ਤੁਰਕੀ ‘ਚ ਭੂਚਾਲ ਦੇ ਝਟਕਿਆਂ ਨਾਲ ਕਈ ਇਮਾਰਤਾਂ ਤਬਾਹ, ਗੈਸ ਪਾਈਪਲਾਈਨ ‘ਚ ਵੀ ਹੋਇਆ ਧਮਾਕਾ
ਤੁਰਕੀ 'ਚ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਗੈਸ ਪਾਈਪਲਾਈਨ ਫਟ ਗਈ ਹੈ। ਸੋਮਵਾਰ ਤੜਕੇ ਦੱਖਣ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ 7.8 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਨਾਲ ਸਬੰਧਤ ਘਟਨਾਵਾਂ ਵਿੱਚ ਵੀ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤੁਰਕੀ ਵਿੱਚ ਕਾਹਿਰਾ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੀਰੀਆ ਦੀ ਸਰਹੱਦ ਤੋਂ ਲਗਭਗ 90 ਕਿਲੋਮੀਟਰ ਦੂਰ ਗੰਜ਼ੀਆਤੇਪ ਸ਼ਹਿਰ ਦੇ ਉੱਤਰ ਵੱਲ ਸੀ। ਭੂਚਾਲ ਦੇ ਝਟਕਿਆਂ ਨਾਲ ਕਈ ਲੋਕਾਂ ਦੀ ਮੌਤ ਹੋ ਗਈ ਹੈ।
ਭੂਚਾਲ ਦੇ ਤੇਜ ਝਟਕਿਆਂ ਤੋਂ ਬਾਅਦ ਗੈਸ ਪਾਈਪਲਾਈਨ ਫਟੀ
ਤੁਰਕੀ ‘ਚ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਗੈਸ ਪਾਈਪਲਾਈਨ ਫਟ ਗਈ ਹੈ। ਸੋਮਵਾਰ ਤੜਕੇ ਦੱਖਣ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ 7.8 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਨਾਲ ਸਬੰਧਤ ਘਟਨਾਵਾਂ ਵਿੱਚ ਵੀ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ
ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ ਕਿਉਂਕਿ ਬਚਾਅ ਕਰਮਚਾਰੀ ਅਜੇ ਵੀ ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਕਰ ਰਹੇ ਹਨ।ਅੰਸ਼ਕ ਤੌਰ ‘ਤੇ ਢਹਿ-ਢੇਰੀ ਇਮਾਰਤਾਂ ਦੇ ਅੰਦਰ ਫਸੇ ਲੋਕ ਅਤੇ ਸੜਕ ‘ਤੇ ਲੋਕਾਂ ਨੂੰ ਮਦਦ ਲਈ ਚੀਕਦੇ ਦੇਖਿਆ ਗਿਆ। ਭੂਚਾਲ ਦੇ ਝਟਕੇ ਕਾਹਿਰਾ ਤੱਕ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸੀਰੀਆ ਦੀ ਸਰਹੱਦ ਤੋਂ ਲਗਭਗ 90 ਕਿਲੋਮੀਟਰ ਦੂਰ ਗੰਜ਼ੀਆਤੇਪ ਸ਼ਹਿਰ ਦੇ ਉੱਤਰ ਵੱਲ ਸੀ।
ਗਵਰਨਰ ਨੇ ਸਥਿਤੀ ਨੂੰ ਵਿਨਾਸ਼ਕਾਰੀ ਦੱਸਿਆ
ਤੁਰਕੀ ਦੇ ਮਾਲਤੀਆ ਸੂਬੇ ਦੇ ਗਵਰਨਰ ਹੁਲੁਸੀ ਸਾਹਿਨ ਨੇ ਦੱਸਿਆ ਕਿ ਘੱਟੋ-ਘੱਟ 130 ਇਮਾਰਤਾਂ ਢਹਿ ਗਈਆਂ। ਉੱਤਰ-ਪੱਛਮੀ ਸੀਰੀਆ ਵਿੱਚ ਵਿਰੋਧੀ ਧਿਰ ਸੀਰੀਅਨ ਸਿਵਲ ਡਿਫੈਂਸ ਨੇ ਵਿਦਰੋਹੀਆਂ ਦੇ ਕਬਜ਼ੇ ਵਾਲੇ ਇਲਾਕੇ ਵਿੱਚ ਸਥਿਤੀ ਨੂੰ ਵਿਨਾਸ਼ਕਾਰੀ ਦੱਸਦਿਆਂ ਕਿਹਾ ਕਿ ਢਹਿ-ਢੇਰੀ ਇਮਾਰਤਾਂ ਦੇ ਮਲਬੇ ਹੇਠ ਕਈ ਲੋਕ ਦੱਬੇ ਹੋਏ ਹਨ।ਸੀਰੀਅਨ ਸਿਵਲ ਡਿਫੈਂਸ ਨੇ ਲੋਕਾਂ ਨੂੰ ਇਮਾਰਤਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਤੇ ਰਹਿਣ ਲਈ ਕਿਹਾ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਗੰਜ਼ੀਆਤੇਪ ਤੋਂ ਕਰੀਬ 33 ਕਿਲੋਮੀਟਰ ਦੂਰ 18 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸ ਦੇ ਝਟਕੇ ਸੂਬਿਆਂ ‘ਚ ਮਹਿਸੂਸ ਕੀਤੇ ਗਏ।