AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਈਰਾਨੀ ਜਹਾਜ਼ ‘ਤੇ ਹਮਲੇ ਨਾਲ ਵਧਿਆ ਤਣਾਅ, ਯੂਕਰੇਨ ਨੂੰ ਈਰਾਨ ਦੀ ਖੁੱਲ੍ਹੀ ਚੇਤਾਵਨੀ

Iran: ਕੈਸਪੀਅਨ ਸਾਗਰ ਵਿੱਚ ਈਰਾਨੀ ਵਪਾਰਕ ਜਹਾਜ਼ 'ਤੇ ਹਮਲੇ ਤੋਂ ਬਾਅਦ ਈਰਾਨ ਨੇ ਯੂਕਰੇਨ 'ਤੇ ਗੰਭੀਰ ਦੋਸ਼ ਲਗਾਏ ਹਨ। ਈਰਾਨ ਦਾ ਕਹਿਣਾ ਹੈ ਕਿ ਉਹ ਇਸ ਹਮਲੇ ਨੂੰ ਹਲਕੇ ਵਿੱਚ ਨਹੀਂ ਲਵੇਗਾ। ਉਸ ਨੇ ਕਿਹਾ ਕਿ ਇਸ ਘਟਨਾ ਦਾ ਜਵਾਬ ਢੁੱਕਵੇਂ ਸਮੇਂ ਅਤੇ ਢੁੱਕਵੇਂ ਤਰੀਕੇ ਨਾਲ ਦਿੱਤਾ ਜਾਵੇਗਾ।

ਈਰਾਨੀ ਜਹਾਜ਼ 'ਤੇ ਹਮਲੇ ਨਾਲ ਵਧਿਆ ਤਣਾਅ, ਯੂਕਰੇਨ ਨੂੰ ਈਰਾਨ ਦੀ ਖੁੱਲ੍ਹੀ ਚੇਤਾਵਨੀ
ਈਰਾਨੀ ਜਹਾਜ਼ ‘ਤੇ ਹਮਲੇ ਤੋਂ ਬਾਅਦ ਵਧਿਆ ਤਣਾਅ
tv9-punjabi
| Updated On: 27 Jul 2026 12:53 PM IST
Share

ਕੈਸਪੀਅਨ ਸਾਗਰ ਵਿੱਚ ਈਰਾਨੀ ਝੰਡੇ ਵਾਲੇ ਇੱਕ ਵਪਾਰਕ ਜਹਾਜ਼ ‘ਤੇ ਹੋਏ ਹਮਲੇ ਲਈ ਈਰਾਨ ਨੇ ਯੂਕਰੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਈਰਾਨ ਨੇ ਕਿਹਾ ਕਿ ਯੂਕਰੇਨ ਦੀ ਇਹ ਕਾਰਵਾਈ ਬਿਨਾਂ ਜਵਾਬ ਦੇ ਨਹੀਂ ਰਹੇਗੀ। ਈਰਾਨ ਨੇ ਇਸ ਘਟਨਾ ਨੂੰ ਸੰਯੁਕਤ ਰਾਸ਼ਟਰ ਚਾਰਟਰ ਦੀ ਖੁੱਲ੍ਹੀ ਉਲੰਘਣਾ ਕਰਾਰ ਦਿੱਤਾ ਹੈ।

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਯੂਰਪੀ ਸੰਘ (EU) ਦੀ ਹਾਈ ਰਿਪ੍ਰਜ਼ੈਂਟੇਟਿਵ ਕਾਜਾ ਕਾਲਾਸ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਫੋਨ ‘ਤੇ ਗੱਲਬਾਤ ਕਰਨ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੇ ਨਿਰਦੇਸ਼ ‘ਤੇ ਈਰਾਨ ਦੇ ਵਪਾਰਕ ਜਹਾਜ਼ ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਇੱਕ ਮਲਾਹ ਦੀ ਮੌਤ ਹੋ ਗਈ।

ਅਰਾਘਚੀ ਨੇ ਆਪਣੀ ਪੋਸਟ ਵਿੱਚ ਅੱਗੇ ਲਿਖਿਆ ਕਿ ਯੂਕਰੇਨ ਨੇ ਇਹ ਹਮਲਾ ਇਜ਼ਰਾਈਲ ਦੇ ਕਹਿਣ ‘ਤੇ ਕੀਤਾ ਹੈ, ਤਾਂ ਜੋ ਯੂਰਪ ਨੂੰ ਵੀ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸੰਯੁਕਤ ਰਾਸ਼ਟਰ ਚਾਰਟਰ ਦੀ ਗੰਭੀਰ ਉਲੰਘਣਾ ਹੈ। ਅਰਾਘਚੀ ਨੇ ਅੱਗੇ ਲਿਖਿਆ ਕਿ ਕੀਵ ਵਿੱਚ ਬੈਠੇ “ਮੁਫ਼ਤਖੋਰ” ਨੇ ਜੋ ਕੀਤਾ ਹੈ, ਉਸ ਦਾ ਉਚਿਤ ਸਮੇਂ ਅਤੇ ਢੰਗ ਨਾਲ ਜਵਾਬ ਜ਼ਰੂਰ ਦਿੱਤਾ ਜਾਵੇਗਾ।

ਈਰਾਨੀ ਜਹਾਜ਼ ‘ਤੇ ਹਮਲਾ ਕਿੱਥੇ ਹੋਇਆ?

ਈਰਾਨ ਦੇ ਵਿਦੇਸ਼ ਮੰਤਰਾਲੇ ਮੁਤਾਬਕ, ਸ਼ਨੀਵਾਰ 26 ਜੁਲਾਈ ਦੀ ਤੜਕੇ ਯੂਕਰੇਨੀ ਫੌਜ ਨੇ ਕੈਸਪੀਅਨ ਸਾਗਰ ਵਿੱਚ ਈਰਾਨੀ ਝੰਡੇ ਵਾਲੇ ਇੱਕ ਵਪਾਰਕ ਜਹਾਜ਼ ਨੂੰ ਨਿਸ਼ਾਨਾ ਬਣਾਇਆ। ਇਹ ਜਹਾਜ਼ ਰੂਸ ਦੇ ਅਸਤ੍ਰਖਾਨ ਬੰਦਰਗਾਹ ਤੋਂ ਈਰਾਨ ਦੇ ਅਨਜ਼ਲੀ ਬੰਦਰਗਾਹ ਵੱਲ ਜਾ ਰਿਹਾ ਸੀ। ਹਮਲੇ ਵਿੱਚ ਜਹਾਜ਼ ਦਾ ਕੰਟਰੋਲ ਰੂਮ ਪੂਰੀ ਤਰ੍ਹਾਂ ਤਬਾਹ ਹੋ ਗਿਆ। ਜਹਾਜ਼ ‘ਤੇ ਸਵਾਰ ਇੱਕ ਮਲਾਹ ਦੀ ਮੌਤ ਹੋ ਗਈ, ਜਦਕਿ ਦੂਜਾ ਮਲਾਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।

ਈਰਾਨ ਨੇ ਯੂਕਰੇਨ ਨੂੰ ਕੀ ਚੇਤਾਵਨੀ ਦਿੱਤੀ?

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਈਰਾਨ ਇਸ ਹਮਲੇ ਨੂੰ ਹਲਕੇ ਵਿੱਚ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਉਚਿਤ ਸਮੇਂ ਅਤੇ ਢੰਗ ਨਾਲ ਜਵਾਬ ਦਿੱਤਾ ਜਾਵੇਗਾ। ਈਰਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਵੀ ਇਸ ਘਟਨਾ ਵੱਲ ਧਿਆਨ ਦੇਣ ਅਤੇ ਇਸ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ।

ਇਸ ਘਟਨਾਕ੍ਰਮ ਦਾ ਕੀ ਅਸਰ ਹੋ ਸਕਦਾ ਹੈ?

ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਰੂਸ-ਯੂਕਰੇਨ ਜੰਗ ਪਹਿਲਾਂ ਹੀ ਕਈ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਦੂਜੇ ਪਾਸੇ, ਈਰਾਨ ਅਤੇ ਅਮਰੀਕਾ ਵਿਚਾਲੇ ਵੀ ਲਗਾਤਾਰ ਫੌਜੀ ਤਣਾਅ ਜਾਰੀ ਹੈ। ਅਜਿਹੇ ਵਿੱਚ ਈਰਾਨੀ ਜਹਾਜ਼ ‘ਤੇ ਹੋਏ ਇਸ ਹਮਲੇ ਕਾਰਨ ਯੂਰਪ ਸਮੇਤ ਕਈ ਹੋਰ ਦੇਸ਼ ਵੀ ਵੱਡੇ ਫੌਜੀ ਟਕਰਾਅ ਦੇ ਘੇਰੇ ਵਿੱਚ ਆ ਸਕਦੇ ਹਨ। ਇਸ ਦੇ ਨਾਲ ਹੀ ਇਸ ਦਾ ਅਸਰ ਖੇਤਰੀ ਸੁਰੱਖਿਆ ਅਤੇ ਅੰਤਰਰਾਸ਼ਟਰੀ ਸਮੁੰਦਰੀ ਵਪਾਰ ‘ਤੇ ਵੀ ਪੈ ਸਕਦਾ ਹੈ। ਹਾਲਾਂਕਿ, ਹੁਣ ਤੱਕ ਈਰਾਨ ਦੇ ਇਨ੍ਹਾਂ ਦੋਸ਼ਾਂ ‘ਤੇ ਯੂਕਰੇਨ ਵੱਲੋਂ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Source:TV9Hindi.com

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...