ਯੂਕੇ ਦੇ ਸੰਸਦ ਮੈਂਬਰਾਂ ਨੇ ਸਿੱਖ ਜਗਤਾਰ ਜੌਹਲ ਦੀ ਰਿਹਾਈ ਦੀ ਕੀਤੀ ਮੰਗ, ਯੂਕੇ ਦੇ PM ਸੁਨਕ ਨੂੰ 70 ਮੈਂਬਰਾਂ ਦਾ ਪੱਤਰ
ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਇੱਕ ਵਾਰ ਫਿਰ ਸਾਹਮਣੇ ਆਇਆ ਹੈ। ਰਿਸ਼ੀ ਸੁਨਕ ਇਸ ਹਫ਼ਤੇ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਪਰ ਇਸ ਤੋਂ ਪਹਿਲਾਂ ਜੌਹਲ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜਿਆ ਹੋਇਆ ਹੈ। ਰਿਸ਼ੀ ਸੁਨਕ ਤੋਂ 70 ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਭਾਰਤ ਵਿੱਚ ਨਜ਼ਰਬੰਦ ਬ੍ਰਿਟਿਸ਼ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਭਾਰਤ ਵਿੱਚ ਹੋ ਰਹੇ ਜੀ-20 ਸੰਮੇਲਨ ਤੋਂ ਪਹਿਲਾਂ ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਤੋਂ 70 ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਭਾਰਤ ਵਿੱਚ ਨਜ਼ਰਬੰਦ ਬ੍ਰਿਟਿਸ਼ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਰਿਸ਼ੀ ਸੁਨਕ ਇਸ ਹਫ਼ਤੇ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਹਿੱਸਾ ਲੈਣਗੇ। ਪਰ ਇਸ ਤੋਂ ਪਹਿਲਾਂ ਜੌਹਲ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜਿਆ ਹੋਇਆ ਹੈ। ਇੱਕ ਰਿਪੋਰਟ ਮੁਤਾਬਕ ਸੰਸਦ ਮੈਂਬਰਾਂ ਨੇ ਸੁਨਕ ਨੂੰ ਇੱਕ ਪੱਤਰ ਭੇਜ ਕੇ ਪਿਛਲੇ ਕਰੀਬ 5 ਸਾਲਾਂ ਤੋਂ ਭਾਰਤ ਵਿੱਚ ਨਜ਼ਰਬੰਦ ਜੱਗੀ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਵਿਆਹ ਲਈ ਜਲੰਧਰ ਆਉਣ ਲਈ ਕੀਤਾ ਗ੍ਰਿਫਤਾਰ
ਜੌਹਲ ਨੂੰ 4 ਨਵੰਬਰ 2017 ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੁਆਰਾ ਕਤਲਾਂ ਵਿੱਚ ਕਥਿਤ ਭੂਮਿਕਾ ਲਈ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਹ ਆਪਣੇ ਵਿਆਹ ਲਈ ਪੰਜਾਬ ਆਈ ਸੀ। ਜਦਕਿ ਜੌਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।
Please Raise your Voice @rashtrapatibhvn @POTUS @VP @CIJ_ICJ @AIIndia @amnesty @RishiSunak @g20org @AmnestyCIJ @MinorityRights @JamesCleverly for Release of Jagtar Singh Johal Jaggi Who has been in jail for the last 2134 days without any crime or evidence. #FreeJaggiNow pic.twitter.com/a5ut4Y4wmE
— Pendu (@Pendu774) September 7, 2023
ਵਿਦੇਸ਼ ਮੰਤਰਾਲਾ ਆਪਣੀ ਜ਼ਿੰਮੇਵਾਰੀ ਨਿਭਾਉਣ ‘ਚ ਨਾਕਾਮ- ਸਾਂਸਦ
ਸੰਸਦ ਮੈਂਬਰ ਡੇਵਿਡ ਡੇਵਿਸ ਨੇ ਕਿਹਾ ਕਿ ਕਿਸੇ ਵੀ ਸਰਕਾਰ ਦਾ ਪਹਿਲਾ ਫਰਜ਼ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨਾ ਹੁੰਦਾ ਹੈ। ਜੇਕਰ ਕਿਸੇ ਨਾਗਰਿਕ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਸ ਨਾਲ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਪਰ ਫਿਲਹਾਲ ਅਜਿਹਾ ਕੁਝ ਹੁੰਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲਾ ਆਪਣੀ ਜ਼ਿੰਮੇਵਾਰੀ ਨਿਭਾਉਣ ‘ਚ ਅਸਫਲ ਰਿਹਾ ਹੈ।
ਸਿੱਖਾਂ ਵਿਰੁੱਧ ਕਾਰਵਾਈ ਲਈ ਜਵਾਬਦੇਹੀ
ਸੰਯੁਕਤ ਰਾਸ਼ਟਰ ਵਰਕਿੰਗ ਗਰੁੱਪ ਨੇ ਕਿਹਾ ਕਿ ਜੌਹਲ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਹ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਸੀ ਅਤੇ ਉਸ ਨੇ ਸਿੱਖਾਂ ਵਿਰੁੱਧ ਕੀਤੀਆਂ ਕਥਿਤ ਕਾਰਵਾਈਆਂ ਲਈ ਜਵਾਬਦੇਹੀ ਦੀ ਮੰਗ ਕਰਨ ਵਾਲੀਆਂ ਪੋਸਟਾਂ ਸਾਂਝੀਆਂ ਕੀਤੀਆਂ ਸਨ। ਸੰਸਦ ਮੈਂਬਰਾਂ ਨੇ ਪੱਤਰ ਵਿੱਚ ਕਿਹਾ ਕਿ ਸੰਯੁਕਤ ਰਾਸ਼ਟਰ ਵਰਕਿੰਗ ਗਰੁੱਪ ਨੇ ਸਿੱਟਾ ਕੱਢਿਆ ਹੈ ਕਿ ਜੌਹਲ ਦੀ ਹਿਰਾਸਤ ਵਿੱਚ ਕੋਈ ਕਾਨੂੰਨੀ ਅਪਰਾਧ ਨਹੀਂ ਹੈ।