AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Fire In School: ਅਧਿਆਪਕ ਨੇ ਖੋਹਿਆ ਮੋਬਾਈਲ, ਗੁੱਸੇ ‘ਚ ਆਈ ਵਿਦਿਆਰਥਣ ਨੇ ਸਕੂਲ ਨੂੰ ਲਾਈ ਅੱਗ, 20 ਦੀ ਮੌਤ, ਵਿਦਿਆਰਥਣ ਸਮੇਤ 10 ਜ਼ਖ਼ਮੀ

ਗੁਆਨਾ ਵਿੱਚ ਇੱਕ ਲੜਕੀ, ਜੋ ਆਪਣੇ ਸਕੂਲ ਨੂੰ ਅੱਗ ਲਗਾਉਣ ਤੋਂ ਬਾਅਦ ਜ਼ਖਮੀ ਹੋ ਗਈ ਸੀ, ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਉਸਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਹਿਰਾਸਤ ਵਿੱਚ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।

Fire In School: ਅਧਿਆਪਕ ਨੇ ਖੋਹਿਆ ਮੋਬਾਈਲ, ਗੁੱਸੇ 'ਚ ਆਈ ਵਿਦਿਆਰਥਣ ਨੇ ਸਕੂਲ ਨੂੰ ਲਾਈ ਅੱਗ, 20 ਦੀ ਮੌਤ, ਵਿਦਿਆਰਥਣ ਸਮੇਤ 10 ਜ਼ਖ਼ਮੀ
tv9-punjabi
| Published: 26 May 2023 22:47 PM IST
Share
ਗੁਆਨਾ: ਦੁਨੀਆ ਦੀ ਸੁਪਰ ਪਾਵਰ, ਵਿਕਸਿਤ ਅਤੇ ਨਿਊਕਲੀਅਰ ਪਾਵਰ ਵਾਲੇ ਸਕੂਲ ਗੁਆਨਾ (Guyana) ਦੇ ਇੱਕ ਸਕੂਲ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਵਾਪਰੀ ਘਟਨਾ ਉਥੋਂ ਦੇ ਸਕੂਲਾਂ ਵਿੱਚ ਲਗਾਤਾਰ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਵੀ ਵੱਧ ਖ਼ਤਰਨਾਕ ਸਾਬਤ ਹੋਈ ਹੈ। ਅਧਿਆਪਕ ਨੇ ਕੁੜੀ ਤੋਂ ਮੋਬਾਈਲ ਕਿਉਂ ਖੋਹਿਆ?14 ਸਾਲਾ ਵਿਦਿਆਰਥੀ ਨੇ ਸਕੂਲ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਹੁਣ ਤੱਕ 20 ਲੋਕ ਮਾਰੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਖੁਦ ਵੀ ਸੜ੍ਹ ਗਿਆ ਮੁਲਜ਼ਮ

ਮੁਲਜ਼ਮ ਦੋਸ਼ੀ ਵਿਦਿਆਰਥੀ ਖੁਦ ਵੀ ਸੜ ਗਿਆ ਹੈ। ਉਸ ਦਾ ਹਸਪਤਾਲ (Hospital) ‘ਚ ਇਲਾਜ ਚੱਲ ਰਿਹਾ ਹੈ। ਡੇਲੀ ਮੇਲ ਦੀ ਰਿਪੋਰਟ ਮੁਤਾਬਕ ਘਟਨਾ ਦੱਖਣੀ ਅਮਰੀਕੀ ਦੇਸ਼ ਗੁਆਨਾ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਸਥਿਤ ਮਾਹਦੀਆ ਸੈਕੰਡਰੀ ਸਕੂਲ ਦੇ ਲੜਕੀਆਂ ਦੇ ਹੋਸਟਲ ਵਿੱਚ ਸੋਮਵਾਰ ਰਾਤ ਨੂੰ ਅਚਾਨਕ ਅੱਗ ਲੱਗ ਗਈ। ਰਾਤ ਸਮੇਂ ਹੋਸਟਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਲੱਗੀ ਅੱਗ ਨੇ ਸਕੂਲ ਦੇ ਕੁਝ ਹਿੱਸੇ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਕਿਸੇ ਨੂੰ ਕੁਝ ਸਮਝ ਨਹੀਂ ਆਇਆ, ਉਦੋਂ ਤੱਕ ਕਈ ਲੋਕ ਇਸ ਦੀ ਲਪੇਟ ‘ਚ ਆ ਗਏ।

ਝੁਲਸਣ ਕਾਰਨ 20 ਲੋਕਾਂ ਦੀ ਮੌਤ ਹੋ ਗਈ

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (Fire Brigade) ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਪਰ ਅੱਗ ਬੇਕਾਬੂ ਹੋ ਕੇ ਫੈਲ ਚੁੱਕੀ ਸੀ। ਜਦੋਂ ਤੱਕ ਅੱਗ ਬੁਝਾਈ ਗਈ ਸੀ, ਉਦੋਂ ਤੱਕ ਪਤਾ ਲੱਗਾ ਸੀ ਕਿ ਅੱਗ ਦੀ ਲਪੇਟ ‘ਚ ਆਉਣ ਕਾਰਨ 20 ਲੋਕਾਂ ਦੀ ਮੌਤ ਹੋ ਚੁੱਕੀ ਸੀ। ਇਹ ਘਟਨਾ ਗੁਆਨਾ ਦੀ ਰਾਜਧਾਨੀ ਜੌਰਜਟਾਊਨ ਤੋਂ ਕਰੀਬ 200 ਮੀਲ ਦੂਰ ਸਥਿਤ ਸੈਂਟਰਲ ਗੁਆਨਾ ਮਾਈਨਿੰਗ ਟਾਊਨ ‘ਚ ਵਾਪਰੀ। ਪੁਲਿਸ ਨੇ ਇੱਥੋਂ ਦੀ 14 ਸਾਲਾ ਲੜਕੀ ਨੂੰ ਗ੍ਰਿਫਤਾਰ ਕੀਤਾ ਹੈ। ਸਮੇਤ 10 ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਅਤੇ ਦਾਖਲ ਕਰਵਾਇਆ ਗਿਆ।

ਸਕੂਲ ਤੋਂ ਨਾਰਾਜ਼ ਸੀ ਮੁਲਜ਼ਮ ਵਿਦਿਆਰਥੀ

ਦੋਸ਼ੀ ਵਿਦਿਆਰਥੀ ਤੋਂ ਪੁੱਛਗਿੱਛ ਕਰਨ ‘ਤੇ ਇਹ ਸਾਬਤ ਹੋ ਗਿਆ ਕਿ ਵਿਦਿਆਰਥੀ ਸਕੂਲ ਪ੍ਰਸ਼ਾਸਨ ਤੋਂ ਵੀ ਨਾਰਾਜ਼ ਸੀ। ਜਾਣਕਾਰੀ ਅਨੁਸਾਰ ਅਧਿਆਪਕ ਨੇ ਮੋਬਾਈਲ ਫ਼ੋਨ ਇਸ ਲਈ ਖੋਹ ਲਿਆ ਸੀ ਕਿਉਂਕਿ ਲੜਕੀ ਫ਼ੋਨ ਰਾਹੀਂ ਇੱਕ ਬਜ਼ੁਰਗ ਨਾਲ ਸੰਪਰਕ ਵਿੱਚ ਸੀ। ਜਿਸ ‘ਤੇ ਅਧਿਆਪਕ ਅਤੇ ਸਕੂਲ ਨੇ ਇਤਰਾਜ਼ ਕੀਤਾ ਅਤੇ ਵਿਦਿਆਰਥਣ ਤੋਂ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਜ਼ਬਤ ਕਰ ਲਿਆ।

9 ਲੋਕਾਂ ਦੀ ਹਾਲਤ ਬਣੀ ਹੋਈ ਹੈ ਨਾਜ਼ੁਕ

ਗੁਆਨਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਗੇਰਾਲਡ ਗੌਵੀਆ ਨੇ ਸਥਾਨਕ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਦੋਸ਼ੀ 14 ਸਾਲਾ ਲੜਕੀ ਨੇ ਅੱਗ ਲਗਾਉਣ ਤੋਂ ਪਹਿਲਾਂ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਵੀ ਪਰ ਸਕੂਲ ਪ੍ਰਸ਼ਾਸਨ ਚੌਕਸ ਹੋ ਕੇ ਇਸ ਘਟਨਾ ਨੂੰ ਰੋਕਣ ਵਿੱਚ ਨਾਕਾਮ ਰਿਹਾ ਹੈ। ਜਿਸ ਕਾਰਨ 20 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ। ਬੱਚੀ ਤੋਂ ਇਲਾਵਾ ਅੱਗ ‘ਚ ਝੁਲਸ ਗਏ ਹੋਰ 9 ਲੋਕਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਗੰਭੀਰ ਲੋਕਾਂ ਦਾ ਹਸਪਤਾਲ ‘ਚ ਚੱਲ ਰਿਹਾ ਇਲਾਜ

ਸਾਰੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।ਇਲਾਜ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਲਏ ਜਾਣਗੇ, ਜਦਕਿ ਇਸ ਔਖੀ ਘੜੀ ‘ਚ ਖੁਦ ਅਮਰੀਕਾ ਨੇ ਇਸ ਮਾਮਲੇ ‘ਚ ਗੁਆਨਾ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਜੋ ਅਮਰੀਕਾ ਨੂੰ ਇੱਕ ਇਨਸਾਨ ਅਤੇ ਇੱਕ ਸ਼ਕਤੀਸ਼ਾਲੀ ਗੁਆਂਢੀ ਦੇਸ਼ ਹੋਣ ਦੇ ਨਾਤੇ ਕਰਨਾ ਚਾਹੀਦਾ ਸੀ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...