AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅਮਰੀਕਾ ‘ਚ ਵ੍ਹਾਈਟ ਹਾਊਸ ਦੇ ਨੇੜੇ ਫਾਇਰਿੰਗ, ਸੀਕ੍ਰੇਟ ਸਰਵਿਸ ਨੇ ਇੱਕ ਸ਼ੱਕੀ ਨੂੰ ਮਾਰੀ ਗੋਲੀ, ਮੌਤ

White House shooting: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਵ੍ਹਾਈਟ ਹਾਊਸ ਦੇ ਨੇੜੇ ਇਕ ਵਾਰ ਫਿਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸੀਕ੍ਰੇਟ ਸਰਵਿਸ ਵੱਲੋਂ ਇਲਾਕੇ ਵਿੱਚ ਜਾਂਚ ਅਤੇ ਸੁਰੱਖਿਆ ਅਭਿਆਨ ਚਲਾਇਆ ਜਾ ਰਿਹਾ ਹੈ। ਐਫਬੀਆਈ ਡਾਇਰੈਕਟਰ ਕਸ਼ ਪਟੇਲ ਨੇ ਦੱਸਿਆ ਕਿ ਐਫਬੀਆਈ ਦੀ ਟੀਮ ਵੀ ਮੌਕੇ ਤੇ ਮੌਜੂਦ ਹੈ।

ਅਮਰੀਕਾ 'ਚ ਵ੍ਹਾਈਟ ਹਾਊਸ ਦੇ ਨੇੜੇ ਫਾਇਰਿੰਗ, ਸੀਕ੍ਰੇਟ ਸਰਵਿਸ ਨੇ ਇੱਕ ਸ਼ੱਕੀ ਨੂੰ ਮਾਰੀ ਗੋਲੀ, ਮੌਤ
ਵ੍ਹਾਈਟ ਹਾਊਸ ਨੇੜੇ ਗੋਲੀਬਾਰੀ
tv9-punjabi
| Updated On: 24 May 2026 07:44 AM IST
Share

ਅਮਰੀਕਾ ਵਿੱਚ ਵ੍ਹਾਈਟ ਹਾਊਸ ਪਰਿਸਰ ਦੇ ਨੇੜੇ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਰਿਸਰ ਵਿੱਚ ਹੀ ਮੌਜੂਦ ਸਨ। ਅਮਰੀਕੀ ਸੀਕ੍ਰੇਟ ਸਰਵਿਸ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ 17ਵੀਂ ਸਟ੍ਰੀਟ ਅਤੇ ਪੈਨਸਿਲਵੇਨੀਆ ਐਵੇਨਿਊ ਇਲਾਕੇ ਵਿੱਚ ਇੱਕ ਵਿਅਕਤੀ ਨੇ ਆਪਣੇ ਬੈਗ ਵਿੱਚੋਂ ਹਥਿਆਰ ਕੱਢ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੀਕ੍ਰੇਟ ਸਰਵਿਸ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ, ਜਿਸ ਵਿੱਚ ਸ਼ੱਕੀ ਨੂੰ ਗੋਲੀ ਲੱਗੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਗੋਲੀਬਾਰੀ ਦੌਰਾਨ ਇੱਕ ਰਾਹਗੀਰ ਨੂੰ ਵੀ ਗੋਲੀ ਲੱਗਣ ਦੀ ਖਬਰ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਉੱਥੇ ਕੰਮ ਕਰ ਰਹੇ ਪੱਤਰਕਾਰਾਂ ਨੇ ਕਈ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਪ੍ਰੈਸ ਬ੍ਰੀਫਿੰਗ ਰੂਮ ਵਿੱਚ ਜਾਣ ਲਈ ਕਿਹਾ ਗਿਆ ਅਤੇ ਫਿਰ ਅਮਰੀਕੀ ਸੀਕ੍ਰੇਟ ਸਰਵਿਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਾਹਰ ਨਿਕਲਣ ਤੋਂ ਰੋਕ ਦਿੱਤਾ।

ਅਮਰੀਕੀ ਸੀਕ੍ਰੇਟ ਸਰਵਿਸ ਨੇ ਦਿੱਤੀ ਜਾਣਕਾਰੀ

ਸੀਕ੍ਰੇਟ ਸਰਵਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਤੋਂ ਇੱਕ ਬਲਾਕ ਦੂਰ, 17ਵੀਂ ਸਟ੍ਰੀਟ ਅਤੇ ਪੈਨਸਿਲਵੇਨੀਆ ਐਵੇਨਿਊ ਐਨਡਬਲਯੂ ਦੇ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ ਹੈ ਅਤੇ ਉਹ ਮੌਕੇ ਤੇ ਮੌਜੂਦ ਕਰਮਚਾਰੀਆਂ ਤੋਂ ਜਾਣਕਾਰੀ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਐਫਬੀਆਈ ਡਾਇਰੈਕਟਰ ਕਸ਼ ਪਟੇਲ ਦਾ ਬਿਆਨ

ਐਫਬੀਆਈ ਡਾਇਰੈਕਟਰ ਕਸ਼ ਪਟੇਲ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਵਿੱਚ ਕਿਹਾ ਕਿ ਅਧਿਕਾਰੀ ਗੋਲੀਬਾਰੀ ਦੀ ਸੂਚਨਾ ਤੇ ਕਾਰਵਾਈ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਸੰਭਵ ਹੋਵੇਗਾ, ਜਨਤਾ ਨੂੰ ਅਪਡੇਟ ਦਿੱਤੀ ਜਾਵੇਗੀ। ਕਸ਼ ਪਟੇਲ ਨੇ ਦੱਸਿਆ ਕਿ ਸੀਕ੍ਰੇਟ ਸਰਵਿਸ ਦੇ ਨਾਲ ਐਫਬੀਆਈ ਦੀ ਟੀਮ ਵੀ ਘਟਨਾ ਸਥਾਨ ਤੇ ਮੌਜੂਦ ਹੈ।

ਵ੍ਹਾਈਟ ਹਾਊਸ ਵਿੱਚ ਮੌਜੂਦ ਸਨ ਟਰੰਪ

ਦੱਸ ਦੇਈਏ ਕਿ ਗੋਲੀਬਾਰੀ ਦੇ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਮੌਜੂਦ ਸਨ। ਫਿਲਹਾਲ ਉਨ੍ਹਾਂ ਦੇ ਸੁਰੱਖਿਅਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ, ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਵਾਸ਼ਿੰਗਟਨ ਦੀ ਮੈਟਰੋਪੋਲੀਟਨ ਪੁਲਿਸ ਨੇ ਅਜੇ ਤੱਕ ਘਟਨਾ ਬਾਰੇ ਕੋਈ ਵੇਰਵਾ ਜਾਰੀ ਨਹੀਂ ਕੀਤਾ ਹੈ। ਸੁਰੱਖਿਆ ਏਜੰਸੀਆਂ ਖੇਤਰ ਦੀ ਜਾਂਚ ਕਰ ਰਹੀਆਂ ਹਨ ਅਤੇ ਨੇੜਲੀਆਂ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀਆਂ ਹਨ।

Source:TV9 Hindi.com

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...