AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ਨੇ 175,000 ਤੋਂ ਵੱਧ ਵੀਜ਼ੇ ਕੀਤੇ ਰੱਦ, ਵਿਦੇਸ਼ ਵਿਭਾਗ ਨੇ ਕੀਤਾ ਖੁਲਾਸਾ

ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੌਰਾਨ, ਲਾਪਰਵਾਹੀ ਨਾਲ ਗੱਡੀ ਚਲਾਉਣ ਤੋਂ ਲੈ ਕੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਅਪਰਾਧਾਂ 'ਚ ਸ਼ਾਮਲ ਵਿਦੇਸ਼ੀ ਨਾਗਰਿਕਾਂ ਦੇ 175,000 ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਗਏ ਹਨ।

ਅਮਰੀਕਾ ਨੇ 175,000 ਤੋਂ ਵੱਧ ਵੀਜ਼ੇ ਕੀਤੇ ਰੱਦ, ਵਿਦੇਸ਼ ਵਿਭਾਗ ਨੇ ਕੀਤਾ ਖੁਲਾਸਾ
ਅਮਰੀਕਾ ਨੇ 175,000 ਤੋਂ ਵੱਧ ਵੀਜ਼ੇ ਕੀਤੇ ਰੱਦ, ਵਿਦੇਸ਼ ਵਿਭਾਗ ਨੇ ਕੀਤਾ ਖੁਲਾਸਾ
tv9-punjabi
| Updated On: 11 Aug 2026 07:42 AM IST
Share

ਸੋਮਵਾਰ ਨੂੰ, ਅਮਰੀਕਾ ਨੇ ਐਲਾਨ ਕੀਤਾ ਕਿ ਉਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਦੌਰਾਨ ਲਾਪਰਵਾਹੀ ਨਾਲ ਗੱਡੀ ਚਲਾਉਣ ਤੋਂ ਲੈ ਕੇ ਜਿਨਸੀ ਸ਼ੋਸ਼ਣ ਵਰਗੇ ਵੱਖ-ਵੱਖ ਅਪਰਾਧਾਂ ਕਾਰਨ 175,000 ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਇੱਕ ਬਿਆਨ ‘ਚ, ਵਿਦੇਸ਼ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਵੀਜ਼ੇ ਲਗਾਤਾਰ ਕੀਤੀ ਜਾਣ ਵਾਲੀ ਜਾਂਚ ਤਹਿਤ ਰੱਦ ਕੀਤੇ ਗਏ ਹਨ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਧਾਰਕ ਵੀਜ਼ਾ ਸ਼ਰਤਾਂ ਦੀ ਪਾਲਣਾ ਕਰਨ ਤੇ ਅਮਰੀਕੀਆਂ ਲਈ ਖ਼ਤਰਾ ਨਾ ਬਣਨ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਅਜਿਹੇ ਵਿਦੇਸ਼ੀ ਨਾਗਰਿਕਾਂ ਦੇ 1,75,000 ਤੋਂ ਵੱਧ ਵੀਜ਼ੇ ਰੱਦ ਕੀਤੇ ਹਨ, ਜਿਨ੍ਹਾਂ ਨੇ ਆਪਣੇ ਵੀਜ਼ੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ, ਅਪਰਾਧ ਕੀਤੇ, ਅਮਰੀਕੀ ਨਾਗਰਿਕਾਂ ਖ਼ਿਲਾਫ਼ ਹਿੰਸਾ ਕੀਤੀ, ਅਮਰੀਕੀਆਂ ਨਾਲ ਧੋਖਾਧੜੀ ਕੀਤੀ, ਸਾਡੀ ਇਮੀਗ੍ਰੇਸ਼ਨ ਪ੍ਰਣਾਲੀ ਦਾ ਦੁਰਉਪਯੋਗ ਕੀਤਾ ਜਾਂ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ‘ਚ ਪਾਇਆ।

ਅਮਰੀਕੀ ਵੀਜ਼ਾ ਅਧਿਕਾਰ ਨਹੀਂ ਵਿਸ਼ੇਸ਼ ਅਧਿਕਾਰ

ਵੀਜ਼ੇ ਰੱਦ ਕੀਤੇ ਜਾਣ ਦਾ ਵੇਰਵਾ ਤੁਰੰਤ ਉਪਲਬਧ ਨਹੀਂ ਕਰਵਾਇਆ ਗਿਆ ਹੈ। ਬਿਆਨ ‘ਚ ਕਿਹਾ ਗਿਆ ਕਿ ਅਮਰੀਕੀ ਵੀਜ਼ਾ ਅਧਿਕਾਰ ਨਹੀਂ, ਸਗੋਂ ਵਿਸ਼ੇਸ਼ ਅਧਿਕਾਰ ਹੈ। ਵਿਭਾਗ ਉਨ੍ਹਾਂ ਲੋਕਾਂ ਤੋਂ ਆਪਣੇ ਭਾਈਚਾਰਿਆਂ ਦੀ ਸੁਰੱਖਿਆ ਲਈ ਉਪਲਬਧ ਹਰ ਉਪਾਅ ਦੀ ਵਰਤੋਂ ਕਰਨ ਲਈ ਵਚਨਬੱਧ ਹੈ, ਜੋ ਇਸ ਦਾ ਦੁਰਉਪਯੋਗ ਕਰਦੇ ਹਨ।

ਅਮਰੀਕੀ ਨਾਗਰਿਕਾਂ ਦੀ ਸੁਰੱਖਿਆ ਲਈ ਖ਼ਤਰਾ

ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਇਹ ਕਾਰਵਾਈ ਜਾਂਚ ਮੁਹਿੰਮਾਂ ਦੇ ਤਹਿਤ ਕੀਤੀ ਗਈ ਹੈ, ਤਾਂ ਜੋ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਜਾਂ ਅਮਰੀਕੀ ਨਾਗਰਿਕਾਂ ਦੀ ਸੁਰੱਖਿਆ ਲਈ ਖ਼ਤਰਾ ਬਣਨ ਵਾਲੇ ਲੋਕਾਂ ਤੇ ਰੋਕ ਲਗਾਈ ਜਾ ਸਕੇ। ਹਾਲਾਂਕਿ, ਹਾਲੇ ਏਜੰਸੀ ਨੇ ਅੰਕੜਿਆਂ ਦੀ ਤੁਰੰਤ ਜਾਣਕਾਰੀ ਉਪਲਬਧ ਨਹੀਂ ਕਰਵਾਈ ਹੈ।

ਵਿਦੇਸ਼ ਵਿਭਾਗ ਨੇ ਦੱਸੀ ਵਜ੍ਹਾ

ਵਿਦੇਸ਼ ਵਿਭਾਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀ ਪਛਾਣ ਅਪਰਾਧ ਕਰਨ, ਅਮਰੀਕੀ ਨਾਗਰਿਕਾਂ ਖ਼ਿਲਾਫ਼ ਹਿੰਸਾ ਭੜਕਾਉਣ, ਅਮਰੀਕੀਆਂ ਨਾਲ ਧੋਖਾਧੜੀ ਕਰਨ, ਇਮੀਗ੍ਰੇਸ਼ਨ ਸਿਸਟਮ ਦਾ ਗਲਤ ਇਸਤੇਮਾਲ ਕਰਨ ਜਾਂ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਵਜੋਂ ਹੋਈ ਹੈ। ਵਿਦੇਸ਼ ਵਿਭਾਗ ਨੇ ਆਪਣੇ ਬਿਆਨ ‘ਚ ਕਿਹਾ ਕਿ ਅਮਰੀਕਾ ਦਾ ਵੀਜ਼ਾ ਇੱਕ ਵਿਸ਼ੇਸ਼ ਅਧਿਕਾਰ ਹੈ, ਅਧਿਕਾਰ ਨਹੀਂ। ਜ਼ਿਆਦਾਤਰ ਵੀਜ਼ੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕੀਤੀਆਂ ਕਾਰਵਾਈਆਂ, ਜਿਵੇਂ—ਹਮਲਾ, ਨਸ਼ੇ ‘ਚ ਗੱਡੀ ਚਲਾਉਣਾ ਤੇ ਵਿੱਤੀ ਧੋਖਾਧੜੀ ਕਾਰਨ ਰੱਦ ਕੀਤੇ ਗਏ। ਇਨ੍ਹਾਂ ‘ਚ ਨਾਬਾਲਗਾਂ ਦੇ ਜਿਨਸੀ ਸ਼ੋਸ਼ਣ ਤੇ ਜਬਰ ਜਨਾਹ ਵਰਗੇ ਸੰਗੀਨ ਮਾਮਲਿਆਂ ਦੇ ਦੋਸ਼ੀ ਵੀ ਸ਼ਾਮਲ ਹਨ

Source: TV9Hindi.com

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...