AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Taliban-Pakistan Tussle: ਤਾਲਿਬਾਨ ਵੀ ਲੈ ਰਿਹਾ ਪਾਕਿਸਤਾਨ ਦੇ ਮਜੇ, ਸਰਹੱਦ ‘ਤੇ ਰੋਕ ਦਿੱਤੇ ਅਨਾਜ ਦੇ ਹਜ਼ਾਰਾਂ ਟਰੱਕ

ਤਾਲਿਬਾਨ ਦੀ ਹਰਕਤ: ਪਾਕਿਸਤਾਨ ਨੂੰ ਹੁਣ ਅਫਗਾਨਿਸਤਾਨ ਵੀ ਅੱਖਾਂ ਦਿਖਾ ਰਿਹਾ ਹੈ। ਸਰਹੱਦੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਤਾਲਿਬਾਨ ਨੇ ਤੋਰਖਮ ਸਰਹੱਦ ਨੂੰ ਬੰਦ ਕਰ ਦਿੱਤਾ ਸੀ, ਜਿੱਥੋਂ ਹਰ ਰੋਜ਼ ਪਾਕਿਸਤਾਨ ਨੂੰ ਅਨਾਜ ਸਪਲਾਈ ਕੀਤਾ ਜਾਂਦਾ ਹੈ। ਹੁਣ ਇੱਥੇ ਟਰੱਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

Taliban-Pakistan Tussle: ਤਾਲਿਬਾਨ ਵੀ ਲੈ ਰਿਹਾ ਪਾਕਿਸਤਾਨ ਦੇ ਮਜੇ, ਸਰਹੱਦ 'ਤੇ ਰੋਕ ਦਿੱਤੇ ਅਨਾਜ ਦੇ ਹਜ਼ਾਰਾਂ ਟਰੱਕ
kusum-chopra
| Published: 23 Feb 2023 18:54 PM IST
Share
ਪਾਕਿਸਤਾਨ (Pakistan) ਨੂੰ ਆਪਣੇ ਗੁਆਂਢੀ ਦੇਸ਼ ਅਫਗਾਨਿਸਤਾਨ (Afganistan) ਤੋਂ ਵੀ ਮਾਰ ਪੈ ਰਹੀ ਹੈ। ਇੱਥੋਂ ਦੀ ਤਾਲਿਬਾਨ ਸਰਕਾਰ ਨੇ ਸਰਹੱਦ ‘ਤੇ ਹੀ ਪਾਕਿਸਤਾਨ ਨੂੰ ਅਨਾਜ, ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਰੋਕ ਦਿੱਤੀ ਹੈ। ਘੱਟੋ-ਘੱਟ 6000 ਅਜਿਹੇ ਟਰੱਕ ਜ਼ਰੂਰੀ ਸਾਮਾਨ ਲੈ ਕੇ ਅਫਗਾਨਿਸਤਾਨ ਤੋਂ ਪਾਕਿਸਤਾਨ ਜਾਣ ਵਾਲੇ ਤੋਰਖਮ ਸਰਹੱਦ ‘ਤੇ ਫਸੇ ਹੋਏ ਹਨ। ਜੇਕਰ ਇਹ ਟਰੱਕ ਸਹੀ ਸਮੇਂ ‘ਤੇ ਪਾਕਿਸਤਾਨ ਨਹੀਂ ਪਹੁੰਚਦੇ ਤਾਂ ਇਸ ਨਾਲ ਕਈ ਹਿੱਸਿਆਂ ‘ਚ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਅਤੇ ਟਰੱਕਾਂ ‘ਚ ਲੱਦਿਆ ਅਨਾਜ, ਫਲ ਅਤੇ ਸਬਜ਼ੀਆਂ ਵੀ ਖਰਾਬ ਹੋ ਸਕਦੀਆਂ ਹਨ।

ਤਾਲਿਬਾਨ ਨੇ ਤੋਰਖਮ ਸਰਹੱਦ ਦੇ ਗੇਟ ਬੰਦ ਕੀਤੇ

ਅਫਗਾਨਿਸਤਾਨ ਦੇ ਤਾਲਿਬਾਨ ਸ਼ਾਸਨ ਨੇ ਪਾਕਿਸਤਾਨ ਨਾਲ ਤਣਾਅ ਕਾਰਨ ਐਤਵਾਰ ਨੂੰ ਤੋਰਖਮ ਸਰਹੱਦ ਦੇ ਗੇਟ ਬੰਦ ਕਰ ਦਿੱਤੇ ਸਨ। ਇਹ ਆਵਾਜਾਈ ਮਾਰਗ ਵਿਸ਼ੇਸ਼ ਤੌਰ ‘ਤੇ ਇਸਲਾਮਾਬਾਦ ਅਤੇ ਕਾਬੁਲ ਵਿਚਕਾਰ ਆਵਾਜਾਈ ਅਤੇ ਵਪਾਰ ਲਈ ਵਰਤਿਆ ਜਾਂਦਾ ਹੈ। ਸਰਹੱਦ ਖੋਲ੍ਹਣ ਲਈ ਦੋਵਾਂ ਪਾਸਿਆਂ ਤੋਂ ਗੱਲਬਾਤ ਚੱਲ ਰਹੀ ਹੈ ਪਰ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ।

ਸਰਹੱਦ ‘ਤੇ 6000 ਟਰੱਕਾਂ ਦੀਆਂ ਲੰਬੀਆਂ ਕਤਾਰਾਂ

ਤੋਰਖਮ ਬਾਰਡਰ ਬੰਦ ਹੋਣ ਕਾਰਨ ਨਾ ਸਿਰਫ ਪਾਕਿਸਤਾਨੀ ਵਪਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ, ਸਗੋਂ ਅਫਗਾਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਹਰ ਰੋਜ਼ ਅਨਾਜ ਅਤੇ ਹੋਰ ਸਮਾਨ ਨਾਲ ਲੱਦੇ ਸੈਂਕੜੇ ਟਰੱਕ ਇੱਕ ਦੂਜੇ ਦੇ ਦੇਸ਼ ਵਿੱਚ ਦਾਖਲ ਹੁੰਦੇ ਹਨ, ਅਤੇ ਤੋਰਖਾਨ ਨੂੰ ਇਸਦਾ ਮੁੱਖ ਰਸਤਾ ਮੰਨਿਆ ਜਾਂਦਾ ਹੈ। ਬਾਰਡਰ ਬੰਦ ਹੋਣ ਕਾਰਨ ਦੋਵੇਂ ਪਾਸੇ ਟਰੱਕਾਂ ਦੀ ਲੰਬੀ ਲਾਈਨ ਲੱਗ ਗਈ ਹੈ। ਐਤਵਾਰ ਤੋਂ ਇੱਥੇ 6000 ਟਰੱਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਹੈਰਾਨੀ ਦੀ ਗੱਲ ਹੈ ਕਿ ਅਫਗਾਨਿਸਤਾਨ ਜਰੂਰੀ ਵਸਤਾਂ ਲਈ ਵੀ ਪਾਕਿਸਤਾਨ ‘ਤੇ ਨਿਰਭਰ ਹੈ। ਪਾਕਿਸਤਾਨ-ਅਫਗਾਨਿਸਤਾਨ ਜੁਆਇੰਟ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਡਾਇਰੈਕਟਰ ਜ਼ਿਆ-ਉਲ ਹੱਕ ਨੇ ਕਿਹਾ ਕਿ ਖਾਸ ਤੌਰ ‘ਤੇ ਉਹ ਵਪਾਰੀ ਜੋ ਰੋਜ਼ਾਨਾ ਆਧਾਰ ‘ਤੇ ਸਬਜ਼ੀਆਂ ਜਾਂ ਫਲਾਂ ਦੀ ਸਪਲਾਈ ਕਰਦੇ ਹਨ, ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਗੱਲਬਾਤ ਲਈ ਦੋ ਕਦਮ ਅੱਗੇ ਆਇਆ ਪਾਕਿਸਤਾਨ

ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਇਸ ਮੁੱਦੇ ‘ਤੇ ਦੋ ਕਦਮ ਅੱਗੇ ਆ ਕੇ ਗੱਲਬਾਤ ਕਰਨ ਲਈ ਤਿਆਰ ਹੈ। ਪਾਕਿਸਤਾਨ ਵਾਲੇ ਪਾਸੇ ਤੋਂ ਕਿਹਾ ਜਾ ਰਿਹਾ ਹੈ ਕਿ ਤਾਲਿਬਾਨ ਨੇ ਆਪਣੀ ਮਰਜ਼ੀ ਨਾਲ ਇਕਪਾਸੜ ਫੈਸਲਾ ਲਿਆ ਅਤੇ ਸਰਹੱਦ ਨੂੰ ਬੰਦ ਕਰ ਦਿੱਤਾ। ਅਜਿਹੇ ਵਿੱਚ ਉਨ੍ਹਾਂ ਨੂੰ ਵੀ ਸਰਹੱਦ ਖੋਲ੍ਹਣ ਸਬੰਧੀ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ।

ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਗੋਲੀਬਾਰੀ

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਦੋਹਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਗੋਲੀਬਾਰੀ ਹੋਈ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਆਪਣੀਆਂ-ਆਪਣੀਆਂ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਸਨ। ਤਣਾਅ ਨੂੰ ਘੱਟ ਕਰਨ ਵੱਲ ਕਦਮ ਚੁੱਕਦੇ ਹੋਏ ਪਾਕਿਸਤਾਨ ਨੇ ਆਪਣੀ ਸਰਹੱਦ ਤੋਂ ਸੁਰੱਖਿਆ ਬਲਾਂ ਦੀ ਗਿਣਤੀ ਘਟਾ ਦਿੱਤੀ ਹੈ। ਦੂਜੇ ਪਾਸੇ ਪਾਕਿਸਤਾਨ ਦੇ ਇਸ ਫੈਸਲੇ ਤੋਂ ਬਾਅਦ ਅਫਗਾਨਿਸਤਾਨ ਨੇ ਵੀ ਸਰਹੱਦ ਤੋਂ ਸੁਰੱਖਿਆ ਬਲਾਂ ਨੂੰ ਘਟਾ ਦਿੱਤਾ, ਜਿਸ ਨੂੰ ਪਾਕਿਸਤਾਨ ਨੇ ਸਕਾਰਾਤਮਕ ਸੰਕੇਤ ਦੱਸਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...