AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੱਲਬਾਤ ਲਈ ਉਤਸੁਕ ਅਮਰੀਕਾ, ਪਰ ਈਰਾਨ ਦਾ ਇਨਕਾਰ; ਕੀ ਸ਼ਰਤਾਂ ਅੱਗੇ ਝੁਕਣਗੇ ਟਰੰਪ?

ਅਮਰੀਕਾ ਤੋਂ ਮਿਲ ਰਹੀਆਂ ਧਮਕੀਆਂ ਦੇ ਵਿਚਕਾਰ, ਈਰਾਨ ਨੇ ਗੱਲਬਾਤ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ, ਡੋਨਾਲਡ ਟਰੰਪ ਦੁਆਰਾ ਜਾਰੀ ਚੇਤਾਵਨੀ ਤੋਂ ਬਾਅਦ ਤਣਾਅ ਹੋਰ ਵਧ ਗਿਆ ਹੈ। ਈਰਾਨ ਦਾ ਕਹਿਣਾ ਹੈ ਕਿ ਉਹ ਦਬਾਅ ਹੇਠ ਗੱਲਬਾਤ 'ਚ ਹਿੱਸਾ ਨਹੀਂ ਲਵੇਗਾ। 22 ਅਪ੍ਰੈਲ ਨੂੰ ਜੰਗਬੰਦੀ (ਸੀਜ਼ਫਾਇਰ) ਦੀ ਮਿਆਦ ਖਤਮ ਹੋਣ ਵਾਲੀ ਹੈ ਤੇ ਇਸਲਾਮਾਬਾਦ 'ਚ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ 'ਤੇ ਅਨਿਸ਼ਚਿਤਤਾ ਬਣੀ ਹੋਈ ਹੈ।

ਗੱਲਬਾਤ ਲਈ ਉਤਸੁਕ ਅਮਰੀਕਾ, ਪਰ ਈਰਾਨ ਦਾ ਇਨਕਾਰ; ਕੀ ਸ਼ਰਤਾਂ ਅੱਗੇ ਝੁਕਣਗੇ ਟਰੰਪ?
ਮੁਹੰਮਦ ਗਾਲਿਬਾਫ ਤੇ ਡੋਨਾਲਡ ਟਰੰਪ
tv9-punjabi
| Updated On: 21 Apr 2026 07:37 AM IST
Share

ਈਰਾਨ ‘ਤੇ ਅਮਰੀਕਾ ਵਿਚਕਾਰ ਤਣਾਅ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਿਹਾ ਹੈ। ਅਮਰੀਕਾ ਜਲਦੀ ਤੋਂ ਜਲਦੀ ਸ਼ਾਂਤੀ ਵਾਰਤਾ ਦਾ ਦੂਜਾ ਦੌਰ ਕਰਵਾਉਣ ਲਈ ਉਤਸੁਕ ਹੈ। ਹਾਲਾਂਕਿ, ਈਰਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਧਮਕੀਆਂ ਜਾਂ ਜ਼ਬਰਦਸਤੀ ਵਾਲੇ ਕਿਸੇ ਵੀ ਹਾਲਾਤ ‘ਚ ਗੱਲਬਾਤ ਵਿੱਚ ਸ਼ਾਮਲ ਨਹੀਂ ਹੋਵੇਗਾ। ਸੀਨੀਅਰ ਈਰਾਨੀ ਰਾਜਨੀਤਿਕ ਸ਼ਖਸੀਅਤ ਤੇ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲਿਬਾਫ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਅਮਰੀਕਾ ਗੱਲਬਾਤ ਦੇ ਟੇਬਲ ਨੂੰ ਸਰੈਂਡਰ ਦਾ ਟੇਬਲ ਬਣਾਉਣਾ ਚਾਹ ਰਿਹਾ ਹੈ, ਜਿਸ ਦਾ ਅਰਥ ਹੈ ਕਿ ਉਹ ਈਰਾਨ ਨੂੰ ਝੁਕਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਗਾਲਿਬਾਫ ਨੇ ਇੱਕ ਚੇਤਾਵਨੀ ਜਾਰੀ ਕੀਤੀ ਕਿ ਜੇਕਰ ਸਥਿਤੀ ਹੋਰ ਵਿਗੜਦੀ ਹੈ, ਤਾਂ ਈਰਾਨ ਜੰਗ ਦੇ ਮੈਦਾਨ ਮੁਹੰਮਦ ਬਾਘੇਰ ਗਾਲਿਬਫ,ਚ ਨਵੇਂ ਪੱਤੇ ਦਿਖਾਏਗਾ, ਯਾਨੀ ਕਿ ਨਵੇਂ ਕਦਮ ਚੁੱਕੇਗਾ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੋ ਹਫ਼ਤਿਆਂ ਦੀ ਜੰਗਬੰਦੀ 22 ਅਪ੍ਰੈਲ ਨੂੰ ਖਤਮ ਹੋਣ ਵਾਲੀ ਹੈ। ਇਸ ਤੋਂ ਪਹਿਲਾਂ, ਪੀਬੀਐਸ ਨਿਊਜ਼ ਨਾਲ ਇੱਕ ਇੰਟਰਵਿਊ ‘ਚ, ਟਰੰਪ ਨੇ ਐਲਾਨ ਕੀਤਾ ਸੀ ਕਿ ਜੇਕਰ ਕੋਈ ਸਮਝੌਤਾ ਨਹੀਂ ਹੁੰਦਾ ਹੈ, ਤਾਂ ਈਰਾਨ ‘ਤੇ ਇੱਕ ਵਾਰ ਫਿਰ ਬੰਬਾਂ ਦੀ ਵਰਖਾ ਕੀਤੀ ਜਾਵੇਗੀ। ਇਸ ਬਿਆਨ ਨੇ ਪਹਿਲਾਂ ਤੋਂ ਹੀ ਤਣਾਅਪੂਰਨ ਸਥਿਤੀ ਨੂੰ ਹੋਰ ਵਧਾ ਦਿੱਤਾ ਹੈ।

ਇਸਲਾਮਾਬਾਦ ‘ਚ ਗੱਲਬਾਤ ਨੂੰ ਲੈ ਕੇ ਸਸਪੈਂਸ

ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਦਾ ਅਗਲਾ ਦੌਰ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ‘ਚ ਹੋਣ ਵਾਲਾ ਹੈ। ਟਰੰਪ ਨੇ ਕਿਹਾ ਕਿ ਦੋਵੇਂ ਧਿਰਾਂ ਚਰਚਾ ਕਰਨ ਲਈ ਸਹਿਮਤ ਹੋ ਗਈਆਂ ਹਨ, ਹਾਲਾਂਕਿ ਇਹ ਅਨਿਸ਼ਚਿਤ ਹੈ ਕਿ ਈਰਾਨ ਹਿੱਸਾ ਲਵੇਗਾ ਜਾਂ ਨਹੀਂ। ਉਨ੍ਹਾਂ ਨੇ ਅੱਗੇ ਕਿਹਾ ਕਿ ਅਮਰੀਕੀ ਵਫ਼ਦ ਤਹਿ ਕੀਤੇ ਅਨੁਸਾਰ ਹਾਜ਼ਰੀ ਭਰਦਾ ਰਹੇਗਾ, ਭਾਵੇਂ ਈਰਾਨ ਦਿਖਾਈ ਦੇਵੇ ਜਾਂ ਨਾ। ਇਸ ਦੌਰਾਨ, ਈਰਾਨੀ ਸਰਕਾਰੀ ਮੀਡੀਆ ਨੇ ਸੰਕੇਤ ਦਿੱਤਾ ਹੈ ਕਿ ਤਹਿਰਾਨ ਗੱਲਬਾਤ ਦੇ ਇਸ ਦੌਰ ‘ਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਨੇ ਇਸ ਫੈਸਲੇ ਦੇ ਕਾਰਨਾਂ ਵਜੋਂ ਅਮਰੀਕਾ ਦੀਆਂ ਬਹੁਤ ਜ਼ਿਆਦਾ ਮੰਗਾਂ ਤੇ ਇਸ ਦੇ ਅਕਸਰ ਬਦਲਦੇ ਰੁਖ਼ ਦਾ ਹਵਾਲਾ ਦਿੱਤਾ।

ਅਰਾਘਚੀ ਨੇ ਇਸ਼ਾਕ ਡਾਰ ਨਾਲ ਗੱਲ ਕੀਤੀ

ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨਾਲ ਫੋਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਦੀਆਂ ਭੜਕਾਊ ਕਾਰਵਾਈਆਂ ਤੇ ਜੰਗਬੰਦੀ ਦੀ ਵਾਰ-ਵਾਰ ਉਲੰਘਣਾ ਇੱਕ ਵੱਡੀ ਰੁਕਾਵਟ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਅਮਰੀਕੀ ਗਤੀਵਿਧੀਆਂ ਈਰਾਨੀ ਜਹਾਜ਼ਾਂ ਲਈ ਖ਼ਤਰਾ ਪੈਦਾ ਕਰ ਰਹੀਆਂ ਹਨ। ਅਰਾਘਚੀ ਨੇ ਪੁਸ਼ਟੀ ਕੀਤੀ ਕਿ ਈਰਾਨ ਗੱਲਬਾਤ ‘ਚ ਆਪਣੀ ਭਾਗੀਦਾਰੀ ਬਾਰੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਸਥਿਤੀ ਦੇ ਸਾਰੇ ਪਹਿਲੂਆਂ ਦਾ ਧਿਆਨ ਨਾਲ ਮੁਲਾਂਕਣ ਕਰੇਗਾ।

ਵੱਖਰੇ ਤੌਰ ‘ਤੇ, ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਵੀ ਕਿਹਾ ਕਿ ਸੰਯੁਕਤ ਰਾਜ ਅਮਰੀਕਾ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕੇ ਕਿਹਾ ਕਿ ਸਫਲ ਗੱਲਬਾਤ ਲਈ ਵਚਨਬੱਧਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ, ਫਿਰ ਵੀ ਅਮਰੀਕਾ ਦੇ ਹਾਲੀਆ ਬਿਆਨ ਤੇ ਕਾਰਵਾਈਆਂ ਬਿਲਕੁਲ ਉਲਟ ਸੰਕੇਤ ਕਰਦੀਆਂ ਹਨ। ਉਨ੍ਹਾਂ ਦੇ ਅਨੁਸਾਰ, ਅਮਰੀਕਾ ਈਰਾਨ ਨੂੰ ਝੁਕਾਉਣਾ ਚਾਹੁੰਦਾ ਹੈ, ਪਰ ਅਜਿਹ ਈਰਾਨ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਪ੍ਰਤੀ ਅਵਿਸ਼ਵਾਸ ਲੰਬੇ ਸਮੇਂ ਤੋਂ ਬਣਿਆ ਹੈ ਤੇ ਹੁਣ ਕਾਫ਼ੀ ਡੂੰਘਾ ਹੋ ਗਿਆ ਹੈ। ਹੁਣ ਇਹ ਦੇਖਣਾ ਬਾਕੀ ਹੈ ਕਿ ਕੀ ਅਮਰੀਕਾ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਈਰਾਨ ਦੀਆਂ ਸ਼ਰਤਾਂ ਨੂੰ ਸਵੀਕਾਰ ਕਰੇਗਾ।

Source: tv9hindi.com

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...