AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇਟਲੀ ‘ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲਦੇ ਹੀ ਦੋ ਭਾਰਤੀਆਂ ਦਾ ਗੋਲੀਆਂ ਮਾਰ ਕੇ ਕਤਲ

ਉੱਤਰੀ ਇਟਲੀ ਦੇ ਕੋਵੋ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੁੱਕਰਵਾਰ ਦੇਰ ਰਾਤ ਦੋ ਭਾਰਤੀ ਮੂਲ ਦੇ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਖ਼ੂਨੀ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਅਗਲੇ ਦਿਨ ਹੋਣ ਵਾਲੇ ਵਿਸਾਖੀ ਦੇ ਪਵਿੱਤਰ ਦਿਹਾੜੇ ਲਈ ਤਿਆਰੀਆਂ ਚੱਲ ਰਹੀਆਂ ਸਨ।

ਇਟਲੀ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲਦੇ ਹੀ ਦੋ ਭਾਰਤੀਆਂ ਦਾ ਗੋਲੀਆਂ ਮਾਰ ਕੇ ਕਤਲ
Getty Images.
tv9-punjabi
| Updated On: 19 Apr 2026 15:55 PM IST

ਉੱਤਰੀ ਇਟਲੀ ਦੇ ਕੋਵੋ ਸ਼ਹਿਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੁੱਕਰਵਾਰ ਦੇਰ ਰਾਤ ਦੋ ਭਾਰਤੀ ਮੂਲ ਦੇ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਖ਼ੂਨੀ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਅਗਲੇ ਦਿਨ ਹੋਣ ਵਾਲੇ ਵਿਸਾਖੀ ਦੇ ਪਵਿੱਤਰ ਦਿਹਾੜੇ ਲਈ ਤਿਆਰੀਆਂ ਚੱਲ ਰਹੀਆਂ ਸਨ।

ਸਥਾਨਕ ਅਖ਼ਬਾਰ ‘ਲਾ ਸਿਸਿਲਿਆ’ ਦੀ ਰਿਪੋਰਟ ਅਨੁਸਾਰ, ਇਹ ਹਮਲਾ ਬਰਗਾਮੋ ਇਲਾਕੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਸਥਿਤ ਮਾਤਾ ਸਾਹਿਬ ਕੌਰ ਜੀ ਗੁਰਦੁਆਰਾ ਸਾਹਿਬ ਦੇ ਬਾਹਰ ਹੋਇਆ। ਸ਼ੁੱਕਰਵਾਰ ਰਾਤ ਕਰੀਬ 12 ਵਜੇ ਜਦੋਂ ਦੋਵੇਂ ਵਿਅਕਤੀ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਹਮਲਾਵਰ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਅਤੇ ਘਟਨਾ ਦਾ ਵੇਰਵਾ

ਕਤਲ ਕੀਤੇ ਗਏ ਵਿਅਕਤੀਆਂ ਦੀ ਪਛਾਣ 48 ਸਾਲਾ ਰਾਜਿੰਦਰ ਸਿੰਘ ਅਤੇ 48 ਸਾਲਾ ਗੁਰਮੀਤ ਸਿੰਘ ਵਜੋਂ ਹੋਈ ਹੈ। ਰਾਜਿੰਦਰ ਸਿੰਘ ਕੋਵੋ ਸ਼ਹਿਰ ਦਾ ਹੀ ਰਹਿਣ ਵਾਲਾ ਸੀ, ਜਦੋਂ ਕਿ ਗੁਰਮੀਤ ਸਿੰਘ ਨੇੜਲੇ ਇਲਾਕੇ ਅਗਨਾਡੇਲੋ ਦਾ ਨਿਵਾਸੀ ਸੀ। ਹਮਲਾਵਰ ਨੇ ਉਨ੍ਹਾਂ ‘ਤੇ ਕਈ ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਗੱਡੀ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਿਆ। ਪੁਲਿਸ ਨੂੰ ਮੌਕੇ ਤੋਂ ਲਗਭਗ 10 ਖਾਲੀ ਖੋਲ ਬਰਾਮਦ ਹੋਏ ਹਨ। ਇਸ ਹਮਲੇ ਵਿੱਚ ਇੱਕ ਤੀਜਾ ਵਿਅਕਤੀ ਵੀ ਮਾਮੂਲੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਗੋਲੀ ਛੂਹ ਕੇ ਨਿਕਲ ਗਈ। ਗੁਰਮੀਤ ਸਿੰਘ ਦੇ ਪਰਿਵਾਰ ਲਈ ਇਹ ਬਹੁਤ ਵੱਡਾ ਸਦਮਾ ਹੈ, ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

ਟਾਰਗੇਟ ਕਿਲਿੰਗ ਦੀ ਸ਼ੰਕਾ

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਇਹ ਸੰਕੇਤ ਮਿਲੇ ਹਨ ਕਿ ਇਹ ਕੋਈ ਅਚਾਨਕ ਹੋਈ ਲੜਾਈ ਨਹੀਂ ਸੀ, ਸਗੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤੀ ਗਈ ‘ਟਾਰਗੇਟ ਕਿਲਿੰਗ’ ਹੋ ਸਕਦੀ ਹੈ। ਇੱਕ ਚਸ਼ਮਦੀਦ ਨੇ ਦੱਸਿਆ ਕਿ ਹਮਲਾਵਰ ਵੀ ਭਾਰਤੀ ਮੂਲ ਦਾ ਹੀ ਸੀ ਅਤੇ ਸਥਾਨਕ ਸਿੱਖ ਭਾਈਚਾਰੇ ਵਿੱਚ ਜਾਣਿਆ-ਪਛਾਣਿਆ ਚਿਹਰਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਅਕਸਰ ਗੁਰਦੁਆਰਾ ਸਾਹਿਬ ਵਿੱਚ ਆਉਂਦਾ-ਜਾਂਦਾ ਰਹਿੰਦਾ ਸੀ।

ਵਿਸਾਖੀ ਤੋਂ ਠੀਕ ਪਹਿਲਾਂ ਵਾਪਰੀ ਤ੍ਰਾਸਦੀ

ਇਹ ਘਟਨਾ ਸਿੱਖ ਧਰਮ ਦੇ ਅਹਿਮ ਤਿਉਹਾਰ ਵਿਸਾਖੀ ਤੋਂ ਠੀਕ ਪਹਿਲਾਂ ਵਾਪਰੀ ਹੈ, ਜੋ ਕਿ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ਾਲ ਸਮਾਗਮ ਉਲੀਕਿਆ ਗਿਆ ਸੀ, ਜਿਸ ਵਿੱਚ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕਰਨੀ ਸੀ। ਪਰ ਇਸ ਹੱਤਿਆਕਾਂਡ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਪ੍ਰਸ਼ਾਸਨਿਕ ਪ੍ਰਤੀਕਿਰਿਆ ਅਤੇ ਜਾਂਚ

ਕੋਵੋ ਦੇ ਮੇਅਰ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਅਤੇ ਹੈਰਾਨੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 15 ਸਾਲਾਂ ਤੋਂ ਇੱਥੇ ਬਹੁਤ ਹੀ ਸ਼ਾਂਤੀਪੂਰਨ ਤਰੀਕੇ ਨਾਲ ਰਹਿ ਰਿਹਾ ਹੈ ਅਤੇ ਅਜਿਹੀ ਹਿੰਸਕ ਘਟਨਾ ਪਹਿਲਾਂ ਕਦੇ ਨਹੀਂ ਦੇਖੀ ਗਈ। ਇਟਾਲੀਅਨ ਪੁਲਿਸ ਹੁਣ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਪਾਵੀਆ ਭੇਜ ਦਿੱਤਾ ਗਿਆ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...