AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ਬੈਠੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਨੂੰ ਦੱਸਿਆ ਆਪਣਾ ਇਰਾਦਾ, ਮਹਿਲਾ ਪੱਤਰਕਾਰ ਨੂੰ ਦਿੱਤਾ ਜਵਾਬ- ਮੈਂ FBI ‘ਚ ਨਹੀਂ ਹਾਂ

India Canada Row: ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੈਨੇਡਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਨੇਡਾ 'ਚ ਅਪਰਾਧੀਆਂ ਨੂੰ ਸਿਆਸੀ ਸ਼ਰਨ ਮਿਲੀ ਹੋਈ ਹੈ। ਅਸੀਂ ਇਸ ਸਬੰਧੀ ਕਈ ਸਬੂਤ ਦਿੱਤੇ ਪਰ ਕੋਈ ਕਾਰਵਾਈ ਨਹੀਂ ਹੋਈ। ਜੇਕਰ ਕੈਨੇਡਾ ਸਾਨੂੰ ਨਿੱਝਰ ਕਤਲੇਆਮ ਸਬੰਧੀ ਕੋਈ ਸਬੂਤ ਦਿੰਦਾ ਹੈ ਤਾਂ ਅਸੀਂ ਜ਼ਰੂਰ ਵਿਚਾਰ ਕਰਾਂਗੇ।

ਅਮਰੀਕਾ ਬੈਠੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਨੂੰ ਦੱਸਿਆ ਆਪਣਾ ਇਰਾਦਾ, ਮਹਿਲਾ ਪੱਤਰਕਾਰ ਨੂੰ ਦਿੱਤਾ ਜਵਾਬ- ਮੈਂ FBI 'ਚ ਨਹੀਂ ਹਾਂ
tv9-punjabi
| Updated On: 27 Sep 2023 13:42 PM IST
Share
ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਨਿਊਯਾਰਕ ‘ਚ UNGA ‘ਚ ਆਪਣੇ ਸੰਬੋਧਨ ਤੋਂ ਬਾਅਦ ਵਿਦੇਸ਼ੀ ਮਾਮਲਿਆਂ ‘ਤੇ ਚਰਚਾ ਦੌਰਾਨ ਜੈਸ਼ੰਕਰ ਨੇ ਕੈਨੇਡਾ ‘ਤੇ ਵੱਡਾ ਹਮਲਾ ਕੀਤਾ। ਪੀਐਮ ਜਸਟਿਨ ਟਰੂਡੋ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਕੋਲ ਕੋਈ ਠੋਸ ਸਬੂਤ ਹੈ ਤਾਂ ਸਾਡੇ ਨਾਲ ਸਾਂਝਾ ਕਰੇ। ਇਸ ਤੋਂ ਬਾਅਦ ਅਸੀਂ ਇਸ ‘ਤੇ ਜ਼ਰੂਰ ਵਿਚਾਰ ਕਰਾਂਗੇ। ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਸੰਗਠਿਤ ਅਪਰਾਧ ਹੋਇਆ ਹੈ। ਅਪਰਾਧ ਵੱਖਵਾਦੀ ਤਾਕਤਾਂ, ਸੰਗਠਿਤ ਅਪਰਾਧ, ਹਿੰਸਾ, ਕੱਟੜਵਾਦ ਨਾਲ ਸਬੰਧਤ ਹਨ। ਉਹ ਸਾਰੇ ਰਲਦੇ-ਮਿਲਦੇ ਹਨ। ਅਸੀਂ ਉਨ੍ਹਾਂ ਨੂੰ ਅਪਰਾਧ ਬਾਰੇ ਬਹੁਤ ਸਾਰੀ ਜਾਣਕਾਰੀ ਦਿੱਤੀ ਹੈ, ਜੋ ਕੈਨੇਡਾ ਤੋਂ ਚਲਦੇ ਹਨ। ਅਸੀਂ ਇਸ ਦੇ ਕਈ ਸਬੂਤ ਦਿੱਤੇ ਪਰ ਕੋਈ ਕਾਰਵਾਈ ਨਹੀਂ ਹੋਈ। ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਵਿੱਚ ਅਪਰਾਧੀਆਂ ਨੂੰ ਸਿਆਸੀ ਸ਼ਰਨ ਮਿਲੀ ਹੋਈ ਹੈ।

ਕੈਨੇਡਾ ਸਬੂਤ ਦਿੰਦਾ ਹੈ ਤਾਂ ਭਾਰਤ ਜ਼ਰੂਰ ਵਿਚਾਰ ਕਰੇਗਾ- ਜੈਸ਼ੰਕਰ

ਨਿੱਝਰ ਕਤਲੇਆਮ ਦੇ ਇਲਜ਼ਾਮਾਂ ਬਾਰੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਕੈਨੇਡਾ ਕੋਈ ਸਬੂਤ ਦਿੰਦੇ ਹੈ ਤਾਂ ਕੀ ਭਾਰਤ ਸਰਕਾਰ ਉਨ੍ਹਾਂ ਦਾ ਸਹਿਯੋਗ ਕਰੇਗੀ? ਇਸ ਦੇ ਜਵਾਬ ‘ਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ, ਜੇਕਰ ਕੈਨੇਡਾ ਸਬੂਤ ਦਿੰਦਾ ਹੈ ਤਾਂ ਭਾਰਤ ਜ਼ਰੂਰ ਇਸ ‘ਤੇ ਵਿਚਾਰ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਪਤਾ ਹੈ ਤਾਂ ਦੱਸੋ। ਅਸੀਂ ਇਸ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਪਰ ਇਸ ਦੇ ਪ੍ਰਸੰਗ ਨੂੰ ਸਮਝਣਾ ਪਵੇਗਾ। ਇਹ ਇਸ ਲਈ ਹੈ ਕਿਉਂਕਿ ਪ੍ਰਸੰਗ ਤੋਂ ਬਿਨਾਂ ਸਥਿਤੀ ਪੂਰੀ ਨਹੀਂ ਹੁੰਦੀ। ਜੈਸ਼ੰਕਰ ਨੇ ਕਿਹਾ ਕਿ ਤੁਹਾਨੂੰ ਇਹ ਸਮਝਣਾ ਹੋਵੇਗਾ ਕਿ ਪਿਛਲੇ ਕੁਝ ਸਾਲਾਂ ਵਿੱਚ ਕੈਨੇਡਾ ਵਿੱਚ ਬਹੁਤ ਸਾਰੇ ਸੰਗਠਿਤ ਅਪਰਾਧ ਹੋਏ ਹਨ। ਭਾਰਤ ਨੇ ਇਸ ਬਾਰੇ ਕੈਨੇਡਾ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਿੰਸਾ, ਵੱਖਵਾਦ ਅਤੇ ਕੱਟੜਵਾਦ ਕੈਨੇਡਾ ਤੋਂ ਚੱਲਦਾ ਹੈ। ਅਸੀਂ ਵੱਡੀ ਗਿਣਤੀ ਵਿੱਚ ਹਵਾਲਗੀ ਦੀਆਂ ਬੇਨਤੀਆਂ ਕੀਤੀਆਂ ਹਨ। ਅਸੀਂ ਸਬੂਤ ਦਿੱਤੇ ਪਰ ਕੋਈ ਕਾਰਵਾਈ ਨਹੀਂ ਹੋਈ।

FIVE EYES ਤੇ FBI ਦੇ ਸਵਾਲ ‘ਤੇ ਇਹ ਕਿਹਾ

ਇਸ ਦੇ ਨਾਲ ਹੀ ਇੱਕ ਮਹਿਲਾ ਪੱਤਰਕਾਰ ਨੇ ਜੈਸ਼ੰਕਰ ਨੂੰ FIVE EYES ਅਤੇ FBI ਬਾਰੇ ਸਵਾਲ ਪੁੱਛਿਆ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਨਾ ਤਾਂ FIVE EYES ਦਾ ਹਿੱਸਾ ਹਨ ਅਤੇ ਨਾ ਹੀ ਐਫਬੀਆਈ ਦਾ। ਇਸ ਲਈ ਤੁਹਾਡਾ ਸਵਾਲ ਖੁਦ ਹੀ ਗਲਤ ਹੈ। ਤੁਹਾਨੂੰ ਦੱਸ ਦੇਈਏ ਕਿ ਫਾਈਵ FIVE EYES ਦੇਸ਼ਾਂ ਦਾ ਖੁਫੀਆ ਸਮੂਹ ਹੈ। ਇਸ ਗਰੁੱਪ ਵਿੱਚ ਕੈਨੇਡਾ ਵੀ ਸ਼ਾਮਲ ਹੈ। ਅਮਰੀਕਾ, ਫਰਾਂਸ ਵਰਗੇ ਦੇਸ਼ ਵੀ ਇਸ ਦਾ ਹਿੱਸਾ ਹਨ। ਸਾਰੇ ਦੇਸ਼ਾਂ ਦੀ ਖੁਫੀਆ ਏਜੰਸੀ ਇਸ ਮਾਮਲੇ ‘ਤੇ ਨਜ਼ਰ ਰੱਖ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...