AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ਨੇ ਇਸ ਸਾਲ 85,000 ਵੀਜ਼ਾ ਕੀਤੇ ਰੱਦ, ਇਹ ਰਿਹਾ ਸਭ ਤੋਂ ਵੱਡਾ ਕਾਰਨ

USA Visa Policy: ਅਮਰੀਕਾ ਦੇ ਡਿਪਾਰਟਮੈਂਟ ਆਫ਼ ਸਟੇਟ ਨੇ ਮੰਗਲਵਾਰ ਨੂੰ ਐਕਸ 'ਤੇ ਲਿਖਿਆ- ਜਨਵਰੀ ਤੋਂ ਹੁਣ ਤੱਕ 85,000 ਵੀਜ਼ਾ ਕੈਂਸਿਲ ਕੀਤੇ ਗਏ ਹਨ। ਰਾਸ਼ਟਰਪਤੀ ਟਰੰਪ ਤੇ ਸਕੱਤਰ ਰੁਬੀਓ ਇੱਕ ਆਸਾਨ ਆਦੇਸ਼ ਦੀ ਪਾਲਣਾ ਕਰਦੇ ਹਨ, ਉਹ ਜਲਦੀ ਰੁਕਣ ਵਾਲੇ ਨਹੀਂ।' ਪੋਸਟ 'ਚ ਟਰੰਪ ਦੀ ਤਸਵੀਰ ਨਾਲ 'ਮੇਕ ਅਮਰੀਕਾ ਸੇਫ ਅਗੇਨ' ਦਾ ਨਾਅਰਾ ਲਿਖਿਆ ਹੋਇਆ ਹੈ।

ਅਮਰੀਕਾ ਨੇ ਇਸ ਸਾਲ 85,000 ਵੀਜ਼ਾ ਕੀਤੇ ਰੱਦ, ਇਹ ਰਿਹਾ ਸਭ ਤੋਂ ਵੱਡਾ ਕਾਰਨ
ਅਮਰੀਕਾ ਨੇ ਇਸ ਸਾਲ 85,000 ਵੀਜ਼ਾ ਕੀਤੇ ਰੱਦ
tv9-punjabi
| Updated On: 10 Dec 2025 11:35 AM IST
Share

ਅਮਰੀਕਾ ਦੇ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਇਸ ਸਾਲ 85,000 ਵੀਜ਼ਾ ਰੱਦ ਕੀਤੇ ਹਨ। ਇਮੀਗ੍ਰੇਸ਼ਨ ਇੰਨਫੋਰਮੈਂਟ ‘ਚ ਤੇਜ਼ੀ ਤੇ ਨੈਸ਼ਨਲ ਸਿਕਿਓਰਟੀ ਸਕ੍ਰੀਨਿੰਗ ਨੂੰ ਬਿਹਤਰ ਕਰਨ ਦੀ ਕੋਸ਼ਿਸ਼ ਦੇ ਤਹਿਤ ਇਹ ਸਖ਼ਤੀ ਕੀਤੀ ਗਈ ਹੈ। ਰੱਦ ਕੀਤੇ ਗਏ ਵੀਜ਼ਾ ‘ਚ 8,000 ਤੋਂ ਜ਼ਿਆਦਾ ਸਟੂਡੈਂਟ ਵੀਜ਼ਾ ਸ਼ਾਮਲ ਹਨ। ਇਹ ਰੱਦ ਕੀਤੇ ਗਏ ਵੀਜ਼ਾ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਦੁਗਣੀ ਹੈ। ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਇੰਮੀਗ੍ਰੇਸ਼ਨ ਮੁੱਦੇ ‘ਤੇ ਸਖ਼ਤ ਰੁਖ ਅਪਣਾਇਆ ਹੈ।

ਅਮਰੀਕਾ ਦੇ ਡਿਪਾਰਟਮੈਂਟ ਆਫ਼ ਸਟੇਟ ਨੇ ਮੰਗਲਵਾਰ ਨੂੰ ਐਕਸ ‘ਤੇ ਲਿਖਿਆ- ਜਨਵਰੀ ਤੋਂ ਹੁਣ ਤੱਕ 85,000 ਵੀਜ਼ਾ ਕੈਂਸਿਲ ਕੀਤੇ ਗਏ ਹਨ। ਰਾਸ਼ਟਰਪਤੀ ਟਰੰਪ ਤੇ ਸਕੱਤਰ ਰੁਬੀਓ ਇੱਕ ਆਸਾਨ ਆਦੇਸ਼ ਦੀ ਪਾਲਣਾ ਕਰਦੇ ਹਨ, ਉਹ ਜਲਦੀ ਰੁਕਣ ਵਾਲੇ ਨਹੀਂ।‘ ਪੋਸਟ ‘ਚ ਟਰੰਪ ਦੀ ਤਸਵੀਰ ਨਾਲ ‘ਮੇਕ ਅਮਰੀਕਾ ਸੇਫ ਅਗੇਨ‘ ਦਾ ਨਾਅਰਾ ਲਿਖਿਆ ਹੋਇਆ ਹੈ।

ਵੀਜ਼ਾ ਰੱਦ ਕਰਨ ਦੇ ਕੀ ਕਾਰਨ ਰਹੇ?

ਮੀਡੀਆ ਰਿਪੋਰਟਾਂ ਅਨੁਸਾਰ, ਅਮਰੀਕੀ ਵਿਦੇਸ਼ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਰੱਦ ਕੀਤੇ ਗਏ ਵੀਜ਼ਾ ‘ਚੋਂ 8,000 ਸਟੂਡੈਂਟ ਵੀਜ਼ਾ ਹਨ। ਅਧਿਕਾਰੀ ਨੇ ਕਿਹਾ ਕਿ ਵੀਜ਼ਾ ਰੱਦ ਕਰਨ ਦਾ ਸਭ ਤੋਂ ਆਪ ਕਾਰਨ ਡੀਯੂਆਈ (ਡਰਾਈਵਿੰਗ ਅੰਡਰ ਇੰਨਫਲੂਅੰਸ) ਯਾਨੀ ਕਿ ਸ਼ਰਾਬ ਜਾਂ ਹੋਰ ਨਸ਼ਾ ਕਰਕੇ ਗੱਡੀ ਚਲਾਉਣਾ ਤੇ ਹਮਲੇ ਜਾਂ ਚੋਰੀ ਸਨ। ਇਨ੍ਹਾਂ ਅਪਰਾਧਾਂ ਦੇ ਚੱਲਦੇ ਜ਼ਿਆਦਾਤਰ ਵੀਜ਼ਾ ਰੱਦ ਕੀਤੇ ਗਏ ਹਨ।

ਵੀਜ਼ਾ ਰੱਦ ਕਰਨ ਦੋ ਹੋਰ ਕਾਰਨਾਂ ‘ਚੋਂ- ਵੀਜ਼ਾ ਮਿਆਦ ਤੋਂ ਜ਼ਿਆਦਾ ਸਮਾਂ ਰੁਕਣਾ, ਆਪਰਾਧਿਕ ਚਿੰਤਾਵਾਂ ਤੇ ਅੱਤਵਾਦ ਦਾ ਸਮਰਥਨ ਵੀ ਹੈ। ਟਰੰਪ ਪ੍ਰਸ਼ਾਸਨ ਵਿਦੇਸ਼ੀ ਨਾਗਰਿਕਾਂ ਦੀ ਲਗਾਤਾਰ ਜਾਂਚ ਦੀ ਨੀਤੀ ਦਾ ਵਿਸਥਾਰ ਕਰ ਰਿਹਾ ਹੈ। ਇਸ ਦਾ ਮਤਲਬ ਹੈ ਕਿ ਆਉਣ ਵਾਲੇ ਸਮੇਂ ‘ਚ ਹੋਰ ਵੀ ਵੀਜ਼ਾ ਰੱਦ ਕੀਤੇ ਜਾ ਸਕਦੇ ਹਨ।

ਅਮਰੀਕਾ ‘ਚ ਟਰੰਪ ਪ੍ਰਸ਼ਾਸਨ ਪਹਿਲਾਂ ਹੀ 19 ਦੇਸ਼ਾਂ ਤੋਂ ਯਾਤਰਾ ‘ਤੇ ਪਾਬੰਦੀ ਲਗਾ ਚੁੱਕਾ ਹੈ। ਇਸ ਤੋਂ ਇਲਾਵਾ ਹੋਰ ਇਮੀਗ੍ਰੇਸ਼ਨ ਰਸਤੇ ਵੀ ਬੰਦ ਕਰਨ ਦੀ ਕੋਸ਼ਿਸ਼ ਟਰੰਪ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ‘ਚਿੰਤਾ ਵਾਲੇ ਦੇਸ਼ਾਂ‘ ਦੇ ਨਾਗਰਿਕਾਂ ਦੀਆਂ ਗ੍ਰੀਨ ਕਾਰਡ ਅਰਜ਼ੀਆਂ ਦੀ ਦੁਬਾਰਾ ਜਾਂਚ ਵੀ ਕਰ ਰਿਹਾ ਹੈ । ਏਜੰਸੀ ਨੇ ਸਾਰੀਆਂ ਸ਼ਰਨਾਰਥੀ ਅਰਜ਼ੀਆਂ ਨੂੰ ਵੀ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...