AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਨੀਆ ਮਿਰਜ਼ਾ ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਸ਼ੋਏਬ ਮਲਿਕ ਨੇ ਕੀਤਾ ਤੀਜਾ ਵਿਆਹ, ਤਸਵੀਰ ਆਈਆਂ ਸਾਹਮਣੇ

Shoaib Malik second marriage: ਸ਼ੋਏਬ ਮਲਿਕ ਨੇ ਸ਼ਨੀਵਾਰ ਨੂੰ ਹੀ ਆਪਣੇ ਵਿਆਹ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਵਿਆਹ ਪਾਕਿਸਤਾਨੀ ਅਦਾਕਾਰਾ ਸਨਾ ਨਾਲ ਹੋਇਆ ਹੈ, ਕੁਝ ਦਿਨ ਪਹਿਲਾਂ ਹੀ ਸਾਨੀਆ ਮਿਰਜ਼ਾ ਨੇ ਵੀ ਤਲਾਕ ਨੂੰ ਲੈ ਕੇ ਪੋਸਟ ਪਾਈ ਸੀ। ਸਾਨੀਆ ਮਿਰਜ਼ਾ ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਹੀ ਹੁਣ ਸ਼ੋਏਬ ਮਲਿਕ ਨੇ ਹੁਣ ਤੀਜਾ ਵਿਆਹ ਕੀਤਾ ਹੈ, ਜਿਸ ਦੀਆਂ ਤਸਵੀਰਾਂ ਹੁਣ ਸਾਹਮਣੇ ਆਈਆਂ ਹਨ।

ਸਾਨੀਆ ਮਿਰਜ਼ਾ ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਸ਼ੋਏਬ ਮਲਿਕ ਨੇ ਕੀਤਾ ਤੀਜਾ ਵਿਆਹ, ਤਸਵੀਰ ਆਈਆਂ ਸਾਹਮਣੇ
ਸੋਇਬ ਮਲਿਕ ਆਪਣੀ ਨਵੀਂ ਵਿਹੁਅਤਾ ਨਾਲ
tv9-punjabi
| Updated On: 20 Jan 2024 13:05 PM IST
Share

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ੋਏਬ ਮਲਿਕ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਸ਼ਨੀਵਾਰ ਸਵੇਰੇ ਉਨ੍ਹਾਂ ਨੇ ਆਪਣੇ ਵਿਆਹ ਦੀ ਤਸਵੀਰ ਸ਼ੇਅਰ ਕੀਤੀ, ਸ਼ੋਏਬ ਦਾ ਵਿਆਹ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਹੋਇਆ ਹੈ।ਸ਼ੋਏਬ ਦਾ ਵਿਆਹ ਇਸ ਤੋਂ ਪਹਿਲਾਂ ਭਾਰਤ ਦੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨਾਲ ਹੋਇਆ ਸੀ ਪਰ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਤਲਾਕ ਦੀਆਂ ਖਬਰਾਂ ਆਈਆਂ ਸਨ।ਇਸ ਦੌਰਾਨ ਸ਼ੋਏਬ ਮਲਿਕ ਦੇ ਵਿਆਹ ਸਾਹਮਣੇ ਆਇਆ ਹੈ।

ਦੋ ਦਿਨ ਪਹਿਲਾਂ ਹੀ ਸਾਨੀਆ ਮਿਰਜ਼ਾ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ ‘ਚ ਉਸ ਨੇ ਲਿਖਿਆ ਸੀ ਕਿ ਤਲਾਕ ਲੈਣਾ ਬਹੁਤ ਮੁਸ਼ਕਲ ਹੈ ਅਤੇ ਵਿਆਹ ਵੀ ਬਹੁਤ ਮੁਸ਼ਕਲ ਹੈ। ਉਦੋਂ ਇਹ ਸੰਕੇਤ ਸਾਹਮਣੇ ਆ ਰਹੇ ਸਨ ਕਿ ਸ਼ਾਇਦ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦਾ ਤਲਾਕ ਹੋ ਗਿਆ ਹੈ। ਪਿਛਲੇ ਇੱਕ ਸਾਲ ਤੋਂ ਅਜਿਹੀਆਂ ਅਫਵਾਹਾਂ ਚੱਲ ਰਹੀਆਂ ਸਨ ਕਿ ਦੋਵਾਂ ਵਿਚਾਲੇ ਸਭ ਕੁਝ ਠੀਕ ਨਹੀਂ ਹੈ ਅਤੇ ਉਹ ਵੱਖ ਹੋ ਸਕਦੇ ਹਨ, ਜਿਸ ਦੀ ਹੁਣ ਪੁਸ਼ਟੀ ਹੋ ​​ਗਈ ਹੈ।

ਸਾਲ 2010 ‘ਚ ਹੋਇਆ ਸੀ ਸਾਨੀਆ-ਸ਼ੋਏਬ ਦਾ ਵਿਆਹ

ਤੁਹਾਨੂੰ ਦੱਸ ਦੇਈਏ ਕਿ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦਾ ਵਿਆਹ 12 ਅਪ੍ਰੈਲ 2010 ਨੂੰ ਹੋਇਆ ਸੀ, ਜਦੋਂਕਿ ਭਾਰਤ ਵਿੱਚ ਉਸ ਸਮੇਂ ਇਸ ਮੁੱਦੇ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਦੋਹਾਂ ਦਾ ਵਿਆਹ ਹੈਦਰਾਬਾਦ ‘ਚ ਹੋਇਆ ਸੀ ਅਤੇ ਸਾਲ 2018 ‘ਚ ਉਨ੍ਹਾਂ ਦਾ ਇਕ ਬੇਟਾ ਹੋਇਆ ਸੀ। ਪਰ ਕੋਰੋਨਾ ਤੋਂ ਬਾਅਦ ਦੋਵਾਂ ਵਿਚਾਲੇ ਤਣਾਅ ਪੈਦਾ ਹੋ ਗਿਆ ਸੀ ਅਤੇ ਦੋਵੇਂ ਵੱਖ-ਵੱਖ ਰਹਿ ਰਹੇ ਸਨ, ਹਾਲਾਂਕਿ ਕੁਝ ਸਮਾਂ ਪਹਿਲਾਂ ਸਾਨੀਆ ਅਤੇ ਸ਼ੋਏਬ ਨੇ ਇਕੱਠੇ ਇਕ ਪਾਕਿਸਤਾਨੀ ਸ਼ੋਅ ਨੂੰ ਹੋਸਟ ਵੀ ਕੀਤਾ ਸੀ।

41 ਸਾਲ ਦੇ ਸ਼ੋਏਬ ਮਲਿਕ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।ਸਾਨਾ ਜਾਵੇਦ ਜੋ ਕਿ ਪਾਕਿਸਤਾਨੀ ਟੀਵੀ ਅਦਾਕਾਰਾ ਹੈ ਅਤੇ ਇਹ ਉਨ੍ਹਾਂ ਦਾ ਤੀਜਾ ਵਿਆਹ ਵੀ ਹੈ। ਸਨਾ ਜਾਵੇਦ ਪਹਿਲਾਂ ਪਾਕਿਸਤਾਨੀ ਗਾਇਕ ਉਮਰ ਜਸਵਾਲ ਨਾਲ ਰਿਲੇਸ਼ਨਸ਼ਿਪ ‘ਚ ਸੀ ਪਰ ਹੁਣ ਉਸ ਨੇ ਸ਼ੋਏਬ ਮਲਿਕ ਨਾਲ ਵਿਆਹ ਕਰ ਲਿਆ ਹੈ। ਸਨਾ ਅਤੇ ਉਮਰ ਨੇ ਵੀ ਆਪਣੀਆਂ ਸਾਰੀਆਂ ਪੁਰਾਣੀਆਂ ਫੋਟੋਆਂ ਇੰਸਟਾਗ੍ਰਾਮ ਤੋਂ ਡਿਲੀਟ ਕਰ ਦਿੱਤੀਆਂ ਹਨ। ਸਨਾ ਦਾ ਪਹਿਲਾ ਵਿਆਹ ਸਾਲ 2020 ‘ਚ ਹੋਇਆ ਸੀ, ਜਦਕਿ ਹੁਣ ਉਨ੍ਹਾਂ ਦਾ ਦੂਜਾ ਵਿਆਹ ਸਾਲ 2024 ‘ਚ ਹੋਇਆ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...