AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਨੇਡਾ ‘ਚ ਨਿੱਝਰ ਕਤਲ ਮਾਮਲੇ ‘ਚ ਅਮਰੀਕਾ ਨੇ ਕੀਤੀ ਕਾਰਵਾਈ, ਚਾਰਜ ਸ਼ੀਟ ਦਾਇਰ, ਲਾਰੈਂਸ ਤੇ ਗੋਲਡੀ ਦਾ ਨਾਮ ਵੀ ਸ਼ਾਮਲ

ਖਾਲਿਸਤਾਨੀ ਵੱਖਵਾਦੀ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਕਾਰ ਦੁਵੱਲੇ ਸਬੰਧ ਵਿਗੜ ਗਏ ਸਨ। ਤਤਕਾਲੀਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੀਂ ਦਿੱਲੀ ਸਰਕਾਰ ਨੂੰ ਇਸ ਕਤਲ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ 'ਤੇ ਰੱਦ ਕਰ ਦਿੱਤਾ, ਉਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ।

ਕੈਨੇਡਾ 'ਚ ਨਿੱਝਰ ਕਤਲ ਮਾਮਲੇ 'ਚ ਅਮਰੀਕਾ ਨੇ ਕੀਤੀ ਕਾਰਵਾਈ, ਚਾਰਜ ਸ਼ੀਟ ਦਾਇਰ, ਲਾਰੈਂਸ ਤੇ ਗੋਲਡੀ ਦਾ ਨਾਮ ਵੀ ਸ਼ਾਮਲ
tv9-punjabi
| Updated On: 08 Jul 2026 09:34 AM IST
Share

ਅਮਰੀਕਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸ ਦੇ ਸਾਥੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ‘ਤੇ ਨਵੰਬਰ 2023 ‘ਚ ਕੈਨੇਡਾ ‘ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਹੁਕਮ ਦੇਣ ਦਾ ਇਲਜ਼ਾਮ ਲਗਾਇਆ ਹੈ। ਮੰਗਲਵਾਰ ਨੂੰ ਲਾਸ ਏਂਜਲਸ ‘ਚ ਇੱਕ ਫੈਡਰਲ ਆਰੋਪ ਪੱਤਰ ਦੇ ਅਨੁਸਾਰ, ਬਿਸ਼ਨੋਈ ਨੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਇੱਕ ਸਿੱਖ ਗੁਰਦੁਆਰੇ ਦੇ ਬਾਹਰ ਨਿੱਝਰ ਦੇ ਕਤਲ ਦਾ ਹੁਕਮ ਦਿੱਤਾ ਸੀ।

ਅਦਾਲਤੀ ਦਸਤਾਵੇਜ਼ਾਂ ‘ਚ ਹਰਦੀਪ ਸਿੰਘ ਨਿੱਝਰ ਨੂੰ H.S.N ਕਿਹਾ ਗਿਆ ਹੈ। “ਆਪ੍ਰੇਸ਼ਨ ਹਾਰਡਬਾਲ” ਨਾਮਕ ਇੱਕ ਸਾਂਝੇ ਆਪ੍ਰੇਸ਼ਨ ‘ਚ ਅਮਰੀਕਾ, ਕੈਨੇਡਾ ਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 24 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ‘ਚੋਂ 11 ਵਿਅਕਤੀ ਇਕੱਲੇ ਕੈਲੀਫੋਰਨੀਆ ਤੋਂ ਸਨ। ਇਹ ਵਿਅਕਤੀ ਭਾਰਤ ਤੋਂ ਬਾਹਰ ਕੰਮ ਕਰ ਰਹੇ ਤਿੰਨ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਸਿੰਡੀਕੇਟ ਨਾਲ ਜੁੜੇ ਹੋਏ ਸਨ ਤੇ ਨਿੱਝਰ ਦੀ ਹੱਤਿਆ ਸਮੇਤ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ।

ਲਾਸ ਏਂਜਲਸ ‘ਚ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦੇ ਹੋਏ, ਫਸਟ ਅਸਿਸਟੈਂਟ ਯੂਨਾਈਟਿਡ ਸਟੇਟਸ ਅਟਾਰਨੀ ਬਿਲ ਐਸੇਲੀ ਨੇ ਕਿਹਾ ਕਿ ਅਮਰੀਕਾ, ਕੈਨੇਡਾ, ਯੂਰਪ ਤੇ ਏਸ਼ੀਆ ਭਰ ‘ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇਨ੍ਹਾਂ ਸੰਗਠਿਤ ਅਪਰਾਧਿਕ ਸਮੂਹਾਂ ਨੂੰ ਨਿਸ਼ਾਨਾ ਬਣਾਉਣ ਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹਨ। ਇਨ੍ਹਾਂ ਅਪਰਾਧੀਆਂ ਲਈ ਕੋਈ ਸੁਰੱਖਿਅਤ ਪਨਾਹ ਨਹੀਂ ਹੈ।

ਨਿੱਜਰ ਦੇ ਕਤਲ ਤੋਂ ਬਾਅਦ ਵਿਗੜੇ ਸਬੰਧ

ਤਤਕਾਲੀਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਵੀਂ ਦਿੱਲੀ ਸਰਕਾਰ ਨੂੰ ਇਸ ਘਟਨਾ ਨਾਲ ਜੋੜਨ ਦੀ ਕੋਸ਼ਿਸ਼ ਕਰਨ ਤੋਂ ਬਾਅਦ, ਖਾਲਿਸਤਾਨੀ ਵੱਖਵਾਦੀ ਨਿੱਝਰ ਦੀ ਹੱਤਿਆ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਕਾਰ ਦੁਵੱਲੇ ਸਬੰਧ ਵਿਗੜ ਗਏ ਸਨ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ, ਉਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ।

37 ਮੁਲਜ਼ਮਾਂ ‘ਚੋਂ 2 ਮੁਲਜ਼ਮ ਭਾਰਤੀ ਜੇਲ੍ਹਾਂ ‘ਚ ਬੰਦ

ਇਹ ਕਾਰਵਾਈ ਭਾਰਤੀ ਅਪਰਾਧ ਸਿੰਡੀਕੇਟਾਂ ਦੇ ਖਿਲਾਫ਼ ਕਈ ਸਾਲਾਂ ਤੋਂ ਚੱਲੀ ਆ ਰਹੀ ਸੰਘੀ ਜਾਂਚ ਦਾ ਨਤੀਜਾ ਹੈ। ਇਹ ਸਿੰਡੀਕੇਟ ਰੈਕੇਟੀਅਰਿੰਗ, ਟਾਰਗੇਟ ਕਿਲਿੰਗ ਤੇ ਗੋਲੀਬਾਰੀ ਦੇ ਨਾਲ-ਨਾਲ ਜਬਰੀ ਵਸੂਲੀ, ਵੱਡੇ ਪੱਧਰ ‘ਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਹੋਰ ਅਪਰਾਧਾਂ ‘ਚ ਸ਼ਾਮਲ ਹਨ, ਜੋ ਖਾਸ ਤੌਰ ‘ਤੇ ਭਾਰਤੀ ਭਾਈਚਾਰੇ ਨੂੰ ਪ੍ਰਭਾਵਤ ਕਰਦੇ ਹਨ।

ਮੰਗਲਵਾਰ ਨੂੰ ਤਿੰਨ ਇਲਜ਼ਾਮ ਪੱਤਰਾਂ ‘ਚ ਇਲਜ਼ਾਮ ਲਗਾਏ ਗਏ ਕਿ ਕੁੱਲ 37 ਵਿਅਕਤੀ, ਜਿਨ੍ਹਾਂ ‘ਚ 2 ਭਾਰਤੀ ਜੇਲ੍ਹਾਂ ‘ਚ ਬੰਦ ਹਨ ਸ਼ਾਮਲ ਹਨ, ਉਹ ਕੈਦ ਹੋਣ ਦੇ ਬਾਵਜੂਦ ਵਿਸ਼ਵ ਪੱਧਰ ‘ਤੇ ਆਪਣੇ ਅਪਰਾਧਿਕ ਗਿਰੋਹ ਚਲਾ ਰਹੇ ਹਨ। ਅਮਰੀਕਾ ‘ਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ‘ਚੋਂ, 11 ਨੂੰ ਕੈਲੀਫੋਰਨੀਆ, ਜਦੋਂ ਕਿ ਇੱਕ ਨੂੰ ਇੰਡੀਆਨਾ ‘ਚ ਤੇ ਇੱਕ ਨੂੰ ਜਾਰਜੀਆ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਅੱਜ ਸੰਘੀ ਅਦਾਲਤ ‘ਚ ਪੇਸ਼ ਹੋਣ ਦੀ ਉਮੀਦ ਹੈ। ਗੋਲਡੀ ਬਰਾੜ ਅਜੇ ਵੀ ਫਰਾਰ ਹੈ।

ਗੋਲਡੀ ਬਰਾੜ ਵਾਂਟੇਡ

ਇਸ ਤੋਂ ਇਲਾਵਾ, ਕੈਨੇਡਾ ‘ਚ ਤਿੰਨ ਮੁਲਜ਼ਮਾਂ ਨੂੰ ਤੇ ਸਪੇਨ ‘ਚ ਇੱਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਸੱਤ ਹੋਰ ਪਹਿਲਾਂ ਹੀ ਹਿਰਾਸਤ ‘ਚ ਹਨ। ਜਾਂਚ ਏਜੰਸੀਆਂ 10 ਭਗੌੜਿਆਂ ਦੀ ਵੀ ਭਾਲ ਕਰ ਰਹੀਆਂ ਹਨ, ਇਨ੍ਹਾਂ ‘ਚੋਂ 7 ਅਮਰੀਕਾ ‘ਚ, ਦੋ ਭਾਰਤ ‘ਚ ਤੇ 1 ਯੂਰਪ ‘ਚ ਹੈ। ਜਦੋਂ ਕਿ ਕੁਲਦੀਪ ਬਿਸ਼ਨੋਈ ਪਹਿਲਾਂ ਹੀ ਭਾਰਤ ‘ਚ ਕੈਦ ਹੈ। ਅਮਰੀਕੀ ਜਾਂਚ ਏਜੰਸੀ, ਐਫਬੀਆਈ ਨੇ ਗੋਲਡੀ ਬਰਾੜ ਤੱਕ ਪਹੁੰਚਾਉਣ ਵਾਲੀ ਜਾਣਕਾਰੀ ਲਈ 50,000 ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ।

ਐਫਬੀਆਈ ਦੇ ਲਾਸ ਏਂਜਲਸ ਫੀਲਡ ਆਫਿਸ ਦੇ ਸਹਾਇਕ ਡਾਇਰੈਕਟਰ ਇਨ ਚਾਰਜ, ਪੈਟ੍ਰਿਕ ਗੈਂਡੀ ਨੇ ਕਿਹਾ ਇਸ ਸਾਂਝੇ ਆਪ੍ਰੇਸ਼ਨ ਨੇ ਤਿੰਨ ਖਤਰਨਾਕ ਅੰਤਰਰਾਸ਼ਟਰੀ ਸੰਗਠਨਾਂ ਦੀ ਕਮਰ ਤੋੜ੍ਹ ਦਿੱਤੀ ਹੈ। ਅਮਰੀਕਾ ਤੇ ਵਿਦੇਸ਼ਾਂ ‘ਚ ਹਿੰਸਾ ਦੀਆਂ ਬੇਰਹਿਮ ਕਾਰਵਾਈਆਂ ਰਾਹੀਂ, ਇਨ੍ਹਾਂ ਸੰਗਠਨਾਂ ਨੇ ਪਰਿਵਾਰਾਂ ‘ਚ ਦਹਿਸ਼ਤ ਫੈਲਾਈ, ਭਾਈਚਾਰਿਆਂ ਦਾ ਸ਼ੋਸ਼ਣ ਕੀਤੀ ਤੇ ਜਾਨਾਂ ਲਈਆਂ।”

ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਕਮਿਸ਼ਨਰ ਮਾਈਕ ਡੂਹੇਮ ਨੇ ਕਿਹਾ ਕਿ ਜਾਂਚ ਏਜੰਸੀਆਂ ਨੇ “ਸੰਗਠਿਤ ਅਪਰਾਧੀਆਂ” ਦੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਕੰਮ ਕੀਤਾ ਹੈ ਜਿਨ੍ਹਾਂ ਨੇ ਕੈਨੇਡਾ ਤੇ ਅਮਰੀਕਾ ‘ਚ ਲੋਕਾਂ ਤੋਂ ਜ਼ਬਰਦਸਤੀ ਵਸੂਲੀ ਤੇ ਨਿਯੰਤਰਣ ਕਰਨ ਲਈ ਕਤਲ, ਬੇਰਹਿਮੀ ਤੇ ਡਰ ਦੀ ਵਰਤੋਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਨੂੰ ਪੂਰਾ ਕਰਨ ਲਈ ਕੀਤੇ ਗਏ ਯਤਨਾਂ ‘ਤੇ ਜ਼ਿਆਦਾ ਸਮਾਂ ਨਹੀਂ ਬਿਤਾਵਾਂਗੇ। ਅਸੀਂ ਕੈਨੇਡਾ, ਅਮਰੀਕਾ ਤੇ ਦੁਨੀਆ ਭਰ ‘ਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਕਰਦੇ ਰਹਾਂਗੇ।

Source: TV9Hindi.com

Follow Us
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...