AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਹੁਣ ਸਾਡੀ ਵਾਰੀ…” ਧਮਕੀ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤੀ ਬੰਬਾਰੀ, ਜੌਰਡਨ ਹਮਲੇ ਦਾ ਲਿਆ ਬਦਲਾ

US Airstrike Iran: ਜੌਰਡਨ ਵਿੱਚ ਅਮਰੀਕੀ ਫੌਜੀ ਅੱਡੇ 'ਤੇ ਈਰਾਨ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਦੇ ਜਵਾਬ ਵਿੱਚ ਅਮਰੀਕਾ ਨੇ ਈਰਾਨ ਦੇ ਕਈ ਟਿਕਾਣਿਆਂ 'ਤੇ ਏਅਰ ਸਟ੍ਰਾਈਕ ਕੀਤੀ। ਹਮਲੇ ਤੋਂ ਪਹਿਲਾਂ ਟਰੰਪ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਈਰਾਨ ਨੂੰ ਧਮਕੀ ਦਿੱਤੀ ਸੀ ਕਿ ਹੁਣ ਸਾਡੀ ਵਾਰੀ ਹੈ।

ਹੁਣ ਸਾਡੀ ਵਾਰੀ... ਧਮਕੀ ਤੋਂ ਬਾਅਦ ਅਮਰੀਕਾ ਨੇ ਈਰਾਨ 'ਤੇ ਕੀਤੀ ਬੰਬਾਰੀ, ਜੌਰਡਨ ਹਮਲੇ ਦਾ ਲਿਆ ਬਦਲਾ
ਜੌਰਡਨ ਹਮਲੇ ਦਾ ਬਦਲਾ, ਈਰਾਨ ‘ਤੇ US ਦੀ ਬੰਬਾਰੀ
tv9-punjabi
| Published: 30 Jul 2026 15:07 PM IST
Share

ਜੌਰਡਨ ਵਿੱਚ ਅਮਰੀਕੀ ਫੌਜੀ ਅੱਡੇ ‘ਤੇ ਈਰਾਨੀ ਮਿਜ਼ਾਈਲ ਹਮਲੇ ਦੇ ਇੱਕ ਦਿਨ ਬਾਅਦ ਅਮਰੀਕਾ ਨੇ ਈਰਾਨ ‘ਤੇ ਵੱਡੇ ਪੱਧਰ ‘ਤੇ ਹਵਾਈ ਹਮਲੇ ਕੀਤੇ ਹਨ। ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ, ਵੀਰਵਾਰ ਯਾਨੀ 30 ਜੁਲਾਈ ਦੀ ਸਵੇਰ ਅਮਰੀਕੀ ਫੌਜ ਨੇ ਈਰਾਨ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਵੀ ਇਨ੍ਹਾਂ ਹਮਲਿਆਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਜੌਰਡਨ ਵਿੱਚ ਅਮਰੀਕੀ ਠਿਕਾਣਿਆਂ ‘ਤੇ ਹੋਏ ਹਮਲਿਆਂ ਦੇ ਜਵਾਬ ਵਜੋਂ ਕੀਤੀ ਗਈ ਹੈ।

ਟਰੰਪ ਬੋਲੇ- ਹੁਣ ਸਾਡੀ ਵਾਰੀ ਹੈ

ਹਮਲਿਆਂ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਸਨ ਕਿ ਈਰਾਨ ਨੂੰ ਸਖ਼ਤ ਜਵਾਬ ਦਿੱਤਾ ਜਾਵੇਗਾ। ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਸੀ ਕਿ ਹੁਣ ਸਾਡੀ ਵਾਰੀ ਹੈ। ਅਸੀਂ ਉਨ੍ਹਾਂ ‘ਤੇ ਬਹੁਤ ਜ਼ੋਰਦਾਰ ਹਮਲਾ ਕਰਨ ਜਾ ਰਹੇ ਹਾਂ। ਉਨ੍ਹਾਂ ਨੂੰ ਪਤਾ ਹੈ ਕਿ ਅਜਿਹਾ ਹੋਣ ਵਾਲਾ ਹੈ। ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਈਰਾਨ ਨੇ ਮੰਨਿਆ ਹੈ ਕਿ ਮਿਜ਼ਾਈਲ ਲਾਂਚ ਇੱਕ ਗਲਤੀ ਸੀ ਅਤੇ ਉਸ ਨੇ ਅਮਰੀਕਾ ਤੋਂ ਜਵਾਬੀ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ ਸੀ।

ਪੰਜ ਦਿਨਾਂ ਦੇ ਵਿਰਾਮ ਤੋਂ ਬਾਅਦ ਮੁੜ ਸ਼ੁਰੂ ਹੋਈ ਕਾਰਵਾਈ

ਈਰਾਨ ‘ਤੇ ਇਹ ਤਾਜ਼ਾ ਅਮਰੀਕੀ ਹਮਲਾ ਪੰਜ ਦਿਨਾਂ ਦੇ ਵਿਰਾਮ ਤੋਂ ਬਾਅਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕੀ ਫੌਜ ਲਗਾਤਾਰ 13 ਦਿਨਾਂ ਤੱਕ ਈਰਾਨੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੀ ਸੀ। ਇਸ ਤੋਂ ਬਾਅਦ ਕੁਝ ਦਿਨਾਂ ਲਈ ਫੌਜੀ ਕਾਰਵਾਈ ਰੁਕ ਗਈ ਸੀ, ਪਰ ਜੌਰਡਨ ਵਿੱਚ ਅਮਰੀਕੀ ਫੌਜੀ ਅੱਡੇ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਅਮਰੀਕਾ ਨੇ ਮੁੜ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਈਰਾਨ ਦੇ ਕਈ ਹਿੱਸਿਆਂ ਵਿੱਚ ਧਮਾਕਿਆਂ ਦੀ ਖ਼ਬਰ

ਅਮਰੀਕੀ ਹਮਲਿਆਂ ਤੋਂ ਬਾਅਦ ਈਰਾਨੀ ਸਰਕਾਰੀ ਮੀਡੀਆ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਧਮਾਕਿਆਂ ਦੀ ਪੁਸ਼ਟੀ ਕੀਤੀ ਹੈ। ਸਰਕਾਰੀ ਪ੍ਰਸਾਰਕ IRIB ਦੇ ਅਨੁਸਾਰ, ਬੁਸ਼ਹਰ ਸੂਬੇ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ, ਜਿੱਥੇ ਈਰਾਨ ਦਾ ਇਕਲੌਤਾ ਪਰਮਾਣੂ ਊਰਜਾ ਪਲਾਂਟ ਸਥਿਤ ਹੈ। ਇਸ ਤੋਂ ਇਲਾਵਾ ਦੱਖਣੀ ਇਲਾਕਿਆਂ ਵਿੱਚ ਵੀ ਕਈ ਧਮਾਕਿਆਂ ਦੀ ਜਾਣਕਾਰੀ ਸਾਹਮਣੇ ਆਈ ਹੈ। ਤਸਨੀਮ ਨਿਊਜ਼ ਏਜੰਸੀ ਨੇ ਦੱਸਿਆ ਕਿ ਕੇਸ਼ਮ ਟਾਪੂ ‘ਤੇ ਤਿੰਨ ਧਮਾਕੇ ਹੋਏ ਹਨ। ਸਥਾਨਕ ਲੋਕਾਂ ਦੇ ਮੁਤਾਬਕ, ਇੱਕ ਮਿਜ਼ਾਈਲ ਰਿਹਾਇਸ਼ੀ ਇਲਾਕੇ ਵਿੱਚ ਡਿੱਗੀ, ਹਾਲਾਂਕਿ ਤੁਰੰਤ ਕਿਸੇ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਪੁਸ਼ਟੀ ਨਹੀਂ ਹੋਈ ਹੈ। ਪ੍ਰੈਸ ਟੀਵੀ ਨੇ ਵੀ ਅਮਰੀਕੀ ਹਮਲਿਆਂ ਤੋਂ ਬਾਅਦ ਕਈ ਥਾਵਾਂ ‘ਤੇ ਧਮਾਕਿਆਂ ਦੀ ਜਾਣਕਾਰੀ ਦਿੱਤੀ ਹੈ।

ਅਬਾਦਾਨ, ਬੰਦਰ ਅੱਬਾਸ ਅਤੇ ਟਾਪੂਆਂ ‘ਤੇ ਵੀ ਹਮਲੇ

IRIB ਨੇ ਇੱਕ ਉਪ-ਸੁਰੱਖਿਆ ਮੰਤਰੀ ਦੇ ਹਵਾਲੇ ਨਾਲ ਦੱਸਿਆ ਕਿ ਖੁਜ਼ੇਸਤਾਨ ਸੂਬੇ ਦੇ ਅਬਾਦਾਨ ਵਿੱਚ ਕੁਝ ਟਿਕਾਣਿਆਂ ਨੂੰ ਅਮਰੀਕੀ ਫੌਜ ਨੇ ਨਿਸ਼ਾਨਾ ਬਣਾਇਆ ਹੈ। ਇਸ ਤੋਂ ਇਲਾਵਾ ਹੋਰਮੋਜ਼ਗਾਨ ਸੂਬੇ ਦੇ ਬੰਦਰ ਅੱਬਾਸ, ਅਬੂ ਮੂਸਾ, ਕਿਸ਼ ਅਤੇ ਕੇਸ਼ਮ ਟਾਪੂਆਂ ‘ਤੇ ਵੀ ਧਮਾਕਿਆਂ ਦੀ ਜਾਣਕਾਰੀ ਮਿਲੀ ਹੈ। ਉੱਥੇ ਹੀ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਿਕ ਸ਼ਹਿਰ ‘ਤੇ ਕਿਸੇ ਵੀ ਹਮਲੇ ਦੀ ਕੋਈ ਜਾਣਕਾਰੀ ਨਹੀਂ ਹੈ।

Source:TV9Hindi.com

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...