India Canada Dispute: ‘ਕੈਨੇਡਾ ਪੇਸ਼ ਕਰੇ ਸਬੂਤ’ ਨਿੱਝਰ ਕਤਲ ਕੇਸ ‘ਤੇ ਅਮਰੀਕਾ ‘ਚ ਬੋਲੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ
India Canada Tention: ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਮਰੀਕਾ ਵਿੱਚ ਹਨ। ਜਿੱਥੇ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਅਤੇ ਐਨਐਸਏ ਨਾਲ ਮੁਲਾਕਾਤ ਕੀਤੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਅਮਰੀਕਾ ਲਗਾਤਾਰ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੀ ਸਲਾਹ ਦੇ ਰਿਹਾ ਹੈ। ਇਸ ਦੌਰਾਨ ਵਾਸ਼ਿੰਗਟਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਦੇਸ਼ ਮੰਤਰੀ ਨੇ ਕੈਨੇਡਾ ਨੂੰ ਕਿਹਾ ਕਿ ਜੇਕਰ ਕੋਈ ਸਬੂਤ ਹੈ ਤਾਂ ਉਹ ਭਾਰਤ ਨੂੰ ਦਿਖਾਵੇ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਸਬੂਤ ਮੰਗੇ ਹਨ। PM ਟਰੂਡੋ ਨੇ ਨਿੱਝਰ ਕਤਲਕਾਂਡ ਵਿੱਚ ਸਬੂਤ ਹੋਣ ਦਾ ਦਾਅਵਾ ਕੀਤਾ ਸੀ। ਜੈਸ਼ੰਕਰ ਅਮਰੀਕਾ ਵਿੱਚ ਹਨ ਅਤੇ ਇੱਥੇ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਵਿਲੀਅਨ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਕੋਲ ਕੋਈ ਸਬੂਤ ਹਨ ਤਾਂ ਉਹ ਸਾਨੂੰ ਦਿਖਾਵੇ। ਅਸੀਂ ਦੇਖਣ ਲਈ ਤਿਆਰ ਹਾਂ।
ਜਸਟਿਨ ਟਰੂਡੋ ਦੇ ਦੋਸ਼ਾਂ ਅਤੇ ਦਾਅਵਿਆਂ ਦਰਮਿਆਨ ਜੈਸ਼ੰਕਰ ਅਤੇ ਬਲਿੰਕਨ ਦੀ ਮੁਲਾਕਾਤ ਬਹੁਤ ਖਾਸ ਰਹੀ, ਪਰ ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਕੈਨੇਡਾ ਬਾਰੇ ਗੱਲਬਾਤ ਹੋਈ ਜਾਂ ਨਹੀਂ। ਕੈਨੇਡਾ ਨੂੰ ਖਾਲਿਸਤਾਨ ਸਮਰਥਕਾਂ ਦਾ ਅੱਡਾ ਮੰਨਿਆ ਜਾਂਦਾ ਹੈ। ਪੱਤਰਕਾਰਾਂ ਦੇ ਸਵਾਲ ‘ਤੇ ਜੈਸ਼ੰਕਰ ਨੇ ਕਿਹਾ ਕਿ ਖਾਲਿਸਤਾਨੀਆਂ ਨੂੰ ਪਨਾਹ ਦੇਣਾ ਕੈਨੇਡਾ ਦੀ ਸਿਆਸੀ ਮਜਬੂਰੀ ਹੈ। ਨਿੱਝਰ ਕਤਲ ਕੇਸ ਵਿੱਚ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ਜੇ ਕੈਨੇਡਾ ਕੋਲ ਕੋਈ ਜਾਣਕਾਰੀ ਹੈ ਤਾਂ ਸਾਨੂੰ ਦੱਸੋ। ਅਸੀਂ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਾਂ।”


