AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Britain: ਪਾਰਕ ‘ਚ ਕੁੱਤਾ ਘੁੰਮਾ ਰਹੇ PM ਰਿਸ਼ੀ ਸੁਨਕ ਨੂੰ ਪੁਲਿਸ ਦੀ ਤਾੜਨਾ

PM Rishi Sunak: ਇੰਗਲੈਂਡ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇੱਕ ਬਾਰ ਮੁੜ ਸੁਰਖਿਆਂ ਵਿੱਚ ਹਨ। ਇਸ ਬਾਰ ਪੀਐੱਮ ਰਿਸ਼ੀ ਸੁਨਕ ਆਪਣੇ ਪਾਲਤੂ ਕੁੱਤੇ ਨੂੰ ਲੈ ਕੇ ਇੱਕ ਵਿਵਾਦ ਵਿੱਚ ਫ਼ਸ ਗਏ ਹਨ। ਸੈਂਟਰਲ ਲੰਡਨ ਦੇ ਜਿਸ ਹਾਈਡ ਪਾਰਕ ਵਿੱਚ ਰਿਸ਼ੀ ਸੁਨਕ ਆਪਣੇ ਪਰਿਵਾਰ ਅਤੇ 'ਨੋਵਾ' ਨਾਮ ਦੇ ਲੈਬਰਾਡੋਰ ਬ੍ਰੀਡ ਵਾਲੇ ਆਪਣੇ ਪਾਲਤੂ ਕੁੱਤੇ ਨੂੰ ਨਾਲ ਲੈ ਕੇ ਉਸ ਨੂੰ ਘੁਮਾਉਣ-ਫਿਰਾਉਣ ਗਏ ਸਨ।

Britain: ਪਾਰਕ 'ਚ ਕੁੱਤਾ ਘੁੰਮਾ ਰਹੇ PM ਰਿਸ਼ੀ ਸੁਨਕ ਨੂੰ ਪੁਲਿਸ ਦੀ ਤਾੜਨਾ
File Photo
tv9-punjabi
| Updated On: 16 Mar 2023 11:17 AM IST
Share
ਲੰਡਨ ਨਿਊਜ਼: ਇੰਗਲੈਂਡ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇੱਕ ਬਾਰ ਮੁੜ ਸੁਰਖਿਆਂ ਵਿੱਚ ਹਨ। ਇਸ ਵਾਰ ਪੀਐੱਮ ਰਿਸ਼ੀ ਸੁਨਕ (PM Rishi Sunak) ਆਪਣੇ ਪਾਲਤੂ ਕੁੱਤੇ ਨੂੰ ਲੈ ਕੇ ਇੱਕ ਵਿਵਾਦ ਵਿੱਚ ਫ਼ਸ ਗਏ ਹਨ। ਸੈਂਟਰਲ ਲੰਡਨ ਦੇ ਜਿਸ ਹਾਈਡ ਪਾਰਕ ਵਿੱਚ ਰਿਸ਼ੀ ਸੁਨਕ ਆਪਣੇ ਪਰਿਵਾਰ ਅਤੇ ‘ਨੋਵਾ’ ਨਾਮ ਦੇ ਲੈਬਰਾਡੋਰ ਬ੍ਰੀਡ ਵਾਲੇ ਆਪਣੇ ਪਾਲਤੂ ਕੁੱਤੇ ਨੂੰ ਨਾਲ ਲੈ ਕੇ ਉਸ ਨੂੰ ਘੁਮਾਉਣ-ਫਿਰਾਉਣ ਗਏ ਸਨ। ਉਸ ਪਾਰਕ ਵਿੱਚ ਲੱਗੇ ਸੰਕੇਤਕ ਬੋਰਡਾਂ ‘ਤੇ ਸਾਫ-ਸਾਫ ਲਿਖਿਆ ਹੈ ਕਿ ਪਾਰਕ ਦੇ ਅੰਦਰ ਕੁੱਤੇ ਘੁਮਾਉਣ ਦੀ ਸਖ਼ਤ ਮਨਾਹੀ ਹੈ। ਉੱਥੇ ਲਿਖਿਆ ਹੈ ਕਿ ਪਾਰਕ ਵਿੱਚ ਮੌਜੂਦ ਹੋਰ ਜੀਵ ਜੰਤੁਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ, ਇਸ ਕਰਕੇ ਪਾਲਤੂ ਕੁਤਿਆਂ ਨੂੰ ਬਗੀਚੇ ਤੋਂ ਬਾਹਰ ਹੀ ਰੱਖਿਆ ਜਾਵੇ।

ਟਿਕ ਟੌਕ ‘ਤੇ ਪੋਸਟ ਕੀਤੀ ਗਈ ਕਲਿਪ

ਦਰਅਸਲ, ਟਿਕ ਟੌਕ ਤੇ ਪੋਸਟ ਕੀਤੀ ਗਈ ਇੱਕ ਸਬੰਧਤ ਵੀਡੀਓ ਕਲਿਪ ਵਿੱਚ ਰਿਸ਼ੀ ਸੁਨਕ ਦਾ ਪਾਲਤੂ ਲੈਬਰਾਡੋਰ ਕੁੱਤਾ ਸੈਂਟਰਲ ਲੰਡਨ ਦੇ ਹਾਈਡ ਪਾਰਕ ਵਿੱਚ ਬੜੇ ਅਰਾਮ ਨਾਲ ਘੁੰਮਦਾ ਨਜ਼ਰ ਆ ਰਿਹਾ ਹੈ। ਸਥਾਨਕ ਪੁਲਿਸ (Police) ਵੱਲੋਂ ਰਿਸ਼ੀ ਸੁਨਕ ਦੀ ਪਤਨੀ ਅਕਸ਼ਤਾ ਮੂਰਤੀ ਦਾ ਹਵਾਲਾ ਦਿੰਦਿਆਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਦੱਸਿਆ ਗਿਆ, ਉਸ ਸਮੇਂ ਸੈਂਟਰਲ ਲੰਡਨ ਦੇ ਹਾਈਡ ਪਾਰਕ ਵਿੱਚ ਮੌਜੂਦ ਇੱਕ ਅਧਿਕਾਰੀ ਨੇ ਉਥੇ ਮੌਜੂਦ ਮਹਿਲਾ ਨਾਲ ਗੱਲਬਾਤ ਕੀਤੀ ਸੀ, ਅਤੇ ਉਨ੍ਹਾਂ ਨੂੰ ਪਾਰਕ ਦੇ ਕਾਇਦੇ ਕਾਨੂੰਨ ਬਾਰੇ ਦੱਸਿਆ ਸੀ। ਪੁਲਿਸ ਨੇ ਅੱਗੇ ਦੱਸਿਆ ਕਿ ਬਾਅਦ ਵਿੱਚ ਉਸ ਕੁੱਤੇ ਨੂੰ ਪਾਰਕ ਤੋਂ ਬਾਹਰ ਲੈ ਕੇ ਜਾਇਆ ਗਿਆ।

ਡਾਊਨਿੰਗ ਸਟ੍ਰੀਟ ਵੱਲੋਂ ਟਿੱਪਣੀ ਕਰਨ ਤੋਂ ਇਨਕਾਰ

ਦੂਜੇ ਪਾਸੇ ਰਿਸ਼ੀ ਸੁਨਕ ਅਤੇ 10 ਡਾਊਨਿੰਗ ਸਟ੍ਰੀਟ (Downing street) ਦੇ ਬੁਲਾਰੇ ਵੱਲੋਂ ਹਾਲੇ ਤੱਕ ਇਸ ਘਟਨਾ ਦੇ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਇੱਸੇ ਤਰ੍ਹਾਂ ਇੰਗਲੈਂਡ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਡਾਊਨਿੰਗ ਸਟ੍ਰੀਟ ਵੱਲੋਂ ਵੀ ਇਸ ਘਟਨਾ ਨੂੰ ਲੈ ਕੇ ਆ ਰਹੀਆਂ ਰਿਪੋਰਟਾਂ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਪੁਲਿਸ ਤੋਂ ਮੰਗਣੀ ਪਈ ਮੁਆਫ਼ੀ

ਦੱਸ ਦਈਏ ਕਿ ਰਿਸ਼ੀ ਸੁਨਕ ਦਾ ਯੂਕੇ ਪੁਲਿਸ ਨਾਲ ਪੰਗਾ ਲੈਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ। ਕੋਵਿਡ-19 ਮਹਾਮਾਰੀ ਦੇ ਸਮੇਂ ਲਾਕਡਾਊਨ ਦਾ ਕਾਨੂੰਨ ਨਹੀਂ ਮੰਨਣ ਕਰਕੇ ਰਿਸ਼ੀ ਸੁਨਕ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਸਨ। ਇੱਕ ਵਾਰ ਆਪਣੀ ਕਾਰ ਵਿੱਚ ਸਫ਼ਰ ਕਰਦੇ ਸਮੇਂ ਸੀਟ ਬੈਲਟ ਨਹੀਂ ਲਾਉਣ ਕਰਕੇ ਵੀ ਰਿਸ਼ੀ ਸੁਨਕ ਦੇ ਉੱਤੇ ਪੁਲਿਸ ਵੱਲੋਂ ਜੁਰਮਾਨਾ ਠੋਕਿਆ ਗਿਆ ਸੀ, ਅਤੇ ਉਨ੍ਹਾਂ ਨੂੰ ਆਪਣੀ ਇਸ ਗਲਤੀ ਲਈ ਪੁਲਿਸ ਵਾਲਿਆਂ ਤੋਂ ਮੁਆਫ਼ੀ ਤੱਕ ਮੰਗਣੀ ਪਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...