AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਭਾਰਤ-ਚੀਨ ਸਮੇਤ 5 ਦੇਸ਼ਾਂ ‘ਤੇ ਅਮਰੀਕਾ ਲਗਾਏਗਾ 100% ਟੈਰਿਫ! ਸੀਨੇਟ ਤੋਂ ਬਿੱਲ ਪਾਸ

ਇਸ ਬਿੱਲ ਦਾ ਮਕਸਦ ਰੂਸ 'ਤੇ ਆਰਥਿਕ ਦਬਾਅ ਵਧਾਉਣਾ ਹੈ ਤਾਂ ਜੋ ਉਹ ਯੂਕਰੇਨ 'ਤੇ ਆਪਣਾ ਹਮਲਾ ਰੋਕ ਦੇਵੇ। ਬਿੱਲ ਦੇ ਹੱਕ 'ਚ 86 ਸੀਨੇਟਰਾਂ ਨੇ ਤੇ ਵਿਰੋਧ 'ਚ 12 ਸੀਨੇਟਰਾਂ ਨੇ ਵੋਟ ਪਾਈ। ਇਸ ਕਾਨੂੰਨ 'ਚ ਰੂਸੀ ਅਧਿਕਾਰੀਆਂ 'ਤੇ ਪਾਬੰਦੀਆਂ ਲਗਾਉਣ ਦੇ ਨਾਲ-ਨਾਲ ਉਪਰੋਕਤ ਪੰਜ ਦੇਸ਼ਾਂ 'ਤੇ ਭਾਰੀ ਟੈਰਿਫ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਇਹ ਦੇਸ਼ ਰੂਸੀ ਤੇਲ ਤੇ ਗੈਸ 'ਤੇ ਆਪਣੀ ਨਿਰਭਰਤਾ ਘਟਾਉਣ।

ਭਾਰਤ-ਚੀਨ ਸਮੇਤ 5 ਦੇਸ਼ਾਂ 'ਤੇ ਅਮਰੀਕਾ ਲਗਾਏਗਾ 100% ਟੈਰਿਫ! ਸੀਨੇਟ ਤੋਂ ਬਿੱਲ ਪਾਸ
tv9-punjabi
| Published: 29 Jul 2026 08:02 AM IST
Share

ਅਮਰੀਕੀ ਸੀਨੇਟ ਨੇ ਰੂਸ ‘ਤੇ ਨਵੇਂ ਅਤੇ ਸਖ਼ਤ ਪ੍ਰਤੀਬੰਧ ਲਗਾਉਣ ਵਾਲਾ ਇੱਕ ਬਿੱਲ ਪਾਸ ਕਰ ਦਿੱਤਾ ਹੈ। ਇਸ ਤਹਿਤ ਭਾਰਤ ਸਮੇਤ ਪੰਜ ਦੇਸ਼ਾਂ (ਭਾਰਤ, ਚੀਨ, ਸਲੋਵਾਕੀਆ, ਹੰਗਰੀ ਤੇ ਅਜ਼ਰਬੈਜਾਨ) ‘ਤੇ 100% ਟੈਰਿਫ ਲਗਾਇਆ ਜਾ ਸਕਦਾ ਹੈ। ਇਹ ਬਿੱਲ ਦਿਵੰਗਤ ਸੀਨੇਟਰ ਲਿੰਡਸੇ ਗ੍ਰਾਹਮ ਵੱਲੋਂ ਤਿਆਰ ਕੀਤਾ ਗਿਆ ਸੀ। ਇਸ ਨੂੰ ਮੰਗਲਵਾਰ ਨੂੰ ਉਸ ਸਮੇਂ ਪਾਸ ਕੀਤਾ ਗਿਆ, ਜਦੋਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਨਸਕੀ ਅਮਰੀਕੀ ਕੈਪੀਟਲ ਹਿੱਲ ‘ਚ ਮੌਜੂਦ ਸਨ।

ਇਸ ਬਿੱਲ ਦਾ ਮਕਸਦ ਰੂਸ ‘ਤੇ ਆਰਥਿਕ ਦਬਾਅ ਵਧਾਉਣਾ ਹੈ ਤਾਂ ਜੋ ਉਹ ਯੂਕਰੇਨ ‘ਤੇ ਆਪਣਾ ਹਮਲਾ ਰੋਕ ਦੇਵੇ। ਬਿੱਲ ਦੇ ਹੱਕ ‘ਚ 86 ਸੀਨੇਟਰਾਂ ਨੇ ਤੇ ਵਿਰੋਧ ‘ਚ 12 ਸੀਨੇਟਰਾਂ ਨੇ ਵੋਟ ਪਾਈ। ਇਸ ਕਾਨੂੰਨ ‘ਚ ਰੂਸੀ ਅਧਿਕਾਰੀਆਂ ‘ਤੇ ਪਾਬੰਦੀਆਂ ਲਗਾਉਣ ਦੇ ਨਾਲ-ਨਾਲ ਉਪਰੋਕਤ ਪੰਜ ਦੇਸ਼ਾਂ ‘ਤੇ ਭਾਰੀ ਟੈਰਿਫ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਇਹ ਦੇਸ਼ ਰੂਸੀ ਤੇਲ ਤੇ ਗੈਸ ‘ਤੇ ਆਪਣੀ ਨਿਰਭਰਤਾ ਘਟਾਉਣ।

ਇਹ ਬਿੱਲ ਅਪ੍ਰੈਲ 2025 ‘ਚ ਪੇਸ਼ ਕੀਤਾ ਜਾਣਾ ਸੀ। ਇਸ ਸਾਲ ਦੀ ਸ਼ੁਰੂਆਤ ‘ਚ ਸੀਨੇਟਰ ਲਿੰਡਸੇ ਗ੍ਰਾਹਮ ਨੇ ਕਿਹਾ ਸੀ ਕਿ ਅਮਰੀਕਾ ਤੇ ਭਾਰਤ ਵਿਚਕਾਰ ਚੱਲ ਰਹੇ ਵਪਾਰਕ ਤਣਾਅ ਦੇ ਬਾਵਜੂਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਅਜਿਹੇ ਸਮੇਂ ਲਿਆਂਦਾ ਗਿਆ ਹੈ ਜਦੋਂ ਪੱਛਮੀ ਏਸ਼ੀਆ ‘ਚ ਜੰਗ ਕਾਰਨ ਹੋਰਮੁਜ਼ ਸਟ੍ਰੇਟ ‘ਚ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।

ਰੂਸ ਦੀ ਆਰਥਿਕ ਨਾਕਾਬੰਦੀ

ਇਸ ਕਾਰਨ ਭਾਰਤ ਦੀ ਰੂਸੀ ਤੇਲ ਤੇ ਗੈਸ ‘ਤੇ ਨਿਰਭਰਤਾ ਵਧ ਗਈ ਹੈ। ਈਰਾਨ-ਅਮਰੀਕਾ ਜੰਗ ਕਾਰਨ ਖਾੜੀ ਦੇਸ਼ਾਂ ਤੋਂ ਆਉਣ ਵਾਲੇ ਕੱਚੇ ਤੇਲ ਦੀ ਸਪਲਾਈ ਲਗਭਗ ਰੁਕ ਗਈ ਹੈ। ਪਹਿਲਾਂ ਇਹ ਤੇਲ ਭਾਰਤ ਦੇ ਕੁੱਲ ਤੇਲ ਆਯਾਤ ਦਾ ਲਗਭਗ 40 ਫ਼ੀਸਦੀ ਹਿੱਸਾ ਸੀ। ਹੁਣ ਭਾਰਤੀ ਤੇਲ ਰਿਫਾਈਨਰੀਆਂ ਲਈ ਰੂਸੀ ਕੱਚਾ ਤੇਲ ਮੁੱਖ ਵਿਕਲਪ ਬਣ ਗਿਆ ਹੈ। ਸੀਨੇਟਰ ਰਿਚਰਡ ਬਲੂਮੈਂਥਲ ਨੇ ਪਹਿਲਾਂ ਕਿਹਾ ਸੀ ਕਿ ਜੇਕਰ ਕੋਈ ਦੇਸ਼ ਰੂਸ ਤੋਂ ਬਹੁਤ ਘੱਟ ਗੈਸ ਖਰੀਦਦਾ ਹੈ ਯਾਨੀ ਕਿ ਰੂਸ ਦੇ ਕੁੱਲ ਕੈਸ ਐਕਸਪੋਰਟ ਦਾ 15 ਫ਼ੀਸਦੀ ਤੋਂ ਘੱਟ ਤਾਂ ਉਸ ਨੂੰ ਬਿੱਲ ਤਹਿਤ ਛੋਟ ਦਿੱਤੀ ਜਾ ਸਕਦੀ ਹੈ।

ਇਸ ਵੇਲੇ ਕਿੰਨਾ ਟੈਰਿਫ ਲਾਗੂ ਹੈ?

ਮੌਜੂਦਾ ਸਮੇਂ ਭਾਰਤ ‘ਤੇ ਅਮਰੀਕਾ ਵੱਲੋਂ 10 ਫੀਸਦੀ ਟੈਰਿਫ ਲਾਗੂ ਹੈ। ਚੀਨ ਨੂੰ 12.5 ਫੀਸਦੀ ਟੈਰਿਫ ਵਾਲੇ ਸਲੈਬ ‘ਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਚੀਨ ਦੇ ਕੁਝ ਸਮਾਨ ‘ਤੇ 7.5 ਤੋਂ 25 ਫੀਸਦੀ ਤੱਕ ਵਾਧੂ ਸ਼ੁਲਕ ਵੀ ਲਾਗੂ ਹੈ। ਸਲੋਵਾਕੀਆ, ਹੰਗਰੀ ਤੇ ਅਜ਼ਰਬੈਜਾਨ ਵਰਗੇ ਦੇਸ਼ਾਂ ‘ਤੇ ਵੀ 10 ਤੋਂ 12.5 ਫੀਸਦੀ ਦੇ ਵਿਚਕਾਰ ਅਮਰੀਕੀ ਟੈਰਿਫ ਲਾਗੂ ਹਨ। ਅਮਰੀਕੀ ਸੀਨੇਟ ‘ਚ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਨ੍ਹਾਂ ਪੰਜਾਂ ਦੇਸ਼ਾਂ ‘ਤੇ 100 ਫੀਸਦੀ ਟੈਰਿਫ ਲਗਾਇਆ ਜਾ ਸਕਦਾ ਹੈ। ਇਹ ਪੰਜੇ ਦੇਸ਼ ਰੂਸ ਤੋਂ ਵੱਡੇ ਪੱਧਰ ‘ਤੇ ਕੱਚਾ ਤੇਲ ਤੇ ਗੈਸ ਆਯਾਤ ਕਰਦੇ ਹਨ। Source: TV9Hindi.com

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...