ਪਨੂੰ ਦੀਆਂ ਧਮਕੀਆਂ ਦਾ ਨਹੀਂ ਹੋਇਆ ਅਸਰ, ਭਾਰਤੀ ਦੂਤਾਵਾਸ ‘ਤੇ ਸ਼ਾਨ ਨਾਲ ਲਹਿਰਾਇਆ ਤਿਰੰਗਾ, ਰੈਲੀ ਦੀ ਯੋਜਨਾ ਵੀ ਫੇਲ
Gurpatwant Singh Pannu: ਸਿੱਖ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ 15 ਅਗਸਤ ਤੋਂ ਪਹਿਲਾਂ ਇੱਕ ਤੋਂ ਬਾਅਦ ਇੱਕ ਕਈ ਵੀਡੀਓ ਜਾਰੀ ਕਰਕੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਸਨ, ਪਰ ਇਹ ਸਾਰੀਆਂ ਧਮਕੀਆਂ ਧਰੀਆਂ ਦੀਆਂ ਧਰੀਆਂ ਹੀ ਰਹਿ ਗਈਆਂ।
ਖਾਲਿਸਤਾਨੀਆਂ ਵੱਲੋਂ ਕੈਨੇਡਾ ਵਿੱਚ ਭਾਰਤੀ ਦੂਤਾਵਾਸ (Indian Ambassy) ਦਾ ਘਿਰਾਓ ਕਰਨ ਦੀ ਧਮਕੀ ਖੋਖਲੀ ਸਾਬਤ ਹੋਈ ਹੈ। ਕੈਨੇਡਾ ‘ਚ ਹਿੰਦੂ ਮੰਦਿਰ ਦੀ ਭੰਨਤੋੜ ਤੋਂ ਬਾਅਦ ਸਿੱਖ ਫਾਰ ਜਸਟਿਸ (SFJ) ਅਤੇ ਖਾਲਿਸਤਾਨੀ ਸਮਰਥਕਾਂ ਨੇ ਮੰਦਿਰ ਸਮੇਤ ਵੱਖ-ਵੱਖ ਥਾਵਾਂ ‘ਤੇ ਪੋਸਟਰ ਲਗਾ ਦਿੱਤੇ ਸਨ ਕਿ ਉਹ 15 ਅਗਸਤ ਨੂੰ ਆਜ਼ਾਦੀ ਦਿਹਾੜੇ ‘ਤੇ ਕੈਨੇਡਾ ਸਥਿਤ ਭਾਰਤੀ ਦੂਤਾਵਾਸ ਦਾ ਘੇਰਾਓ ਕਰਨਗੇ, ਪਰ ਕੋਈ ਵੀ ਘਿਰਾਓ ਲਈ ਘਰੋਂ ਬਾਹਰ ਨਹੀਂ ਨਿਕਲਿਆ।
ਖਾਲਿਸਤਾਨੀ ਸਮਰਥਕਾਂ ਨੇ ਮੰਦਿਰ ਵਿੱਚ ਭੰਨਤੋੜ ਕਰਨ ਤੋਂ ਬਾਅਦ ਕੈਨੇਡਾ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਲੈ ਕੇ ਇੱਕ ਨਵਾਂ ਪੋਸਟਰ ਵੀ ਜਾਰੀ ਕੀਤਾ ਸੀ, ਜਿਸ ‘ਚ ਉਨ੍ਹਾਂ ਨੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਸਿੱਧੇ ਤੌਰ ‘ਤੇ ਦੂਤਘਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਪੋਸਟਰ ‘ਤੇ ਲਿਖਿਆ ਹੈ ਕਿ ਨਿੱਝਰ ਨੂੰ ਸ਼ਹੀਦ ਕਰਨ ਵਾਲੇ ਅੱਤਵਾਦੀ ਕੈਨੇਡਾ ‘ਚ ਹਨ।
ਰੈਲੀ ਦਾ ਸੀ ਪ੍ਰੋਗਰਾਮ, ਨਹੀਂ ਹੋ ਸਕੇ ਕਾਮਯਾਬ
ਅੱਤਵਾਦੀ ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਗੁੱਸੇ ‘ਚ ਆਏ ਖਾਲਿਸਤਾਨੀ ਸਮਰਥਕਾਂ ਅਤੇ ਸਿੱਖਸ ਫਾਰ ਜਸਟਿਸ ਨੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਅੱਤਵਾਦੀ ਦੱਸਦੇ ਹੋਏ ਇਕ ਪੋਸਟਰ ਜਾਰੀ ਕਰਦੇ ਹੋਏ ਲਿਖਿਆ ਕਿ ਉਹ ਸਰੀ ਤੋਂ ਵੈਨਕੂਵਰ ਤੱਕ ਭਾਰਤੀ ਦੂਤਾਵਾਸ ਤੱਕ ਰੈਲੀ ਕਰਨਗੇ। ਇਸ ਤੋਂ ਬਾਅਦ ਉਹ ਭਾਰਤੀ ਸਫਾਰਤਖਾਨੇ ਦਾ ਘੇਰਾਓ ਕਰਨਗੇ, ਪਰ ਖਾਲਿਸਤਾਨੀਆਂ ਦੀ ਇਹ ਗਿੱਦੜ ਭੱਬਕੀ ਵੀ ਸਿਰੇ ਨਹੀਂ ਚੜ੍ਹ ਸਕੀ ।
ਕੈਨੇਡਾ ‘ਚ ਭਾਰਤੀ ਅਫਸਰਾਂ ਨੂੰ ਦੱਸਿਆ ਭਾਰਤੀ ਅੱਤਵਾਦੀ
ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਸੰਜੇ ਵਰਮਾ, ਮਨੀਸ਼ ਅਤੇ ਅਪੂਰਵਾ ਸ਼੍ਰੀਵਾਸਤਵ ਦਾ ਨਵਾਂ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਕੈਨੇਡਾ ਵਿੱਚ ਭਾਰਤੀ ਅੱਤਵਾਦੀ ਲਿਖਿਆ ਹੋਇਆ ਹੈ। ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਅੱਤਵਾਦੀ ਦੱਸਦੇ ਹੋਏ ਲਿਖਿਆ ਗਿਆ ਹੈ ਕਿ ਇਨ੍ਹਾਂ ਦਾ ਜੁਰਮ ਸ਼ਹੀਦ ਦੇ ਨਿੱਝਰ ਦਾ ਕਤਲ ਦੱਸਿਆ ਗਿਆ ਹੈ। ਇਹ ਅੱਤਵਾਦ ਖਾਲਿਸਤਾਨ ਅਤੇ ਖਾਲਿਸਤਾਨ ਪੱਖੀ ਸਿੱਖਾਂ ਦੇ ਖਿਲਾਫ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ