AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਨਰਲ ਆਸਿਮ ਮੁਨੀਰ ਨੂੰ ਸਾਈਡਲਾਈਨ ਕਰਨ ਦੀ ਤਿਆਰੀ! ਸ਼ਹਿਬਾਜ਼ ਸਰਕਾਰ ਨੇ ਇਮਰਾਨ ਖ਼ਾਨ ਨੂੰ ਦਿੱਤਾ ਵੱਡਾ ਆਫਰ

Pakistan News: ਪਾਕਿਸਤਾਨ ਦੀ ਸਿਆਸਤ ਵਿੱਚ ਇੱਕ ਬਹੁਤ ਹੀ ਹੈਰਾਨੀਜਨਕ ਮੋੜ ਦੇਖਣ ਨੂੰ ਮਿਲ ਰਿਹਾ ਹੈ। ਫ਼ੌਜ ਦੇ ਵਧਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼ਹਿਬਾਜ਼ ਸ਼ਰੀਫ਼ ਦੀ ਸਰਕਾਰ ਹੁਣ ਆਪਣੇ ਸਭ ਤੋਂ ਵੱਡੇ ਸਿਆਸੀ ਵਿਰੋਧੀ ਇਮਰਾਨ ਖ਼ਾਨ ਨਾਲ ਹੱਥ ਮਿਲਾਉਣ ਲਈ ਤਿਆਰ ਨਜ਼ਰ ਆ ਰਹੀ ਹੈ।

ਜਨਰਲ ਆਸਿਮ ਮੁਨੀਰ ਨੂੰ ਸਾਈਡਲਾਈਨ ਕਰਨ ਦੀ ਤਿਆਰੀ! ਸ਼ਹਿਬਾਜ਼ ਸਰਕਾਰ ਨੇ ਇਮਰਾਨ ਖ਼ਾਨ ਨੂੰ ਦਿੱਤਾ ਵੱਡਾ ਆਫਰ
ਆਸਿਮ ਮੁਨੀਰ ਨੂੰ ਸਾਈਡਲਾਈਨ ਕਰਨ ਦੀ ਤਿਆਰੀ! ਇਮਰਾਨ ਨੂੰ ਸ਼ਹਿਬਾਜ਼ ਦਾ ਵੱਡਾ ਆਫਰ
tv9-punjabi
| Published: 24 Feb 2026 18:04 PM IST

ਪਾਕਿਸਤਾਨ ਦੀ ਸਿਆਸਤ ਵਿੱਚ ਇੱਕ ਬਹੁਤ ਹੀ ਹੈਰਾਨੀਜਨਕ ਮੋੜ ਦੇਖਣ ਨੂੰ ਮਿਲ ਰਿਹਾ ਹੈ। ਫ਼ੌਜ ਦੇ ਵਧਦੇ ਪ੍ਰਭਾਵ ਨੂੰ ਘੱਟ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼ਹਿਬਾਜ਼ ਸ਼ਰੀਫ਼ ਦੀ ਸਰਕਾਰ ਹੁਣ ਆਪਣੇ ਸਭ ਤੋਂ ਵੱਡੇ ਸਿਆਸੀ ਵਿਰੋਧੀ ਇਮਰਾਨ ਖ਼ਾਨ ਨਾਲ ਹੱਥ ਮਿਲਾਉਣ ਲਈ ਤਿਆਰ ਨਜ਼ਰ ਆ ਰਹੀ ਹੈ। ਸੋਮਵਾਰ (23 ਫਰਵਰੀ) ਨੂੰ ਪ੍ਰਧਾਨ ਮੰਤਰੀ ਦੇ ਸਲਾਹਕਾਰ ਅਤੇ ਸ਼ਰੀਫ਼ ਪਰਿਵਾਰ ਦੇ ਬੇਹੱਦ ਕਰੀਬੀ ਆਗੂ ਰਾਣਾ ਸਨਾਉੱਲਾ ਨੇ ਸੰਸਦ ਦੇ ਵਿਚਕਾਰ ਪੀਟੀਆਈ ਆਗੂਆਂ ਨੂੰ ਖੁੱਲ੍ਹਾ ਆਫਰ ਦਿੱਤਾ ਹੈ।

ਸਨਾਉੱਲਾ ਨੇ ਸਦਨ ਵਿੱਚ ਕਿਹਾ, “ਤੁਸੀਂ ਲੋਕ ਅੱਗੇ ਆਓ, ਅਸੀਂ ਮਿਲ ਕੇ ਕੰਮ ਕਰਾਂਗੇ। ਆਓ, ਅਸੀਂ ਸਾਰੇ ਮਿਲ ਕੇ ‘ਲੋਕਤੰਤਰ ਚਾਰਟਰ 2006’ ‘ਤੇ ਦਸਤਖਤ ਕਰੀਏ ਅਤੇ ਪਾਕਿਸਤਾਨ ਵਿੱਚ ਲੋਕਤੰਤਰ ਦੀ ਸਥਿਤੀ ਨੂੰ ਸੁਧਾਰਨ ਲਈ ਇਕਜੁੱਟ ਹੋਈਏ।” ਸ਼ਹਿਬਾਜ਼ ਸ਼ਰੀਫ਼ ਸਰਕਾਰ ਵੱਲੋਂ ਪਹਿਲੀ ਵਾਰ ਇਸ ਤਰ੍ਹਾਂ ਦੀ ਪੇਸ਼ਕਸ਼ ਜਨਤਕ ਤੌਰ ‘ਤੇ ਕੀਤੀ ਗਈ ਹੈ।

ਇਮਰਾਨ ਦੀ ਰਿਹਾਈ ਅਤੇ ਚਾਰਟਰ ਦੀ ਗੱਲ

‘ਡਾਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਜਦੋਂ ਵਿਰੋਧੀ ਧਿਰ ਦੇ ਨੇਤਾ ਨੇ ਇਮਰਾਨ ਖ਼ਾਨ ਨੂੰ ਰਿਹਾਅ ਕਰਨ ਦਾ ਪ੍ਰਸਤਾਵ ਰੱਖਿਆ, ਤਾਂ ਰਾਣਾ ਸਨਾਉੱਲਾ ਨੇ ਜਵਾਬ ਦਿੰਦਿਆਂ ਕਿਹਾ ਕਿ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ। ਉਨ੍ਹਾਂ ਕਿਹਾ, “ਗੱਲ ਸਹੀ ਤਰੀਕੇ ਨਾਲ ਕਰੋ, ਅੱਗੇ ਆਓ ਅਤੇ ਲੋਕਤੰਤਰ ਚਾਰਟਰ 2006 ‘ਤੇ ਸਾਈਨ ਕਰੋ।” ਸਨਾਉੱਲਾ ਦੇ ਇਸ ਐਲਾਨ ਤੋਂ ਬਾਅਦ ਪਾਕਿਸਤਾਨੀ ਸੰਸਦ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਕੀ ਹੈ ਪਾਕਿਸਤਾਨ ਦਾ ‘ਲੋਕਤੰਤਰ ਚਾਰਟਰ 2006’?

ਸਾਲ 2006 ਵਿੱਚ ਪਾਕਿਸਤਾਨੀ ਫ਼ੌਜ ਦੀ ਸਿਆਸਤ ਵਿੱਚ ਦਖ਼ਲਅੰਦਾਜ਼ੀ ਨੂੰ ਖ਼ਤਮ ਕਰਨ ਲਈ ਨਵਾਜ਼ ਸ਼ਰੀਫ਼ ਅਤੇ ਬੇਨਜ਼ੀਰ ਭੁੱਟੋ ਨੇ ਮਿਲ ਕੇ ਇੱਕ ਸਾਂਝਾ ਖਰੜਾ ਤਿਆਰ ਕੀਤਾ ਸੀ, ਜਿਸ ਨੂੰ ‘ਚਾਰਟਰ ਆਫ ਡੈਮੋਕਰੇਸੀ 2006’ ਕਿਹਾ ਜਾਂਦਾ ਹੈ। ਲੰਡਨ ਵਿੱਚ ਹੋਈ ਇਸ ਇਤਿਹਾਸਕ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਇਸ ‘ਤੇ ਦਸਤਖਤ ਕੀਤੇ ਸਨ।

ਇਸ ਚਾਰਟਰ ਦੇ ਮੁੱਖ ਨੁਕਤੇ:

ਫ਼ੌਜ ਨੂੰ ਰਾਜਨੀਤੀ ਤੋਂ ਪੂਰੀ ਤਰ੍ਹਾਂ ਦੂਰ ਰੱਖਣਾ।

ਅਜਿਹੇ ਉਪਾਅ ਕਰਨਾ ਤਾਂ ਜੋ ਫ਼ੌਜ ਸਿਆਸੀ ਮਾਮਲਿਆਂ ਵਿੱਚ ਦਖ਼ਲ ਨਾ ਦੇ ਸਕੇ।

ਪ੍ਰਧਾਨ ਮੰਤਰੀ ਦੇ ਅਹੁਦੇ ਅਤੇ ਸ਼ਕਤੀਆਂ ਨੂੰ ਵਧੇਰੇ ਮਜ਼ਬੂਤ ਕਰਨਾ।

ਦੇਸ਼ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਗਰੰਟੀ ਦੇਣਾ।

ਹਾਲਾਂਕਿ, ਮੌਜੂਦਾ ਹਾਲਾਤਾਂ ਵਿੱਚ ਇਹ ਚਾਰਟਰ ਲੰਬੇ ਸਮੇਂ ਤੋਂ ਅਣਗੌਲਿਆ ਪਿਆ ਸੀ ਅਤੇ ਪਾਕਿਸਤਾਨੀ ਸਿਆਸਤ ਵਿੱਚ ਫ਼ੌਜ ਪਹਿਲਾਂ ਨਾਲੋਂ ਵੀ ਵੱਧ ਸ਼ਕਤੀਸ਼ਾਲੀ ਹੋ ਚੁੱਕੀ ਹੈ। ਮੌਜੂਦਾ ਫ਼ੌਜ ਮੁਖੀ ਆਸਿਮ ਮੁਨੀਰ ਪਹਿਲੇ ਅਜਿਹੇ ਜਨਰਲ ਹਨ ਜਿਨ੍ਹਾਂ ਨੂੰ ਆਜੀਵਨ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

ਕੀ ਆਸਿਮ ਮੁਨੀਰ ‘ਤੇ ਨਕੇਲ ਕੱਸਣ ਦੀ ਹੈ ਤਿਆਰੀ?

ਸ਼ਹਿਬਾਜ਼ ਸਰਕਾਰ ਵੱਲੋਂ ਇਮਰਾਨ ਖ਼ਾਨ ਨੂੰ ਇਹ ਪੇਸ਼ਕਸ਼ ਉਸ ਸਮੇਂ ਦਿੱਤੀ ਗਈ ਹੈ, ਜਦੋਂ ਬਾਜ਼ਾਰਾਂ ਵਿੱਚ ਫ਼ੌਜ ਅਤੇ ਇਮਰਾਨ ਖ਼ਾਨ ਵਿਚਾਲੇ ਕਿਸੇ ਗੁਪਤ ਸਮਝੌਤੇ ਦੀਆਂ ਚਰਚਾਵਾਂ ਗਰਮ ਹਨ। ਕਿਹਾ ਜਾ ਰਿਹਾ ਹੈ ਕਿ ਜਨਰਲ ਆਸਿਮ ਮੁਨੀਰ ਆਪਣੇ ਕਰੀਬੀ ਮੋਹਸਿਨ ਨਕਵੀ ਰਾਹੀਂ ਇਮਰਾਨ ਖ਼ਾਨ ਨਾਲ ਗੱਲਬਾਤ ਕਰ ਰਹੇ ਹਨ।

ਇਨ੍ਹਾਂ ਚਰਚਾਵਾਂ ਦੇ ਵਿਚਕਾਰ, ਸ਼ਹਿਬਾਜ਼ ਸਰਕਾਰ ਨੇ ਸਿੱਧਾ ਇਮਰਾਨ ਦੀ ਪਾਰਟੀ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ, ਅਜੇ ਤੱਕ ਨਾ ਤਾਂ ਇਮਰਾਨ ਖ਼ਾਨ ਦੀ ਪਾਰਟੀ ਨੇ ਇਸ ‘ਤੇ ਕੋਈ ਰਸਮੀ ਟਿੱਪਣੀ ਕੀਤੀ ਹੈ ਅਤੇ ਨਾ ਹੀ ਫ਼ੌਜ ਵੱਲੋਂ ਕੋਈ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਦੀ ਸਿਆਸਤ ਵਿੱਚ ਇਹ ਨਵਾਂ ਪੈਂਤੜਾ ਆਉਣ ਵਾਲੇ ਦਿਨਾਂ ਵਿੱਚ ਵੱਡੀ ਤਬਦੀਲੀ ਦਾ ਸੰਕੇਤ ਦੇ ਰਿਹਾ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...