ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਦਿੱਤਾ ਜ਼ਹਿਰ, ਕਰਾਚੀ ਦੇ ਹਸਪਤਾਲ ‘ਚ ਭਰਤੀ?
ਦਾਊਦ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ 'ਚ ਹੈ। ਉਹ 1993 ਦੇ ਬੰਬ ਧਮਾਕੇ ਦੇ ਕੇਸ ਵਿੱਚ ਲੋੜੀਂਦਾ ਹੈ। ਸੋਸ਼ਲ ਮੀਡੀਆ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ।
ਮੋਸਟ ਵਾਂਟੇਡ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ (Pakistan) ਦੇ ਕਰਾਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦਾਊਦ ਨੂੰ ਜ਼ਹਿਰ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਵਿਅਕਤੀ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਦੇ ਕਰਾਚੀ ਵਿੱਚ ਰਹਿ ਰਿਹਾ ਹੈ। ਸੋਸ਼ਲ ਮੀਡੀਆ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਉਹ ਗੰਭੀਰ ਮੈਡੀਕਲ ਹਾਲਤ ਕਾਰਨ ਹਸਪਤਾਲ ਵਿੱਚ ਹੈ। ਦਾਊਦ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ‘ਚ ਹੈ। ਉਹ 1993 ਦੇ ਬੰਬ ਧਮਾਕੇ ਦੇ ਕੇਸ ਵਿੱਚ ਲੋੜੀਂਦਾ ਹੈ।
ਹਾਲਾਂਕਿ ਕਰਾਚੀ (Karachi) ਦੇ ਹਸਪਤਾਲ ‘ਚ ਦਾਊਦ ਇਬਰਾਹਿਮ ਦੇ ਦਾਖਲ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਸ ਨੂੰ ਜ਼ਹਿਰ ਖਾਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਨੂੰ ਜ਼ਹਿਰ ਕਿਸ ਨੇ ਦਿੱਤਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਦਾਊਦ ਇਬਰਾਹਿਮ ਨੂੰ ਦਿੱਤਾ ਗਿਆ ਜ਼ਹਿਰ?
ਦਰਅਸਲ, ਭਾਰਤ ਦੇ ਮੋਸਟ ਵਾਂਟੇਡ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਸੋਸ਼ਲ ਮੀਡੀਆ ‘ਤੇ ਕਿਹਾ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਨੂੰ ਜ਼ਹਿਰ ਦੇ ਕਾਰਨ ਕਰਾਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਦਾਊਦ ਇਬਰਾਹਿਮ ਦਾ ਜਨਮ ਮੁੰਬਈ ‘ਚ ਹੋਇਆ ਸੀ ਅਤੇ ਉਹ ਝੁੱਗੀ-ਝੌਂਪੜੀ ‘ਚ ਪਲਿਆ ਸੀ। ਉਸ ਦੇ ਪਿਤਾ ਪੁਲਿਸ ਕਾਂਸਟੇਬਲ ਸਨ ਅਤੇ ਉਹ ਛੋਟੀ ਉਮਰ ਵਿੱਚ ਹੀ ਚੋਰੀ, ਡਕੈਤੀ ਆਦਿ ਵਿੱਚ ਸ਼ਾਮਲ ਹੋ ਗਿਆ ਸੀ।
ਨਿਸ਼ਾਨੇ ‘ਤੇ ਭਾਰਤ ਦੇ ਦੁਸ਼ਮਣ
ਦਾਊਦ ਨੂੰ ਜ਼ਹਿਰ ਦੇਣ ਦੇ ਕਾਰਨਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਪਹਿਲੀ ਗੱਲ ਤਾਂ ਪਾਕਿਸਤਾਨ ‘ਤੇ ਸੱਤਾ ਸੰਘਰਸ਼ ਅਤੇ ਭਾਰਤ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ‘ਤੇ ਕਾਰਵਾਈ ਕਰਨ ਲਈ ਬਾਹਰੀ ਦਬਾਅ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪਾਕਿਸਤਾਨ ‘ਚ ਕਈ ਘਟਨਾਵਾਂ ਦੌਰਾਨ ਇਹ ਕਥਿਤ ਜ਼ਹਿਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਅਦਨਾਨ ਅਹਿਮਦ ਉਰਫ਼ ਅਬੂ ਹੰਜਾਲਾ ਸਮੇਤ ਕਈ ਲੋੜੀਂਦੇ ਅੱਤਵਾਦੀ ਵੱਖ-ਵੱਖ ਸ਼ਹਿਰਾਂ ‘ਚ ਮਾਰੇ ਜਾ ਚੁੱਕੇ ਹਨ।
ਭਾਵ ਭਾਰਤ ਦੇ ਉਹ ਦੁਸ਼ਮਣ ਜਿਹੜੇ ਇਸ ਸਮੇਂ UNKNOWN GUN MAN ਦੇ ਨਿਸ਼ਾਨੇ ‘ਤੇ ਹਨ। ਹੁਣ ਸਵਾਲ ਇਹ ਹੈ ਕਿ ਕੀ ਇਸ ਘਟਨਾ ਨੂੰ ਵੀ ਇਸੇ ਕੜੀ ਨਾਲ ਜੋੜਿਆ ਜਾ ਰਿਹਾ ਹ ਕਿਉਂਕਿ ਕਿਹਾ ਜਾਂਦਾ ਹੈ ਕਿ ਦਾਊਦ ਇਬਰਾਹਿਮ ਆਈਐਸਆਈ ਦੇ ਸਖ਼ਤ ਸੁਰੱਖਿਆ ਘੇਰੇ ਵਿੱਚ ਰਹਿੰਦਾ ਹੈ। ਕਿਹਾ ਜਾਂਦਾ ਹੈ ਕਿ ਇੱਥੇ ਪੰਛੀ ਵੀ ਪਰ ਨਹੀਂ ਮਾਰ ਸਕਦਾ, ਇਸ ਲਈ ਇਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ
ਮੁੰਬਈ ਹਮਲਿਆਂ ਦਾ ਮਾਸਟਰਮਾਈਂਡ
ਦੱਸ ਦੇਈਏ ਕਿ ਡੀ-ਕੰਪਨੀ ਦਾ ਮੁਖੀ ਦਾਊਦ ਭਾਰਤ ਤੋਂ ਭਗੌੜਾ ਹੈ। ਉਹ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ਹੈ। ਇਸ ਹਮਲੇ ਵਿਚ 250 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਜ਼ਖਮੀ ਹੋ ਗਏ ਸਨ। ਇਸ ਅਪਰਾਧ ਤੋਂ ਬਾਅਦ ਹੀ ਉਸ ਨੂੰ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਐਲਾਨਿਆ ਗਿਆ ਸੀ। ਉਦੋਂ ਤੋਂ ਉਹ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ। ਭਾਰਤ ਇਸ ਸਬੰਧੀ ਕਈ ਵਾਰ ਸਬੂਤ ਵੀ ਦੇ ਚੁੱਕਾ ਹੈ। ਹਾਲਾਂਕਿ ਪਾਕਿਸਤਾਨ ਦਾਊਦ ਦੀ ਮੌਜੂਦਗੀ ਤੋਂ ਇਨਕਾਰ ਕਰਦਾ ਰਿਹਾ ਹੈ।