ਦੁਬਈ 'ਚ ਤੂਫਾਨ ਤੇ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਹਾਲਾਤ, ਸੜਕਾਂ ਤੋਂ ਲੈ ਕੇ ਏਅਰਪੋਰਟ ਤੱਕ ਡੁੱਬੇ | Storm and Heavy Rain in Dubai flooded condition road and Airport water lodge know full detail in punjabi Punjabi news - TV9 Punjabi

ਦੁਬਈ ‘ਚ ਤੂਫਾਨ ਤੇ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਹਾਲਾਤ, 28 ਭਾਰਤੀ ਫਲਾਈਟਾਂ ਕੈਂਸਲ

Updated On: 

17 Apr 2024 15:08 PM

Dubai flood: ਦੁਬਈ, ਕਤਰ ਅਤੇ ਓਮਾਨ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਹਾਲਾਤ ਇਹ ਬਣ ਗਏ ਹਨ ਕਿ ਸੜਕ ਤੋਂ ਲੈ ਕੇ ਏਅਰਪੋਰਟ ਤੱਕ ਪਾਣੀ ਡੁੱਬ ਗਿਆ ਹੈ। ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡੇ 'ਚੋਂ ਇਕ ਦੁਬਈ ਏਅਰਪੋਰਟ ਨੂੰ ਬੰਦ ਕਰਨਾ ਪਿਆ। ਕਈ ਜਹਾਜ਼ਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜਨਾ ਪਿਆ।

ਦੁਬਈ ਚ ਤੂਫਾਨ ਤੇ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਹਾਲਾਤ, 28 ਭਾਰਤੀ ਫਲਾਈਟਾਂ ਕੈਂਸਲ

ਦੁਬਈ ਫੱਲਡ. (AFP)

Follow Us On

Dubai flood: ਸੰਯੁਕਤ ਅਰਬ ਅਮੀਰਾਤ ਵਿੱਚ ਮੰਗਲਵਾਰ ਨੂੰ ਭਾਰੀ ਮੀਂਹ ਨੇ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ। ਆਬੂ ਧਾਬੀ, ਦੁਬਈ ਅਤੇ ਅਲ ਆਇਨ ਵਰਗੇ ਸ਼ਹਿਰਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਕਈ ਪ੍ਰਮੁੱਖ ਹਾਈਵੇਅ ਅਤੇ ਹਵਾਈ ਅੱਡਿਆਂ ‘ਤੇ ਪਾਣੀ ਭਰ ਗਿਆ। ਇਸ ਹਲਾਤਾਂ ਨੂੰ ਦੇਖਦੇ ਹੋਏ 28 ਭਾਰਤੀ ਫਲਾਈਟਾਂ ਕੈਂਸਲ ਕੀਤੀਆਂ ਗਈਆਂ ਹਨ ਜਿਸ ਕਾਰਨ ਜਹਾਜ਼ਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਦੌਰਾਨ ਯੂਏਈ ਦੇ ਗੁਆਂਢੀ ਓਮਾਨ ਵਿੱਚ ਵੀ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਮਾਰ ਝੱਲਣੀ ਪਈ। ਹੜ੍ਹ ਕਾਰਨ 18 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਰਾਤ ਤੋਂ ਹੀ ਤੇਜ਼ ਹਵਾਵਾਂ ਨਾਲ ਬਾਰਿਸ਼ ਹੋ ਰਹੀ ਹੈ। ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣਾਂ ਵਿੱਚ ਵਿਘਨ ਪਿਆ। ਦੁਬਈ ਏਅਰਪੋਰਟ ਨੂੰ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਮੰਗਲਵਾਰ ਸ਼ਾਮ ਤੱਕ, ਸੰਯੁਕਤ ਅਰਬ ਅਮੀਰਾਤ ਵਿੱਚ 120 ਮਿਲੀਮੀਟਰ (4.75 ਇੰਚ) ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਸੀ। ਸ਼ਹਿਰਾਂ ਦੀਆਂ ਸੜਕਾਂ ਪਾਣੀ ਨਾਲ ਭਰੀਆਂ ਨਜ਼ਰ ਆਈਆਂ।

ਭਾਰੀ ਮੀਂਹ ਅਤੇ ਤੂਫਾਨ ਕਾਰਨ ਸਕੂਲ ਬੰਦ ਕਰ ਦਿੱਤੇ ਗਏ ਹਨ। ਜ਼ਿਆਦਾਤਰ ਸਰਕਾਰੀ ਦਫ਼ਤਰ ਵੀ ਬੰਦ ਰਹੇ। ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਕਈ ਵਾਹਨ ਫਸੇ ਹੋਏ ਦੇਖੇ ਗਏ। ਪਾਣੀ ਕੁਝ ਲੋਕਾਂ ਦੇ ਘਰਾਂ ਵਿੱਚ ਵੀ ਵੜ ਗਿਆ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਖਰਾਬ ਮੌਸਮ ਨੂੰ ਦੇਖਦੇ ਹੋਏ ਦੁਬਈ ਪੁਲਿਸ ਨੇ ਲੋਕਾਂ ਨੂੰ ਸਾਵਧਾਨ ਕਰਦੇ ਹੋਏ ਪਬਲਿਕ ਸੇਫਟੀ ਐਡਵਾਈਜ਼ਰੀ ਜਾਰੀ ਕੀਤੀ ਸੀ।

ਬੁੱਧਵਾਰ ਸਵੇਰ ਤੱਕ ਪੈਂਦਾ ਰਿਹਾ ਮੀਂਹ

ਮੌਸਮ ਵਿਭਾਗ ਦੀ ਸਲਾਹ ਮੁਤਾਬਕ ਮੀਂਹ ਅਤੇ ਤੂਫਾਨ ਦੀ ਸਥਿਤੀ ਬੁੱਧਵਾਰ ਸਵੇਰ ਤੱਕ ਜਾਰੀ ਰਹਿ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬੇਲੋੜੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਮੀਂਹ ਕਾਰਨ ਹਵਾਈ ਅੱਡੇ ਦੇ ਨਾਲ-ਨਾਲ ਕਈ ਮਾਲ, ਮੈਟਰੋ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ਪੂਰੀ ਤਰ੍ਹਾਂ ਡੁੱਬੀਆਂ ਨਜ਼ਰ ਆ ਰਹੀਆਂ ਹਨ।

ਪਿਛਲੇ ਸਾਲ ਵੀ ਭਾਰੀ ਮੀਂਹ ਪਿਆ ਸੀ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਮੀਂਹ ਅਤੇ ਤੂਫਾਨ ਕਾਰਨ ਕਤਰ, ਬਹਿਰੀਨ ਅਤੇ ਸਾਊਦੀ ਅਰਬ ਦੀ ਸਥਿਤੀ ਬਹੁਤ ਖਰਾਬ ਹੈ। ਜਾਣਕਾਰੀ ਮੁਤਾਬਕ ਦੁਬਈ ਏਅਰਪੋਰਟ ‘ਤੇ ਪਾਣੀ ਭਰ ਜਾਣ ਕਾਰਨ ਜਹਾਜ਼ਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਕਰੀਬ 45 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਜਦਕਿ 3 ਉਡਾਣਾਂ ਨੂੰ ਹੋਰ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ।

Exit mobile version