ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ, ਅਮਰੀਕਾ ‘ਚ ਭਾਰਤੀ ਨਾਗਰਿਕ ਖਿਲਾਫ ਮਾਮਲਾ ਦਰਜ

Updated On: 

01 Dec 2023 16:27 PM

ਅਮਰੀਕਾ 'ਚ ਇੱਕ 'ਸਿੱਖ ਵੱਖਵਾਦੀ ਨੇਤਾ' ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ 'ਚ ਇੱਕ ਭਾਰਤੀ ਨਾਗਰਿਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਲਜ਼ਾਮ ਹੈ ਕਿ ਉਸ ਨੇ ਕਤਲ ਲਈ ਇੱਕ ਲੱਖ ਡਾਲਰ ਦੀ ਸੁਪਾਰੀ ਦਿੱਤੀ ਸੀ। ਭਾਰਤੀ ਨਾਗਰਿਕ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦੋਸ਼ਾਂ ਵਿੱਚ ਦਸ ਸਾਲ ਦੀ ਕੈਦ ਦੀ ਸਜ਼ਾ ਹੈ। ਕੁਝ ਦਿਨ ਪਹਿਲਾਂ 'ਦ ਫਾਈਨੈਂਸ਼ੀਅਲ ਟਾਈਮਜ਼' ਨੇ ਆਪਣੀ ਇਕ ਰਿਪੋਰਟ 'ਚ ਦਾਅਵਾ ਕੀਤਾ ਸੀ ਕਿ ਅਮਰੀਕੀ ਅਧਿਕਾਰੀਆਂ ਨੇ 'ਵੱਖਵਾਦੀ ਨੇਤਾ' ਦੀ ਹੱਤਿਆ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ।

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ, ਅਮਰੀਕਾ ਚ ਭਾਰਤੀ ਨਾਗਰਿਕ ਖਿਲਾਫ ਮਾਮਲਾ ਦਰਜ

ਗੁਰਪਤਵੰਤ ਪਨੂੰ

Follow Us On

ਅਮਰੀਕਾ ਦੇ ਨਿਆਂ ਵਿਭਾਗ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਅਸਫਲ ਸਾਜ਼ਿਸ਼ ਦੇ ਮਾਮਲੇ ਵਿੱਚ ਇੱਕ ਭਾਰਤੀ ਨਾਗਰਿਕ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਲਜ਼ਾਮ ਹੈ ਕਿ ਪੰਨੂ ਦੇ ਕਤਲ ਦਾ ਠੇਕਾ ਉਸ ਨੇ ਦਿੱਤਾ ਸੀ। ਪੰਨੂ ਨਿਊਯਾਰਕ ਵਿੱਚ ਰਹਿੰਦਾ ਹੈ ਅਤੇ ਇੱਥੋਂ ਹੀ ਭਾਰਤ ਵਿਰੁੱਧ ਸਾਜ਼ਿਸ਼ਾਂ ਰਚਦਾ ਹੈ। ਕੇਸ ਵਿੱਚ ਪੰਨੂ ਦਾ ਨਾਂ ਨਹੀਂ ਲਿਆ ਗਿਆ ਹੈ ਪਰ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕ ‘ਤੇ ‘ਸਿੱਖ ਵੱਖਵਾਦੀ ਆਗੂ ਦੇ ਕਤਲ ਦੀ ਸਾਜ਼ਿਸ਼’ ਦਾ ਦੋਸ਼ ਹੈ।

52 ਸਾਲਾ ਨਿਖਿਲ ਗੁਪਤਾ ਖ਼ਿਲਾਫ਼ ਭਾਰਤ ਵਿੱਚ ਅਤਿਵਾਦੀ ਮੰਨੇ ਜਾਣ ਵਾਲੇ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਅਮਰੀਕੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਉਸ ਨੇ ਸਾਰੇ ਇਲਜ਼ਾਮਾਂ ਨੂੰ ਵੀ ਸਵੀਕਾਰ ਕਰ ਲਿਆ ਹੈ। ਦੱਖਣੀ ਨਿਊਯਾਰਕ ਜ਼ਿਲ੍ਹਾ ਅਟਾਰਨੀ ਮੈਥਿਊ ਜੀ. ਓਲਸਨ ਨੇ ਕਿਹਾ ਕਿ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਪੰਨੂ ਨੂੰ ਸੁਪਾਰੀ ਦੇ ਕੇ ਕਤਲ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।

ਚੈੱਕ ਰਿਪਬਲਿਕਨ ਤੋਂ ਭਾਰਤੀ ਨਾਗਰਿਕ ਗ੍ਰਿਫਤਾਰ

ਕਤਲ ਦੀ ਸਾਜ਼ਿਸ਼ ਰਚਣ ਅਤੇ ਸੁਪਾਰੀ ਦੇਣ ਦੇ ਇਸ ਮਾਮਲੇ ਵਿੱਚ ਵੱਧ ਤੋਂ ਵੱਧ ਦਸ ਸਾਲ ਦੀ ਕੈਦ ਦੀ ਸਜ਼ਾ ਹੈ। ਇਨ੍ਹਾਂ ਤੋਂ ਇਲਾਵਾ ਸੁਪਾਰੀ ਦੇ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ‘ਚ ਵੱਧ ਤੋਂ ਵੱਧ ਦਸ ਸਾਲ ਦੀ ਸਜ਼ਾ ਹੋ ਸਕਦੀ ਹੈ। ਇਲਜ਼ਾਮ ਹੈ ਕਿ ਨਿਖਿਲ ਗੁਪਤਾ ਨੇ ਪੰਨੂ ਦੇ ਕਤਲ ਲਈ ਇੱਕ ਲੱਖ ਡਾਲਰ ਦੀ ਸੁਪਾਰੀ ਦਿੱਤੀ ਸੀ। ਇਸ ਸਾਲ 9 ਜੂਨ ਨੂੰ ਗੁਰਪਤਵੰਤ ਸਿੰਘ ਦੇ ਕਤਲ ਲਈ ਕਥਿਤ ਤੌਰ ‘ਤੇ ਇੱਕ ਭਾਰਤੀ ਨਾਗਰਿਕ ਨੂੰ ਸੁਪਾਰੀ ਦਿੱਤੀ ਗਈ ਸੀ। ਗੁਪਤਾ ਨੂੰ ਚੈੱਕ ਅਥਾਰਟੀ ਨੇ 30 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਭਾਰਤੀ ਨਾਗਰਿਕ ਨੂੰ ਅਮਰੀਕਾ ਅਤੇ ਚੈੱਕ ਗਣਰਾਜ ਦਰਮਿਆਨ ਹਵਾਲਗੀ ਸੰਧੀ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇੱਕ ਲੱਖ ਡਾਲਰ ਦੀ ਦਿੱਤੀ ਸੁਪਾਰੀ

ਕਾਤਲ ਨਾਲ ਇੱਕ ਲੱਖ ਡਾਲਰ ਵਿੱਚ ਸੌਦਾ ਦਰਜ ਕੀਤਾ ਗਿਆ ਸੀ ਅਤੇ 15 ਹਜ਼ਾਰ ਡਾਲਰ ਦੀ ਐਡਵਾਂਸ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ। ਇਹ ਰਕਮ ਕਥਿਤ ਤੌਰ ‘ਤੇ ਨਕਦ ਦਿੱਤੀ ਗਈ ਸੀ। ਕੇਸ ਵਿੱਚ ਗੁਰਪਤਵੰਤ ਸਿੰਘ ਪੰਨੂ ਨੂੰ ਵੱਖਵਾਦੀ ਆਗੂ ਦੱਸਿਆ ਗਿਆ ਹੈ। ਕੁਝ ਦਿਨ ਪਹਿਲਾਂ ‘ਦ ਫਾਈਨੈਂਸ਼ੀਅਲ ਟਾਈਮਜ਼’ ਨੇ ਆਪਣੀ ਇਕ ਰਿਪੋਰਟ ‘ਚ ਦਾਅਵਾ ਕੀਤਾ ਸੀ ਕਿ ਅਮਰੀਕੀ ਅਧਿਕਾਰੀਆਂ ਨੇ ‘ਵੱਖਵਾਦੀ ਨੇਤਾ’ ਦੀ ਹੱਤਿਆ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਅਮਰੀਕਾ ਨੇ ਇਸ ਕੋਸ਼ਿਸ਼ ਲਈ ਭਾਰਤ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਪੰਨੂ ਕੋਲ ਅਮਰੀਕੀ ਨਾਗਰਿਕਤਾ ਹੈ ਅਤੇ ਅਜਿਹੇ ‘ਚ ਅਮਰੀਕਾ ਦਾ ਕਹਿਣਾ ਹੈ ਕਿ ਅਮਰੀਕੀ ਧਰਤੀ ‘ਤੇ ਕਿਸੇ ਵੀ ਅਮਰੀਕੀ ਨਾਗਰਿਕ ਦਾ ਕਤਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।