AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

US Night Club ਦੇ ਬਾਹਰ ਹਿੰਸਕ ਝੜਪ, ਸੁਰੱਖਿਆ ਗਾਰਡ ਨੇ ਔਰਤ ਨੂੰ ਜ਼ਮੀਨ ‘ਤੇ ਸੁੱਟਿਆ, VIDEO

Night Club ਦੇ ਬਾਹਰ ਦਾ ਇਸ ਵੀਡੀਓ ਦੇਖ ਕੇ ਅਜਿਹਾ ਲੱਗ ਰਿਹਾ ਹੈ ਜਿਵੇਂ ਇਹ WWE ਦੀ ਰਿੰਗ ਹੋਵੇ। ਨਾਈਟ ਕਲੱਬ ਦੇ ਬਾਹਰ ਔਰਤਾਂ ਵਿਚਾਲੇ ਇਹ ਝੜਪ ਕਿਉਂ ਅਤੇ ਕਿਸ ਕਾਰਨ ਹੋਈ, ਇਸ ਦਾ ਖੁਲਾਸਾ ਹੋਣਾ ਬਾਕੀ ਹੈ।

US Night Club ਦੇ ਬਾਹਰ ਹਿੰਸਕ ਝੜਪ, ਸੁਰੱਖਿਆ ਗਾਰਡ ਨੇ ਔਰਤ ਨੂੰ ਜ਼ਮੀਨ 'ਤੇ ਸੁੱਟਿਆ, VIDEO
US Night Club ਦੇ ਬਾਹਰ ਹਿੰਸਕ ਝੜਪ (Image Credit Source: Social Media)
tv9-punjabi
| Published: 09 Apr 2023 11:50 AM IST
Share
US Nightclub Fight: ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਅਮਰੀਕਾ ਦੇ ਟੈਕਸਾਸ (Texas) ਦੀ ਹੈ, ਜਿੱਥੇ ਇੱਕ ਨਾਈਟ ਕਲੱਬ ਦੇ ਬਾਹਰ ਔਰਤਾਂ ਵਿਚਾਲੇ ਹਿੰਸਕ ਲੜਾਈ ਹੋ ਰਹੀ ਹੈ। ਇਸ ਦੌਰਾਨ ਔਰਤਾਂ ਦੀ ਇਸ ਲੜਾਈ ਨੂੰ ਰੋਕਣ ਲਈ ਨਾਈਟ ਕਲੱਬ ਦੇ ਇੱਕ ਪੁਰਸ਼ ਸੁਰੱਖਿਆ ਗਾਰਡ ਨੇ ਇੱਕ ਔਰਤ ਨੂੰ ਜ਼ਮੀਨ ‘ਤੇ ਸੁੱਟ ਦਿੱਤਾ। ਔਰਤਾਂ ਵਿਚਾਲੇ ਝੜਪ ਦੀ ਇਹ ਘਟਨਾ ਸ਼ਨੀਵਾਰ ਨੂੰ ਸੈਨ ਐਂਟੋਨੀਓ ਦੇ ਪ੍ਰਾਈਵੇਟ ਸੋਸ਼ਲ ਕਲੱਬ ਦੇ ਬਾਹਰ ਵਾਪਰੀ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਵੀਡੀਓ

ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਸ ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਦੋ ਔਰਤਾਂ ਆਪਸ ‘ਚ ਲੜ ਰਹੀਆਂ ਹਨ। ਇਸ ਦੌਰਾਨ ਇੱਕ ਹੋਰ ਔਰਤ ਦੂਜੇ ਕੋਲ ਜਾਂਦੀ ਹੈ ਅਤੇ ਉਸ ਦੇ ਵਾਲਾਂ ਨੂੰ ਫੜ ਕੇ ਉਸ ਦੀ ਗਾਲੀ-ਗਲੋਚ ਕਰਦੀ ਹੈ ਅਤੇ ਫਿਰ ਲੱਤ ਮਾਰਨਾ ਸ਼ੁਰੂ ਹੋ ਜਾਂਦਾ ਹੈ। ਇਸੇ ਦੌਰਾਨ ਉੱਥੋਂ ਇੱਕ ਪੁਰਸ਼ ਸੁਰੱਖਿਆ ਗਾਰਡ (Security Guard) ਆਉਂਦਾ ਹੈ ਅਤੇ ਉਸ ਨੇ ਇਕ ਔਰਤ ਨੂੰ ਜ਼ਮੀਨ ‘ਤੇ ਸੁੱਟ ਦਿੱਤਾ। ਦੇਖੋ VIDEO

1 ਮਿੰਟ 4 ਸੈਕਿੰਡ ਦੇ ਵਾਇਰਲ ਵੀਡੀਓ

ਇਸ ਤਰ੍ਹਾਂ ਕਈ ਔਰਤਾਂ ਨਾਈਟ ਕਲੱਬ (Night Club) ਦੇ ਬਾਹਰ ਇੱਕ ਦੂਜੇ ਨਾਲ ਲੜ ਰਹੀਆਂ ਹਨ। ਇੱਕ ਦੂਜੇ ਨੂੰ ਖਿੱਚ ਰਹੀਆਂ ਹਨ। 1 ਮਿੰਟ 4 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 17.5 ਮਿਲੀਅਨ ਲੋਕ ਦੇਖ ਚੁੱਕੇ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਔਰਤਾਂ ਕਿਸ ਗੱਲ ਨੂੰ ਲੈ ਕੇ ਆਪਸ ‘ਚ ਝਗੜਾ ਕਰ ਰਹੀਆਂ ਸਨ।

ਵੀਡੀਓ ਦੀ ਕੀਤੀ ਜਾਵੇਗੀ ਸਮੀਖਿਆ

ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਪ੍ਰਿਸੀਜਨ ਡਿਫੈਂਸ ਗਰੁੱਪ (ਪ੍ਰਾਈਵੇਟ ਸਕਿਓਰਿਟੀ ਕੰਪਨੀ) ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲਿਸ ਮੌਕੇ ‘ਤੇ ਨਹੀਂ ਪਹੁੰਚੀ ਇਹ ਦੋਵੇਂ ਗਾਰਡ ਝਗੜਾ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਕੰਪਨੀ ਦਾ ਮੁਖੀ ਪਹਿਲਾਂ ਬਾਕੀ ਸਾਰੇ ਵੀਡੀਓ ਦੀ ਸਮੀਖਿਆ ਕਰੇਗਾ। ਇਸ ਤੋਂ ਬਾਅਦ ਹੀ ਇਸ ਘਟਨਾ ਬਾਰੇ ਕੋਈ ਟਿੱਪਣੀ ਕਰਨਗੇ। ਇਸ ਦੇ ਨਾਲ ਹੀ ਕਲੱਬ ਪ੍ਰਬੰਧਕਾਂ ਨੇ ਕਿਹਾ ਕਿ ਉਹ ਪਹਿਲਾਂ ਪੂਰੇ ਮਾਮਲੇ ਦੀ ਜਾਂਚ ਕਰਨਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...