅਮਰੀਕਾ ਨੂੰ ਜੰਗਬੰਦੀ ਬਾਰੇ ਵੀ ਜਾਣਕਾਰੀ ਦਿੱਤੀ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਰੂਸ ਦੇ ਇਸ ਪ੍ਰੀਖਣ ਤੋਂ ਅਮਰੀਕਾ ਨੂੰ ਕੋਈ ਖ਼ਤਰਾ ਨਹੀਂ ਹੈ। ਪੱਛਮੀ ਦੇਸ਼ਾਂ ‘ਚ ਸ਼ੈਤਾਨ-2 ਦੇ ਨਾਂ ਨਾਲ ਜਾਣੀ ਜਾਂਦੀ ਇਹ SARMAT ਮਿਜ਼ਾਈਲ ਕਈ ਪਰਮਾਣੂ ਹਥਿਆਰ ਲਿਜਾਣ ‘ਚ ਸਮਰੱਥ ਹੈ। ਰੂਸ ਪਹਿਲਾਂ ਵੀ ਇਸ ਦਾ ਸਫਲ ਪ੍ਰੀਖਣ ਕਰ ਚੁੱਕਾ ਹੈ। ਅਮਰੀਕੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਜੇਕਰ ਰੂਸ ਨੇ ਮਿਜ਼ਾਈਲ ਦਾ ਸਫਲ ਪ੍ਰੀਖਣ ਕਰਦਾ ਤਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰੂਸਰ ਪੁਤਿਨ ਨੇ ਮੰਗਲਵਾਰ ਨੂੰ ਆਪਣੇ ‘ਸਟੇਟ ਆਫ ਦ ਨੇਸ਼ਨ’ ਸੰਬੋਧਨ ‘ਚ ਇਸ ਦਾ ਜ਼ਿਕਰ ਕੀਤਾ ਹੁੰਦਾ, ਪਰ ਆਪਣੇ ਇਕ ਘੰਟੇ 45 ਮਿੰਟ ਦੇ ਭਾਸ਼ਣ ‘ਚ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਨੇ ਇਸ ਨੂੰ ਲੈ ਕੇ ਕੋਈ ਗੱਲ ਨਹੀਂ ਕੀਤੀ।

ਅਮਰੀਕਾ ਨਾਲ ਪ੍ਰਮਾਣੂ ਸੰਧੀ ਵਿੱਚ ਰੂਸ ਦੀ ਭਾਗੀਦਾਰੀ ਖਤਮ

ਇਸ ਦੌਰਾਨ, ਵਲਾਦੀਮੀਰ ਪੁਤਿਨ ਨੇ ਘੋਸ਼ਣਾ ਕੀਤੀ ਕਿ ਰੂਸ ਨਿਊ ਸਟਾਰਟ ਸੰਧੀ ਵਿੱਚ ਆਪਣੀ ਭਾਗੀਦਾਰੀ ਮੁਅੱਤਲ ਕਰ ਰਿਹਾ ਹੈ, ਜਿਸਦਾ ਉਦੇਸ਼ ਪ੍ਰਮਾਣੂ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣਾ ਹੈ। ਇਹ ਸੰਧੀ ਅਮਰੀਕਾ ਨਾਲ ਰੂਸ ਦਾ ਆਖਰੀ ਬਚਿਆ ਹੋਇਆ ਪ੍ਰਮਾਣੂ ਹਥਿਆਰ ਕੰਟਰੋਲ ਸਮਝੌਤਾ ਹੈ। ਪੁਤਿਨ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਐਲਾਨ ਕੀਤਾ ਕਿ ਉਹ ਯੂਕਰੇਨ ਵਿੱਚ ਜੰਗ ਨੂੰ ਲੈ ਕੇ ਆਪਣੀ ਰਣਨੀਤੀ ਨਹੀਂ ਬਦਲਣਗੇ। ਇਸ ਐਲਾਨ ਨਾਲ ਪੱਛਮੀ ਦੇਸ਼ਾਂ ਅਤੇ ਰੂਸ ਵਿਚਾਲੇ ਹੋਰ ਤਣਾਅ ਵਧਣ ਦਾ ਖਦਸ਼ਾ ਹੈ। ਪੁਤਿਨ ਨੇ ਕਿਹਾ ਹੈ ਕਿ ਰੂਸ ਉਸ ਸੰਧੀ ਵਿਚ ਆਪਣੀ ਭਾਗੀਦਾਰੀ ਨੂੰ ਮੁਅੱਤਲ ਕਰ ਰਿਹਾ ਹੈ ਜਿਸਦਾ ਉਦੇਸ਼ ਪ੍ਰਮਾਣੂ ਹਥਿਆਰਾਂ ਦੇ ਵਿਸਥਾਰ ਤੇ ਰੋਕ ਲਗਾਉਣਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...