ਜਾਪਾਨ ‘ਚ ਭੂਚਾਲ ਤੋਂ ਬਾਅਦ ਸੁਨਾਮੀ ਨੇ ਮਚਾਈ ਤਬਾਹੀ, ਟਰੇਨਾਂ ਰੁਕੀਆਂ, ਬਿਜਲੀ ਗੁੱਲ
ਜਾਪਾਨ 'ਚ ਭੂਚਾਲ ਤੋਂ ਬਾਅਦ ਸਮੁੰਦਰ 'ਚ 5 ਮੀਟਰ ਉੱਚੀਆਂ ਲਹਿਰਾਂ ਉੱਠਦੀਆਂ ਨਜ਼ਰ ਆ ਰਹੀਆਂ ਹਨ। ਸਮੁੰਦਰ ਭਿਆਨਕ ਰੂਪ ਧਾਰਨ ਕਰ ਰਿਹਾ ਹੈ। ਇਸ ਦੇ ਨਾਲ ਹੀ ਭੂਚਾਲ ਤੋਂ ਬਾਅਦ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ। 36,000 ਤੋਂ ਵੱਧ ਘਰਾਂ ਵਿੱਚ ਬਿਜਲੀ ਬੰਦ ਹੋ ਗਈ ਹੈ। ਲੋਕਾਂ ਨੂੰ ਇਲਾਕਾ ਖਾਲੀ ਕਰਨ ਲਈ ਕਿਹਾ ਗਿਆ ਹੈ।
ਜਾਪਾਨ (Japan) ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਧਰਤੀ ਹਿੱਲ ਗਈ ਹੈ। ਉੱਤਰੀ ਮੱਧ ਜਾਪਾਨ ਵਿੱਚ ਰਿਕਟਰ ਪੈਮਾਨੇ ‘ਤੇ 7.6 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਤੋਂ ਬਾਅਦ ਮੌਸਮ ਵਿਗਿਆਨ ਏਜੰਸੀ ਨੇ ਇਸ਼ੀਕਾਵਾ, ਨਿਗਾਟਾ ਅਤੇ ਟੋਯਾਮਾ ਪ੍ਰੀਫੈਕਚਰ ਦੇ ਤੱਟਵਰਤੀ ਖੇਤਰਾਂ ਵਿੱਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਭੂਚਾਲ ਕਾਰਨ ਕਈ ਇਲਾਕਿਆਂ ‘ਚ ਭਾਰੀ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ। ਦੁਕਾਨਾਂ ਅਤੇ ਸ਼ਾਪਿੰਗ ਸਟੋਰਾਂ ਵਿੱਚ ਰੱਖਿਆ ਸਾਮਾਨ ਡਿੱਗ ਗਿਆ। ਪਾਰਕਿੰਗ ਵਿੱਚ ਖੜ੍ਹੇ ਵਾਹਨ ਇਧਰ-ਉਧਰ ਚਲੇ ਗਏ। ਇਸ ਦੇ ਨਾਲ ਹੀ 36 ਹਜ਼ਾਰ ਘਰਾਂ ‘ਚ ਬਿਜਲੀ ਗੁੱਲ ਹੋ ਗਈ ਅਤੇ ਟਰੇਨ ਸਰਵਿਸ ਰੋਕ ਦਿੱਤੀ ਗਈ ਹੈ। ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।
2011 ‘ਚ ਜਾਪਾਨ ‘ਚ ਭਿਆਨਕ ਸੁਨਾਮੀ ਆਈ ਸੀ, ਜਿਸ ਨੇ ਕਾਫੀ ਤਬਾਹੀ ਮਚਾਈ ਸੀ। ਜਾਪਾਨ ਵਿੱਚ 13 ਸਾਲਾਂ ਬਾਅਦ ਇੱਕ ਵਾਰ ਫਿਰ ਸੁਨਾਮੀ ਦਾ ਖ਼ਤਰਾ ਮੰਡਰਾ ਰਿਹਾ ਹੈ। ਸਮੁੰਦਰ ਵਿੱਚ 5 ਮੀਟਰ ਉੱਚੀਆਂ ਲਹਿਰਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਸਮੁੰਦਰ ਭਿਆਨਕ ਰੂਪ ਧਾਰਨ ਕਰ ਰਿਹਾ ਹੈ। ਇਸ ਦੇ ਨਾਲ ਹੀ ਭੂਚਾਲ ਤੋਂ ਬਾਅਦ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਦੇਖੇ ਗਏ ਹਨ। ਕਰਮਚਾਰੀ ਹਵਾਈ ਅੱਡੇ ‘ਤੇ ਮੇਜ਼ਾਂ ਦੇ ਹੇਠਾਂ ਲੁਕ ਗਏ। ਇਸ ਦੇ ਨਾਲ ਹੀ ਸੜਕਾਂ ‘ਤੇ ਕਈ ਫੁੱਟ ਡੂੰਘੀਆਂ ਤਰੇੜਾਂ ਨਜ਼ਰ ਆਈਆਂ।
ਸੋਸ਼ਲ ਮੀਡੀਆ ‘ਤੇ ਤਬਾਹੀ ਦੀਆਂ ਵੀਡੀਓਜ
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਤੁਰੰਤ ਬਾਹਰ ਨਿਕਲਣ ਲਈ ਕਿਹਾ ਹੈ। ਇਸ ਦੌਰਾਨ, ਇੱਕ ਸਰਕਾਰੀ ਬੁਲਾਰੇ ਨੇ ਵਸਨੀਕਾਂ ਨੂੰ ਸੰਭਾਵਿਤ ਹੋਰ ਭੁਚਾਲਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਗੁਆਂਢੀ ਦੱਖਣੀ ਕੋਰੀਆ ਦੀ ਮੌਸਮ ਵਿਗਿਆਨ ਏਜੰਸੀ ਨੇ ਕਿਹਾ ਕਿ ਜਾਪਾਨ ‘ਚ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਪੂਰਬੀ ਤੱਟ ‘ਤੇ ਗੈਂਗਵੋਨ ਸੂਬੇ ਦੇ ਕੁਝ ਹਿੱਸਿਆਂ ‘ਚ ਸਮੁੰਦਰ ਦਾ ਪੱਧਰ ਵਧ ਸਕਦਾ ਹੈ।
🚨 #BREAKING: ‘major tsunami’ wave affecting the western coast of 🇯🇵 #Japan after massive 7.6 magnitude #earthquake. #Tsunami #PakWeather pic.twitter.com/bsMt0jnnwI
— PakWeather.com (@Pak_Weather) January 1, 2024
ਇਹ ਵੀ ਪੜ੍ਹੋ
ਸਰਕਾਰੀ ਬੁਲਾਰੇ ਹਯਾਸ਼ੀ ਯੋਸ਼ੀਮਾਸਾ ਨੇ ਇੱਕ ਐਮਰਜੈਂਸੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਅਧਿਕਾਰੀ ਅਜੇ ਵੀ ਨੁਕਸਾਨ ਦੀ ਹੱਦ ਦੀ ਜਾਂਚ ਕਰ ਰਹੇ ਹਨ ਅਤੇ ਲੋਕਾਂ ਨੂੰ ਸੰਭਾਵਿਤ ਭੂਚਾਲ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਜਾਪਾਨ ਦੀ ਹੋਕੁਰੀਕੂ ਇਲੈਕਟ੍ਰਿਕ ਪਾਵਰ ਕੰਪਨੀ ਨੇ ਕਿਹਾ ਕਿ ਭੂਚਾਲ ਤੋਂ ਬਾਅਦ 36,000 ਤੋਂ ਵੱਧ ਘਰਾਂ ਦੀ ਬਿਜਲੀ ਬੰਦ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਭੂਚਾਲ ਦੇ ਕਈ ਵੀਡੀਓ ਵਾਇਰਲ ਹੋ ਚੁੱਕੇ ਹਨ, ਜਿਨ੍ਹਾਂ ਨੂੰ ਦੇਖ ਕੇ ਕੋਈ ਵੀ ਹੱਸ ਸਕਦਾ ਹੈ।