AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਦਿੱਤਾ ਜ਼ਹਿਰ, ਕਰਾਚੀ ਦੇ ਹਸਪਤਾਲ ‘ਚ ਭਰਤੀ?

ਦਾਊਦ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ 'ਚ ਹੈ। ਉਹ 1993 ਦੇ ਬੰਬ ਧਮਾਕੇ ਦੇ ਕੇਸ ਵਿੱਚ ਲੋੜੀਂਦਾ ਹੈ। ਸੋਸ਼ਲ ਮੀਡੀਆ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਦਿੱਤਾ ਜ਼ਹਿਰ, ਕਰਾਚੀ ਦੇ ਹਸਪਤਾਲ 'ਚ ਭਰਤੀ?
tv9-punjabi
| Updated On: 18 Dec 2023 06:47 AM IST
Share
ਮੋਸਟ ਵਾਂਟੇਡ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ (Pakistan) ਦੇ ਕਰਾਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦਾਊਦ ਨੂੰ ਜ਼ਹਿਰ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਦੇ ਕਰਾਚੀ ਵਿੱਚ ਰਹਿ ਰਿਹਾ ਹੈ। ਸੋਸ਼ਲ ਮੀਡੀਆ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਉਹ ਗੰਭੀਰ ਮੈਡੀਕਲ ਹਾਲਤ ਕਾਰਨ ਹਸਪਤਾਲ ਵਿੱਚ ਹੈ। ਦਾਊਦ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ‘ਚ ਹੈ। ਉਹ 1993 ਦੇ ਬੰਬ ਧਮਾਕੇ ਦੇ ਕੇਸ ਵਿੱਚ ਲੋੜੀਂਦਾ ਹੈ। ਹਾਲਾਂਕਿ ਕਰਾਚੀ (Karachi) ਦੇ ਹਸਪਤਾਲ ‘ਚ ਦਾਊਦ ਇਬਰਾਹਿਮ ਦੇ ਦਾਖਲ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਸ ਨੂੰ ਜ਼ਹਿਰ ਖਾਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਨੂੰ ਜ਼ਹਿਰ ਕਿਸ ਨੇ ਦਿੱਤਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਦਾਊਦ ਇਬਰਾਹਿਮ ਨੂੰ ਦਿੱਤਾ ਗਿਆ ਜ਼ਹਿਰ?

ਦਰਅਸਲ, ਭਾਰਤ ਦੇ ਮੋਸਟ ਵਾਂਟੇਡ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਸੋਸ਼ਲ ਮੀਡੀਆ ‘ਤੇ ਕਿਹਾ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਨੂੰ ਜ਼ਹਿਰ ਦੇ ਕਾਰਨ ਕਰਾਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਦਾਊਦ ਇਬਰਾਹਿਮ ਦਾ ਜਨਮ ਮੁੰਬਈ ‘ਚ ਹੋਇਆ ਸੀ ਅਤੇ ਉਹ ਝੁੱਗੀ-ਝੌਂਪੜੀ ‘ਚ ਪਲਿਆ ਸੀ। ਉਸ ਦੇ ਪਿਤਾ ਪੁਲਿਸ ਕਾਂਸਟੇਬਲ ਸਨ ਅਤੇ ਉਹ ਛੋਟੀ ਉਮਰ ਵਿੱਚ ਹੀ ਚੋਰੀ, ਡਕੈਤੀ ਆਦਿ ਵਿੱਚ ਸ਼ਾਮਲ ਹੋ ਗਿਆ ਸੀ।

ਨਿਸ਼ਾਨੇ ‘ਤੇ ਭਾਰਤ ਦੇ ਦੁਸ਼ਮਣ

ਦਾਊਦ ਨੂੰ ਜ਼ਹਿਰ ਦੇਣ ਦੇ ਕਾਰਨਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਪਹਿਲੀ ਗੱਲ ਤਾਂ ਪਾਕਿਸਤਾਨ ‘ਤੇ ਸੱਤਾ ਸੰਘਰਸ਼ ਅਤੇ ਭਾਰਤ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ‘ਤੇ ਕਾਰਵਾਈ ਕਰਨ ਲਈ ਬਾਹਰੀ ਦਬਾਅ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪਾਕਿਸਤਾਨ ‘ਚ ਕਈ ਘਟਨਾਵਾਂ ਦੌਰਾਨ ਇਹ ਕਥਿਤ ਜ਼ਹਿਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਅਦਨਾਨ ਅਹਿਮਦ ਉਰਫ਼ ਅਬੂ ਹੰਜਾਲਾ ਸਮੇਤ ਕਈ ਲੋੜੀਂਦੇ ਅੱਤਵਾਦੀ ਵੱਖ-ਵੱਖ ਸ਼ਹਿਰਾਂ ‘ਚ ਮਾਰੇ ਜਾ ਚੁੱਕੇ ਹਨ। ਭਾਵ ਭਾਰਤ ਦੇ ਉਹ ਦੁਸ਼ਮਣ ਜਿਹੜੇ ਇਸ ਸਮੇਂ UNKNOWN GUN MAN ਦੇ ਨਿਸ਼ਾਨੇ ‘ਤੇ ਹਨ। ਹੁਣ ਸਵਾਲ ਇਹ ਹੈ ਕਿ ਕੀ ਇਸ ਘਟਨਾ ਨੂੰ ਵੀ ਇਸੇ ਕੜੀ ਨਾਲ ਜੋੜਿਆ ਜਾ ਰਿਹਾ ਹ ਕਿਉਂਕਿ ਕਿਹਾ ਜਾਂਦਾ ਹੈ ਕਿ ਦਾਊਦ ਇਬਰਾਹਿਮ ਆਈਐਸਆਈ ਦੇ ਸਖ਼ਤ ਸੁਰੱਖਿਆ ਘੇਰੇ ਵਿੱਚ ਰਹਿੰਦਾ ਹੈ। ਕਿਹਾ ਜਾਂਦਾ ਹੈ ਕਿ ਇੱਥੇ ਪੰਛੀ ਵੀ ਪਰ ਨਹੀਂ ਮਾਰ ਸਕਦਾ, ਇਸ ਲਈ ਇਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

ਮੁੰਬਈ ਹਮਲਿਆਂ ਦਾ ਮਾਸਟਰਮਾਈਂਡ

ਦੱਸ ਦੇਈਏ ਕਿ ਡੀ-ਕੰਪਨੀ ਦਾ ਮੁਖੀ ਦਾਊਦ ਭਾਰਤ ਤੋਂ ਭਗੌੜਾ ਹੈ। ਉਹ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ਹੈ। ਇਸ ਹਮਲੇ ਵਿਚ 250 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਜ਼ਖਮੀ ਹੋ ਗਏ ਸਨ। ਇਸ ਅਪਰਾਧ ਤੋਂ ਬਾਅਦ ਹੀ ਉਸ ਨੂੰ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਐਲਾਨਿਆ ਗਿਆ ਸੀ। ਉਦੋਂ ਤੋਂ ਉਹ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ। ਭਾਰਤ ਇਸ ਸਬੰਧੀ ਕਈ ਵਾਰ ਸਬੂਤ ਵੀ ਦੇ ਚੁੱਕਾ ਹੈ। ਹਾਲਾਂਕਿ ਪਾਕਿਸਤਾਨ ਦਾਊਦ ਦੀ ਮੌਜੂਦਗੀ ਤੋਂ ਇਨਕਾਰ ਕਰਦਾ ਰਿਹਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...