SC Article 370 Verdict: 300 ਲੜਾਈਆਂ ਲੜਾਂਗੇ… ਕਸ਼ਮੀਰ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਧਮਕੀ
ਪਾਕਿਸਤਾਨ ਦੇ ਅੰਤਰਿਮ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਕਸ਼ਮੀਰ ਨੂੰ ਲੈ ਕੇ ਧਮਕੀ ਭਰੇ ਲਹਿਜੇ ਵਿੱਚ ਟਿੱਪਣੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਸ਼ਮੀਰ ਨੂੰ ਕੋਈ ਨਹੀਂ ਲੈ ਸਕਦਾ। ਧਾਰਾ 370 'ਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਭਾਰਤ ਨੂੰ ਜੰਗ ਦੀ ਧਮਕੀ ਦਿੱਤੀ ਹੈ।
ਪਾਕਿਸਤਾਨ ਦੇ ਅੰਤਰਿਮ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਧਾਰਾ 370 ‘ਤੇ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਕੱਕੜ ਨੇ ਕਸ਼ਮੀਰ ਬਾਰੇ ਕਿਹਾ ਕਿ ‘ਪਾਕਿਸਤਾਨ ਲੜੇਗਾ ਭਾਵੇਂ ਉਸ ਨੂੰ 300 ਜੰਗਾਂ ਲੜਨੀਆਂ ਪੈਣ।’ ਕੇਅਰਟੇਕਰ ਪੀਐਮ ਨੇ ਕਿਹਾ ਕਿ ਪਾਕਿਸਤਾਨ (Pakistan) ‘ਤੇ ਤਿੰਨ ਵਾਰ ਜੰਗਾਂ ਥੋਪੀਆਂ ਗਈਆਂ ਹਨ। ਉਨ੍ਹਾਂ ਧਮਕੀ ਭਰੇ ਲਹਿਜੇ ‘ਚ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਿਸੇ ਨੂੰ ਕੋਈ ਗਲਤਫਹਿਮੀ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੂੰ ਕਸ਼ਮੀਰ, ਸ਼੍ਰੀਨਗਰ ਅਤੇ ਬਾਰਾਮੂਲਾ ਬਾਰੇ ਆਪਣੀ ਗਲਤਫਹਿਮੀ ਦੂਰ ਕਰਨੀ ਚਾਹੀਦੀ ਹੈ।
ਮਕਬੂਜ਼ਾ ਜੰਮੂ-ਕਸ਼ਮੀਰ ਵਿੱਚ ਅਸੈਂਬਲੀ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਕੱਕੜ ਨੇ ਕਿਹਾ ਕਿ ਕਸ਼ਮੀਰ ਪਾਕਿਸਤਾਨ ਦੀ ਰਗ ਹੈ ਅਤੇ ਦੇਸ਼ ਕਸ਼ਮੀਰੀਆਂ ਨੂੰ ਸਵੈ-ਨਿਰਣੇ ਦੇ ਅਧਿਕਾਰ ਲਈ ਉਨ੍ਹਾਂ ਦੇ ਸੰਘਰਸ਼ ਵਿੱਚ ਕੂਟਨੀਤਕ ਅਤੇ ਨੈਤਿਕ ਸਮਰਥਨ ਪ੍ਰਦਾਨ ਕਰਨਾ ਜਾਰੀ ਰੱਖੇਗਾ। ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ (Prime Minister) ਕੱਕੜ ਨੇ ਧਾਰਾ 370 ‘ਤੇ ਭਾਰਤ ਦੀ ਸੁਪਰੀਮ ਕੋਰਟ ਦੇ ਫੈਸਲੇ ਨੂੰ ‘ਸਿਆਸੀ ਤੌਰ’ ਤੋਂ ਪ੍ਰੇਰਿਤ ਦੱਸਿਆ ਹੈ।
ਭਾਰਤੀ ਲੋਕਤੰਤਰ ਨੂੰ ‘ਦੁਨੀਆ ਦਾ ਸਭ ਤੋਂ ਵੱਡਾ ਪਾਖੰਡ’ ਦੱਸਿਆ
ਅੰਤਰਿਮ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਭਾਰਤ ਦੀ ਆਲੋਚਨਾ ਕਰਦਿਆਂ ਇਸ ਨੂੰ ਸਭ ਤੋਂ ਵੱਡੇ ਲੋਕਤੰਤਰ ਦੀ ਬਜਾਏ “ਦੁਨੀਆ ਦਾ ਸਭ ਤੋਂ ਵੱਡਾ ਪਾਖੰਡ” ਕਿਹਾ। ਉਨ੍ਹਾਂ ਨੇ ਭਾਰਤ ‘ਤੇ ਜਾਤ-ਆਧਾਰਿਤ ਸਮਾਜਿਕ ਸ਼ਾਸਨ, ਯੋਜਨਾਬੱਧ ਧਮਕਾਉਣ, ਰਾਜ-ਪ੍ਰਯੋਜਿਤ ਹੱਤਿਆਵਾਂ ਅਤੇ ਅੱਤਵਾਦ (Terrorism) ਨੂੰ ਛੁਪਾਉਣ ਲਈ ਧਰਮ ਨਿਰਪੱਖਤਾ, ਜਮਹੂਰੀਅਤ ਅਤੇ ਵਿਭਿੰਨਤਾ ਦੇ ਖੋਖਲੇ ਨਾਅਰਿਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ।
ਕਸ਼ਮੀਰ ‘ਤੇ ਭਾਰਤ ਨੂੰ ਜੰਗ ਦੀ ਧਮਕੀ
ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੂੰ ਪ੍ਰਮਾਣਿਤ ਕਰਨ ਦੇ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦੀ ਨਿੰਦਾ ਕੀਤੀ, ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਕੱਕੜ ਨੇ ਕਸ਼ਮੀਰੀ ਲੋਕਾਂ ਨਾਲ ਕਥਿਤ ਬੇਇਨਸਾਫ਼ੀ ਦੇ ਜਵਾਬ ਵਿੱਚ ਪਾਕਿਸਤਾਨ ਦੀ ਅਟੁੱਟ ਵਚਨਬੱਧਤਾ ਪ੍ਰਗਟਾਈ। ਇਸ ਤੋਂ ਇਲਾਵਾ, ਭਾਜਪਾ ਦੇ ਕੁਝ ਨੇਤਾਵਾਂ ਦੇ ਤਾਜ਼ਾ ਬਿਆਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਗਿਲਗਿਤ-ਬਾਲਟਿਸਤਾਨ ਅਤੇ ਕਸ਼ਮੀਰ ਦਾ ਕੋਈ ਹਿੱਸਾ ਨਹੀਂ ਲੈ ਸਕਦਾ। ਫਿਲਹਾਲ ਭਾਰਤ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ ਹੈ।