AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੇਡੀ ਵੈਂਸ ਦੇ ਕਾਫ਼ਲੇ ਨੇੜੇ ਗੋਲੀਬਾਰੀ? ਸੀਕ੍ਰੇਟ ਸਰਵਿਸ ਨੇ ਹਮਲਾਵਰ ਨੂੰ ਮਾਰੀ ਗੋਲੀ, ਹਸਪਤਾਲ ‘ਚ ਭਰਤੀ

ਵ੍ਹਾਈਟ ਹਾਊਸ ਨੇੜੇ ਇੱਕ ਹਥਿਆਰਬੰਦ ਵਿਅਕਤੀ ਨੂੰ ਸੀਕ੍ਰੇਟ ਸਰਵਿਸਸ ਨੇ ਗੋਲੀ ਮਾਰ ਦਿੱਤੀ, ਜਦੋਂ ਉਸ ਨੇ ਭੱਜਦੇ ਹੋਏ ਗੋਲੀਬਾਰੀ ਕੀਤੀ। ਸ਼ੱਕੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੌਰਾਨ ਇੱਕ ਨਾਬਾਲਗ ਜ਼ਖਮੀ ਹੋ ਗਿਆ। ਉਪ-ਰਾਸ਼ਟਰਪਤੀ ਜੇਡੀ ਵੈਂਸ ਸੁਰੱਖਿਅਤ ਹਨ। ਹਾਲ ਹੀ 'ਚ ਹੋਈਆਂ ਸੁਰੱਖਿਆ ਘਟਨਾਵਾਂ ਦੇ ਵਿਚਕਾਰ ਮਾਮਲੇ ਦੀ ਜਾਂਚ ਜਾਰੀ ਹੈ।

ਜੇਡੀ ਵੈਂਸ ਦੇ ਕਾਫ਼ਲੇ ਨੇੜੇ ਗੋਲੀਬਾਰੀ? ਸੀਕ੍ਰੇਟ ਸਰਵਿਸ ਨੇ ਹਮਲਾਵਰ ਨੂੰ ਮਾਰੀ ਗੋਲੀ, ਹਸਪਤਾਲ 'ਚ ਭਰਤੀ
ਜੇਡੀ ਵੈਂਸ ਕਾਫ਼ਲੇ ਨੇੜੇ ਗੋਲੀਬਾਰੀ? ਸੀਕ੍ਰੇਟ ਸਰਵਿਸ ਨੇ ਹਮਲਾਵਰ ਨੂੰ ਮਾਰੀ ਗੋਲੀ
tv9-punjabi
| Updated On: 05 May 2026 10:52 AM IST
Share

ਸੰਯੁਕਤ ਰਾਜ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ‘ਚ ਵਾਈਟ ਹਾਊਸ ਨੇੜੇ ਇੱਕ ਗੰਭੀਰ ਸੁਰੱਖਿਆ ਉਲੰਘਣਾ ਸਾਹਮਣੇ ਆਈ ਹੈ। ਯੂਐਸ ਸੀਕ੍ਰੇਟ ਸਰਵਿਸ ਦਾ ਕਹਿਣਾ ਹੈ ਦਿੱਤੀ ਹੈ ਕਿ 15ਵੀਂ ਸਟਰੀਟ ਤੇ ਇੰਡੀਪੈਂਡੈਂਸ ਐਵੇਨਿਊ (ਵ੍ਹਾਈਟ ਹਾਊਸ/ਨੈਸ਼ਨਲ ਮਾਲ ਦੇ ਨੇੜੇ) ਦੇ ਚੌਰਾਹੇ ਨੇੜੇ ਗੋਲੀਬਾਰੀ ਹੋਈ। ਸੀਕ੍ਰੇਟ ਸਰਵਿਸ ਏਜੰਟਾਂ ਨੇ ਇੱਕ ਹਥਿਆਰਬੰਦ ਵਿਅਕਤੀ ਨੂੰ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਆਲੇ ਦੁਆਲੇ ਦੇ ਇਲਾਕੇ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ।

ਇਹ ਘਟਨਾ ਨੈਸ਼ਨਲ ਮਾਲ ਦੇ ਨੇੜੇ ਵਾਪਰੀ। ਉਪ-ਰਾਸ਼ਟਰਪਤੀ ਜੇਡੀ ਵੈਂਸ ਦਾ ਕਾਫ਼ਲਾ ਕੁੱਝ ਪਲ ਪਹਿਲਾਂ ਹੀ ਇਸ ਇਲਾਕੇ ‘ਚੋਂ ਲੰਘਿਆ ਸੀ। ਸੀਕ੍ਰੇਟ ਸਰਵਿਸ ਦੇ ਡਿਪਟੀ ਡਾਇਰੈਕਟਰ ਮੈਥਿਊ ਕੁਇਨ ਨੇ ਕਿਹਾ ਕਿ ਅਜਿਹਾ ਨਹੀਂ ਲੱਗਦਾ ਕਿ ਉਪ-ਰਾਸ਼ਟਰਪਤੀ ਨਿਸ਼ਾਨਾ ਸਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਘਟਨਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਦਿੱਤੀਆਂ ਗਈਆਂ ਹਾਲੀਆ ਧਮਕੀਆਂ ਨਾਲ ਜੁੜੀ ਹੋਈ ਹੈ। ਕਈ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਸੀ ਕਿ ਹਮਲਾ ਉਸ ਸਮੇਂ ਹੋਇਆ ਜਦੋਂ ਵੈਂਸ ਦਾ ਕਾਫ਼ਲਾ ਇਲਾਕੇ ‘ਚੋਂ ਲੰਘ ਰਿਹਾ ਸੀ।

ਫਾਇਰਿੰਗ ਦੀ ਕੀ ਵਜ੍ਹਾ?

ਗੋਲੀਬਾਰੀ ਪਿੱਛੇ ਕੀ ਕਾਰਨ ਸੀ? ਕੁਇਨ ਦੇ ਅਨੁਸਾਰ, ਵਿਅਕਤੀ ਕੋਲ ਹਥਿਆਰ ਹੋਣ ਦਾ ਸ਼ੱਕ ਸੀ। ਜਦੋਂ ਏਜੰਟ ਉਸ ਕੋਲ ਪਹੁੰਚੇ ਤਾਂ ਉਹ ਭੱਜਣ ਲੱਗਾ। ਭੱਜਦੇ ਹੋਏ, ਉਸ ਨੇ ਆਪਣਾ ਹਥਿਆਰ ਕੱਢਿਆ ਤੇ ਗੋਲੀਬਾਰੀ ਕੀਤੀ। ਜਵਾਬ ‘ਚ ਸੀਕ੍ਰੇਟ ਸਰਵਿਸ ਏਜੰਟਾਂ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਨਾਲ ਸ਼ੱਕੀ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਉਸ ਦੀ ਹਾਲਤ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਘਟਨਾ ਦੌਰਾਨ ਇੱਕ ਨਾਬਾਲਗ ਨੂੰ ਮਾਮੂਲੀ ਸੱਟਾਂ ਲੱਗੀਆਂ।

ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ

ਇਹ ਘਟਨਾ ਅਜਿਹੇ ਸਮੇਂ ‘ਚ ਸਾਹਮਣੇ ਆਈ ਹੈ, ਜਦੋਂ ਕੁੱਝ ਦਿਨ ਪਹਿਲਾਂ ਹੀ ਸੁਰੱਖਿਆ ਘਟਨਾ ਵਾਪਰੀ ਸੀ। ਵਾਸ਼ਿੰਗਟਨ ਦੇ ਇੱਕ ਹੋਟਲ ‘ਚ ਵ੍ਹਾਈਟ ਹਾਊਸ ਕੌਰਸਪੌਂਡੈਂਟਸ ਡਿਨਰ ਦੌਰਾਨ, ਇੱਕ ਵਿਅਕਤੀ ਨੇ ਸੁਰੱਖਿਆ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ। ਉਸ ਮਾਮਲੇ ‘ਚ, 31 ਸਾਲਾ ਕੋਲ ਐਲਨ ‘ਤੇ ਰਾਸ਼ਟਰਪਤੀ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ।

ਇਸ ਤੋਂ ਇਲਾਵਾ, ਅਕਤੂਬਰ 2025 ‘ਚ, ਇੱਕ ਹੋਰ ਵਿਅਕਤੀ ਨੇ ਆਪਣੀ ਕਾਰ ਨੂੰ ਵ੍ਹਾਈਟ ਹਾਊਸ ਦੇ ਨੇੜੇ ਇੱਕ ਸੁਰੱਖਿਆ ਗੇਟ ਨਾਲ ਟੱਕਰ ਮਾਰ ਦਿੱਤੀ। ਉਸ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ ਗਿਆ। ਬਾਅਦ ਦੀ ਜਾਂਚ ਤੋਂ ਪਤਾ ਲੱਗਾ ਕਿ ਉਸ ਦੀ ਗੱਡੀ ਤੋਂ ਕੋਈ ਖ਼ਤਰਾ ਨਹੀਂ ਸੀ। ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ, ਵ੍ਹਾਈਟ ਹਾਊਸ ਦੇ ਆਲੇ-ਦੁਆਲੇ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ ਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ।

Source: Tv9 Hindi

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...