ਨਾਈਜੀਰੀਆ ‘ਚ ਦਰਦਨਾਕ ਹਾਦਸਾ, ਕਿਸ਼ਤੀ ਪਲਟਣ ਨਾਲ 24 ਲੋਕਾਂ ਦੀ ਮੌਤ, ਦਰਜਨਾਂ ਲਾਪਤਾ

Updated On: 

11 Sep 2023 07:49 AM

ਨਾਈਜੀਰੀਆ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੀ ਸੂਬਾਈ ਮੁਖੀ ਜ਼ੈਨਬ ਸੁਲੇਮਾਨ ਮੁਤਾਬਕ ਕਿਸ਼ਤੀ 'ਤੇ 100 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਖਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਹੁਣ ਤੱਕ 24 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 30 ਲੋਕਾਂ ਨੂੰ ਬਚਾਇਆ ਗਿਆ ਹੈ।

ਨਾਈਜੀਰੀਆ ਚ ਦਰਦਨਾਕ ਹਾਦਸਾ, ਕਿਸ਼ਤੀ ਪਲਟਣ ਨਾਲ 24 ਲੋਕਾਂ ਦੀ ਮੌਤ, ਦਰਜਨਾਂ ਲਾਪਤਾ
Follow Us On

Worlds News : ਨਾਈਜੀਰੀਆ ‘ਚ ਐਤਵਾਰ ਨੂੰ ਇਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ ਜੋ ਨਾਈਜੀਰੀਆ (Nigeria) ਦੇ ਨਾਈਜਰ ਸੂਬੇ ਦੇ ਮੋਕਵਾ ‘ਚ ਕਿਸ਼ਤੀ ‘ਤੇ ਸਫਰ ਕਰਦੇ ਸਮੇਂ ਡੁੱਬ ਗਏ। ਨਾਈਜੀਰੀਆ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੀ ਸੂਬਾਈ ਮੁਖੀ ਜ਼ੈਨਬ ਸੁਲੇਮਾਨ ਮੁਤਾਬਕ ਕਿਸ਼ਤੀ ‘ਤੇ 100 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਖਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸੁਲੇਮਾਨ ਨੇ ਦੱਸਿਆ ਕਿ ਬਚਾਅ ਮੁਹਿੰਮ ਦੌਰਾਨ ਹੁਣ ਤੱਕ 24 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 30 ਲੋਕਾਂ ਨੂੰ ਬਚਾਇਆ ਗਿਆ ਹੈ।

ਇਸ ਮੀਡੀਆ ਰਿਪੋਰਟ (Media report) ਤੋਂ ਪਹਿਲਾਂ ਇਸ ਸਾਲ ਜੂਨ ਵਿੱਚ ਉੱਤਰੀ ਨਾਈਜੀਰੀਆ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਸੀ। ਇਸ ਵਿੱਚ ਇੱਕ ਵਿਆਹ ਤੋਂ ਪਰਤ ਰਹੇ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ, ਜਿਸ ਵਿੱਚ 100 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ ਕਈ ਲੋਕ ਲਾਪਤਾ ਹੋ ਗਏ। ਇਹ ਹਾਦਸਾ ਗੁਆਂਢੀ ਸੂਬੇ ਨਾਈਜਰ ਸੂਬੇ ਦੇ ਕਵਾਰਾ ਸੂਬੇ ‘ਚ ਨਾਈਜਰ ਨਦੀ ‘ਚ ਵਾਪਰਿਆ।

ਇੱਥੇ ਕਿਸ਼ਤੀ ਪਲਟਣ ਦੀਆਂ ਘਟਨਾਵਾਂ ਆਮ ਹਨ

ਇਸ ਦੌਰਾਨ ਸਥਾਨਕ ਨਿਵਾਸੀ ਉਸਮਾਨ ਇਬਰਾਹਿਮ ਨੇ ਦੱਸਿਆ ਕਿ ਪੀੜਤ ਕਿਸ਼ਤੀ ਵਿੱਚ ਔਰਤਾਂ ਅਤੇ ਬੱਚੇ ਵੀ ਸਵਾਰ ਸਨ। ਇਹ ਲੋਕ ਨਾਈਜਰ ਦੇ ਅਗਬੋਤੀ ਪਿੰਡ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ, ਜਦੋਂ ਕਿਸ਼ਤੀ ਪਲਟ ਗਈ। ਤੁਹਾਨੂੰ ਦੱਸ ਦੇਈਏ ਕਿ ਨਾਈਜੀਰੀਆ ਦੇ ਕਈ ਦੂਰ-ਦੁਰਾਡੇ ਭਾਈਚਾਰਿਆਂ ਵਿੱਚ ਕਿਸ਼ਤੀ ਪਲਟਣ ਦੀਆਂ ਘਟਨਾਵਾਂ ਆਮ ਹਨ। ਅਸਲ ਵਿੱਚ, ਇੱਥੇ ਆਮ ਤੌਰ ‘ਤੇ ਆਵਾਜਾਈ ਲਈ ਸਥਾਨਕ ਤੌਰ ‘ਤੇ ਬਣੀਆਂ ਕਿਸ਼ਤੀਆਂ ਦੀ ਵਰਤੋਂ ਕੀਤੀ ਜਾਂਦੀ ਹੈ।