AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅਮਰੀਕਾ: FBI ਦੀ ਵਾਂਟੇਡ ਲਿਸਟ ‘ਚ ਗੋਲਡੀ ਬਰਾੜ, 50000 ਡਾਲਰ ਦਾ ਰੱਖਿਆ ਇਨਾਮ

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਮਦਦ ਕਰਨ ਵਾਲੇ ਨੂੰ 50 ਹਜ਼ਾਰ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਗੋਲਡੀ ਬਰਾੜ 'ਤੇ ਅਮਰੀਕਾ, ਕੈਨੇਡਾ ਤੇ ਅਮਰੀਕਾ ਦੇ ਸਾਊਥ ਕਾਲੀਫੋਰਨੀਆ 'ਚ ਵੱਖ-ਵੱਖ ਅਪਰਾਧਿਕ ਵਾਰਦਾਤਾਂ 'ਤੇ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਗਿਆ ਹੈ।

ਅਮਰੀਕਾ: FBI ਦੀ ਵਾਂਟੇਡ ਲਿਸਟ 'ਚ ਗੋਲਡੀ ਬਰਾੜ, 50000 ਡਾਲਰ ਦਾ ਰੱਖਿਆ ਇਨਾਮ
tv9-punjabi
| Updated On: 08 Jul 2026 08:59 AM IST
Share

ਅਮਰੀਕੀ ਜਾਂਚ ਏਜੰਸੀ- ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ‘ਵਾਂਟੇਡ’ ਐਲਾਨਿਆ ਹੈ। ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਮਦਦ ਕਰਨ ਵਾਲੇ ਨੂੰ 50 ਹਜ਼ਾਰ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਗੋਲਡੀ ਬਰਾੜ ‘ਤੇ ਅਮਰੀਕਾ, ਕੈਨੇਡਾ ਤੇ ਅਮਰੀਕਾ ਦੇ ਸਾਊਥ ਕਾਲੀਫੋਰਨੀਆ ‘ਚ ਵੱਖ-ਵੱਖ ਅਪਰਾਧਿਕ ਵਾਰਦਾਤਾਂ ‘ਤੇ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਗਿਆ ਹੈ।

ਅਮਰੀਕੀ ਜਾਂਚ ਏਜੰਸੀ FBI ਨੇ ਗੈਂਗਸਟਰ ਗੋਲਡੀ ਬਰਾੜ ਦੀ ਸ਼ਮੂਲੀਅਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਦੱਸੀ ਹੈ। ਏਜੰਸੀ ਦੇ ਅਨੁਸਾਰ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ (ਜ਼ਿਲ੍ਹੇ) ਦੀ ਇੱਕ ਸੰਘੀ ਅਦਾਲਤ ਨੇ 1 ਜੁਲਾਈ ਨੂੰ ਗੋਲਡੀ ਬਰਾੜ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। FBI ਦਾ ਕਹਿਣਾ ਹੈ ਕਿ ਗੋਲਡੀ ਬਰਾੜ ‘ਤੇ ਕਈ ਗੰਭੀਰ ਇਲਜ਼ਾਮ ਹਨ, ਜਿਨ੍ਹਾਂ ‘ਚ ਸੰਗਠਿਤ ਅਪਰਾਧ, ਜਬਰੀ ਵਸੂਲੀ ਦੀ ਸਾਜ਼ਿਸ਼ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਾਜ਼ਿਸ਼ ਸ਼ਾਮਲ ਹੈ।

FBI ਦਾ ਦਾਅਵਾ ਹੈ ਕਿ ਗੋਲਡੀ ਬਰਾੜ ਦਾ ਅਪਰਾਧਿਕ ਨੈੱਟਵਰਕ ਸੰਯੁਕਤ ਰਾਜ ਤੇ ਕੈਨੇਡਾ ‘ਚ ਫੈਲਿਆ ਹੋਇਆ ਹੈ। ਏਜੰਸੀ ਦਾ ਇਲਜ਼ਾਮ ਹੈ ਕਿ ਇਸ ਨੈੱਟਵਰਕ ਨੇ ਰਾਜਨੀਤਿਕ ਤੇ ਧਾਰਮਿਕ ਨੇਤਾਵਾਂ ਦੀ ਕਤਲਾਂ ਦੀਆਂ ਸਾਜ਼ਿਸ਼ਾਂ ਰਚੀਆਂ। ਇਸ ਇਲਾਵਾ ਗੋਲੀਬਾਰੀ ਤੇ ਕਤਲ, ਕਿਡਨੈਪਿੰਗ ਤੇ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਇਲਜ਼ਾਮ ਲਗਾਇਆ ਹੈ।

ਕਈ ਦੇਸ਼ਾਂ ‘ਚ ਫੈਲਿਆ ਨੈੱਟਵਰਕ

ਅਮਰੀਕੀ ਜਾਂਚ ਏਜੰਸੀ ਐਫਬੀਆਈ ਦੇ ਅਨੁਸਾਰ, ਗੈਂਗਸਟਰ ਗੋਲਡੀ ਬਰਾੜ ਸੰਯੁਕਤ ਰਾਜ ਅਮਰੀਕਾ ‘ਚ ਰਹਿ ਰਿਹਾ ਹੈ। ਉਸ ‘ਤੇ ਉੱਤਰੀ ਅਮਰੀਕਾ ‘ਚ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਮੁਖੀ ਹੋਣ ਦਾ ਇਲਜ਼ਾਮ ਹੈ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਗੋਲਡੀ ਬਰਾੜ ਦੀਆਂ ਅਪਰਾਧਿਕ ਗਤੀਵਿਧੀਆਂ ਸਿਰਫ਼ ਅਮਰੀਕਾ ਤੱਕ ਸੀਮਿਤ ਨਹੀਂ ਹਨ। ਐਫਬੀਆਈ ਦੇ ਅਨੁਸਾਰ, ਉਸ ਦਾ ਨੈੱਟਵਰਕ ਕੈਨੇਡਾ, ਭਾਰਤ ਤੇ ਮੈਕਸੀਕੋ ਤੱਕ ਫੈਲਿਆ ਹੋਇਆ ਹੈ ਤੇ ਇਨ੍ਹਾਂ ਦੇਸ਼ਾਂ ‘ਚ ਉਸ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਰਦੀਪ ਸਿੰਘ ਨਿੱਝਰ ਕਤਲ ਕੇਸ ਸੰਬੰਧੀ ਇਲਜ਼ਾਮ

ਇਸ ਐਫਬੀਆਈ ਐਲਾਨ ਤੋਂ ਕੁਝ ਘੰਟੇ ਪਹਿਲਾਂ, ਅਮਰੀਕੀ ਪ੍ਰਸ਼ਾਸਨ ਨੇ 18 ਜੂਨ, 2023 ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ‘ਤੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਸੀ। ਇਸ ਮਾਮਲੇ ਸੰਬੰਧੀ ਜਾਂਚ ਤੇ ਕਾਨੂੰਨੀ ਕਾਰਵਾਈ ਜਾਰੀ ਹੈ।

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...