AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ੇਖ ਹਸੀਨਾ ਦੇ ਭਾਸ਼ਣ ਤੋਂ ਬਾਅਦ ਬੰਗਲਾਦੇਸ਼ ‘ਚ ਹੰਗਾਮਾ, ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਸ਼ਣ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਵਾਰ ਫਿਰ ਹਿੰਸਾ ਦੇ ਦ੍ਰਿਸ਼ ਸਾਹਮਣੇ ਆਏ ਹਨ। ਸਾਬਕਾ ਕ੍ਰਿਕਟ ਕਪਤਾਨ ਤੇ ਅਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ।

ਸ਼ੇਖ ਹਸੀਨਾ ਦੇ ਭਾਸ਼ਣ ਤੋਂ ਬਾਅਦ ਬੰਗਲਾਦੇਸ਼ 'ਚ ਹੰਗਾਮਾ, ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
ਸ਼ੇਖ ਹਸੀਨਾ ਦੇ ਭਾਸ਼ਣ ਤੋਂ ਬਾਅਦ ਬੰਗਲਾਦੇਸ਼ ‘ਚ ਹੰਗਾਮਾ
tv9-punjabi
| Updated On: 06 Aug 2026 07:32 AM IST
Share

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਤੇ ਅਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਜੱਦੀ ਘਰ ‘ਤੇ ਬੁੱਧਵਾਰ ਦੇਰ ਰਾਤ ਪੈਟਰੋਲ ਬੰਬ ਸੁੱਟਿਆ ਗਿਆ। ਇਹ ਹਮਲਾ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਇੱਕ ਵਰਚੁਅਲ ਪ੍ਰੈਸ ਕਾਨਫਰੰਸ ‘ਚ ਹਿੱਸਾ ਲੈਣ ਤੋਂ ਕੁਝ ਘੰਟਿਆਂ ਬਾਅਦ ਹੋਇਆ। ਇਹ ਹਮਲਾ ਮਾਗੁਰਾ ਸ਼ਹਿਰ ਦੇ ਕੇਸ਼ਵਮੋਰ ਖੇਤਰ ਵਿੱ’ਚ ਸ਼ਾਕਿਬ ਅਲ ਹਸਨ ਦੇ ਜੱਦੀ ਘਰ ‘ਤੇ ਹੋਇਆ। ਘਰ ਦੀ ਭੰਨਤੋੜ ਵੀ ਕੀਤੀ ਗਈ। ਇਹ ਘਟਨਾ ਨਵੀਂ ਦਿੱਲੀ ਦੇ Foreign Correspondents’ Club (ਵਿਦੇਸ਼ੀ ਪੱਤਰਕਾਰਾਂ ਦੇ ਕਲੱਬ) ‘ਚ ਸ਼ੇਖ ਹਸੀਨਾ ਦੀ ਵਰਚੁਅਲ ਪ੍ਰੈਸ ਕਾਨਫਰੰਸ ਤੋਂ ਤੁਰੰਤ ਬਾਅਦ ਵਾਪਰੀ।

ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਸ਼ੇਖ ਹਸੀਨਾ ਦੁਆਰਾ ਕੀਤੀ ਗਈ ਇਸ ਗੱਲਬਾਤ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਘਟਨਾ ਬਾਰੇ ਅਵਾਮੀ ਲੀਗ ਵੱਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਹੈ, “ਘਰਾਂ ਨੂੰ ਅੱਗ ਦੇ ਹਵਾਲੇ ਕਰਨਾ, ਅਵਾਮੀ ਲੀਗ ਦੀ ਪ੍ਰੈਸ ਕਾਨਫਰੰਸ ‘ਚ ਸ਼ਾਮਲ ਹੋਣ ਦੀ ਕੀਮਤ ਹੈ। ਨਵ-ਫਾਸੀਵਾਦ ਦਾ ਪਰਛਾਵਾਂ ਬੰਗਲਾਦੇਸ਼ ‘ਤੇ ਛਾਇਆ ਹੋਇਆ ਹੈ।” ਅਵਾਮੀ ਲੀਗ ਦਾ ਮੰਨਣਾ ਹੈ ਕਿ ਮੌਜੂਦਾ ਸਰਕਾਰ ਨੇ ਤਾਨਾਸ਼ਾਹੀ ਰੂਪ ਧਾਰਨ ਕਰ ਲਿਆ ਹੈ। ਇਹ ਵੀ ਪੜ੍ਹੋ

ਪ੍ਰੈਸ ਕਾਨਫਰੰਸ ਤੋਂ ਪਹਿਲਾਂ ਮਿਲੀਆਂ ਧਮਕੀਆਂ

ਪ੍ਰੈਸ ਕਾਨਫਰੰਸ ਤੋਂ ਪਹਿਲਾਂ, ਬੀਐਨਪੀ, ਇਸਲਾਮੀ ਜਮਾਤਅਤੇ ਐਨਸੀਪੀ ਨੇ ਖੁੱਲ੍ਹੇਆਮ ਰਾਸ਼ਟਰੀ ਮੀਡੀਆ ਆਉਟਲੈਟਾਂ ਨੂੰ ਧਮਕੀ ਦਿੱਤੀ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਜੇਕਰ ਪ੍ਰੈਸ ਕਾਨਫਰੰਸ ਸੰਬੰਧੀ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਤਾਂ ਉਹ ਅਦਾਲਤ ‘ਚ ਪਹੁੰਚ ਕਰਨਗੇ ਤੇ ਮੁਕੱਦਮਾ ਦਾਇਰ ਕਰਨਗੇ। ਬਿਆਨ ‘ਚ ਲਿਖਿਆ ਹੈ, “ਇਹ ਸੋਚੀ-ਸਮਝੀ ਕਾਰਵਾਈ ਲੋਕਤੰਤਰ ਬਣਾਉਣ ਦੇ ਨਾਮ ‘ਤੇ ਅਵਾਮੀ ਲੀਗ ਦੇ ਵਰਕਰਾਂ ਦੇ ਖਿਲਾਫ਼ ਚੱਲ ਰਹੀ ਨਸਲਕੁਸ਼ੀ ਅਭਿਆਨ ਦਾ ਇੱਕ ਸਬੂਤ ਹੈ, ਜੋ ਫਾਸੀਵਾਦ ਦੀ ਨਿਸ਼ਾਨੀ ਹੈ।”

ਬੁੱਧਵਾਰ ਨੂੰ ਸ਼ੇਖ ਹਸੀਨਾ ਸਰਕਾਰ ਨੂੰ ਬੇਦਖਲ ਕੀਤੇ ਜਾਣ ਤੋਂ ਦੋ ਸਾਲ ਪੂਰੇ ਹੋ ਗਏ। ਇਸ ਮੌਕੇ ‘ਤੇ, ਸ਼ੇਖ ਹਸੀਨਾ ਨੇ ਕਿਹਾ ਕਿ ਉਹ ਦਸੰਬਰ ‘ਚ ਬੰਗਲਾਦੇਸ਼ ਵਾਪਸ ਜਾਣ ਲਈ ਦ੍ਰਿੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਲੋਕਤੰਤਰ ਨੂੰ ਬਹਾਲ ਕਰਨ ਦੇ ਇਸ ਯਤਨ ‘ਚ ਗ੍ਰਿਫਤਾਰੀ ਜਾਂ ਮੌਤ ਦਾ ਸਾਹਮਣਾ ਕਰਨ ਲਈ ਤਿਆਰ ਹੈ।

“ਮੈਂ ਆਪਣੇ ਲੋਕਾਂ ਕੋਲ ਵਾਪਸ ਆਵਾਂਗੀ”

ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, “ਮੇਰੀ ਵਾਪਸੀ ਸੱਤਾ ਲਈ ਨਹੀਂ ਹੈ, ਸਗੋਂ ਬੰਗਲਾਦੇਸ਼ ਨੂੰ ਵਿਕਾਸ, ਧਰਮ ਨਿਰਪੱਖਤਾ ਤੇ ਖੁਸ਼ਹਾਲੀ ਦੇ ਰਾਹ ‘ਤੇ ਵਾਪਸ ਲਿਆਉਣ ਲਈ ਹੈ।” 78 ਸਾਲਾ ਸਾਬਕਾ ਪ੍ਰਧਾਨ ਮੰਤਰੀ ਨੇ ਉਨ੍ਹਾਂ ਖ਼ਤਰਿਆਂ ਨੂੰ ਸਵੀਕਾਰ ਕੀਤਾ ਜੋ ਉਨ੍ਹਾਂ ਦੀ ਵਾਪਸੀ ‘ਤੇ ਉਨ੍ਹਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ।

ਸ਼ੇਖ ਹਸੀਨਾ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਉਹ ਮੈਨੂੰ ਜੇਲ੍ਹ ‘ਚ ਪਾ ਸਕਦੇ ਹਨ ਜਾਂ ਮੈਨੂੰ ਮਾਰ ਵੀ ਸਕਦੇ ਹਨ। ਮੈਂ ਆਪਣੇ ਲੋਕਾਂ ‘ਚ ਰਹਿਣ ਲਈ ਘਰ ਵਾਪਸ ਆਵਾਂਗੀ। ਮੈਂ ਜਾਣ ਦਾ ਫੈਸਲਾ ਕੀਤਾ ਹੈ ਤੇ ਮੈਂ ਬੰਗਲਾਦੇਸ਼ ਜਾਵਾਂਗੀ।”

ਹਸੀਨਾ ਦੇ ਭਾਸ਼ਣ ‘ਤੇ ਬੰਗਲਾਦੇਸ਼ ਦੀ ਪ੍ਰਤੀਕਿਰਿਆ

ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਮੀਡੀਆ ਵਿਚਕਾਰ ਦਿੱਲੀ ‘ਚ ਹੋਈ ਵਰਚੁਅਲ ਗੱਲਬਾਤ ਪ੍ਰਤੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਮੰਤਰਾਲੇ ਨੇ ਟਵੀਟ ਕੀਤਾ, “ਬੰਗਲਾਦੇਸ਼ ਇਸ ਗੱਲ ਤੋਂ ਦੁਖੀ ਹੈ ਕਿ ਸ਼ੇਖ ਹਸੀਨਾ, ਜੋ ਕਿ ਨਸਲਕੁਸ਼ੀ ਦੀ ਦੋਸ਼ੀ ਹੈ ਤੇ ਫ਼ਰਾਰ ਹੈ, ਉਨ੍ਹਾਂ ਨੂੰ ਨਵੀਂ ਦਿੱਲੀ ‘ਚ ਮੀਡੀਆ ਨਾਲ ਲਾਈਵ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਗਈ, ਜਿੱਥੇ ਉਨ੍ਹਾਂ ਨੇ ਤੇ ਉਨ੍ਹਾਂ ਦੇ ਸਾਥੀਆਂ ਨੇ ਬੰਗਲਾਦੇਸ਼ ਤੇ ਇ ਸਦੇ ਲੋਕਾਂ ਵਿਰੁੱਧ ਜ਼ਹਿਰਲੀਆਂ ਟਿੱਪਣੀਆਂ ਕੀਤੀਆਂ।

ਢਾਕਾ ਨੂੰ ਇਸ ਗੱਲ ‘ਤੇ ਬਹੁਤ ਅਫ਼ਸੋਸ ਹੈ ਕਿ, ਭਾਰਤ ਸਰਕਾਰ ਨੂੰ ਪਹਿਲਾਂ ਹੀ ਇਸ ਘਟਨਾ ਦੇ ਸਾਡੇ ਦੁਵੱਲੇ ਸਬੰਧਾਂ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ‘ਤੇ ਪੈਣ ਵਾਲੇ ਸੰਭਾਵੀ ਪ੍ਰਭਾਵ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ, ਇਸ ਜਨਤਕ ਸਮਾਗਮ ਨੂੰ ਹੋਣ ਦੀ ਇਜਾਜ਼ਤ ਦਿੱਤੀ ਗਈ।”

Source: TV9Hindi.com

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...