ਟਰੰਪ ਦਾ ਦੁਸ਼ਮਣ ਕੌਣ? ਇੱਕ ਮਹੀਨੇ ‘ਚ ਦੂਜਾ ਹਮਲਾ ਵ੍ਹਾਈਟ ਹਾਊਸ ਦੇ ਬਾਹਰ 20 ਰਾਊਂਡ ਫਾਇਰਿੰਗ, ਹਮਲਾਵਰ ਢੇਰ

Updated On: 

24 May 2026 08:31 AM IST

White House shooting: ਅਮਰੀਕਾ 'ਚ ਸੁਰੱਖਿਆ ਪ੍ਰਬੰਧਾਂ ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਹਾਲ ਹੀ ਵਿੱਚ ਵ੍ਹਾਈਟ ਹਾਊਸ ਦੇ ਨੇੜੇ ਦੋ ਵੱਡੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪਹਿਲਾਂ ਇੱਕ ਹਮਲਾਵਰ ਨੇ ਫਾਇਰਿੰਗ ਕੀਤੀ, ਫਿਰ ਕੋਰਸਪਾਂਡੈਂਟਸ ਡਿਨਰ ਦੌਰਾਨ ਵੀ ਗੋਲੀਬਾਰੀ ਹੋਈ।

ਟਰੰਪ ਦਾ ਦੁਸ਼ਮਣ ਕੌਣ? ਇੱਕ ਮਹੀਨੇ ਚ ਦੂਜਾ ਹਮਲਾ ਵ੍ਹਾਈਟ ਹਾਊਸ ਦੇ ਬਾਹਰ 20 ਰਾਊਂਡ ਫਾਇਰਿੰਗ, ਹਮਲਾਵਰ ਢੇਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਅਮਰੀਕਾ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਇੱਕ ਵਾਰ ਫਿਰ ਵੱਡਾ ਹਮਲਾ ਹੋਇਆ ਹੈ। 15-20 ਰਾਊਂਡ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਸਮੇਂ ਗੋਲੀਬਾਰੀ ਹੋਈ, ਉਸ ਵੇਲੇ ਰਾਸ਼ਟਰਪਤੀ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਮੌਜੂਦ ਸਨ ਅਤੇ ਇਰਾਨ ਦੇ ਮੁੱਦਿਆਂ ਤੇ ਅਹਿਮ ਮੀਟਿੰਗ ਕਰ ਰਹੇ ਸਨ। ਉਨ੍ਹਾਂ ਦੀ ਸੁਰੱਖਿਆ ਵਿੱਚ ਇੱਕ ਵਾਰ ਫਿਰ ਹੋਈ ਇਸ ਚੂਕ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਲਗਭਗ ਇੱਕ ਮਹੀਨੇ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਇਹ ਦੂਜਾ ਹਮਲਾ ਹੈ। ਕੜੀ ਸੁਰੱਖਿਆ ਦੇ ਬਾਵਜੂਦ ਰਾਸ਼ਟਰਪਤੀ ਟਰੰਪ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤਰ੍ਹਾਂ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਆਖਿਰ ਵਾਰ-ਵਾਰ ਟਰੰਪ ਦੀ ਸੁਰੱਖਿਆ ਵਿੱਚ ਇਸ ਤਰ੍ਹਾਂ ਦੀ ਚੂਕ ਕਿਉਂ ਹੋ ਰਹੀ ਹੈ?

ਰਾਜਧਾਨੀ ਵਾਸ਼ਿੰਗਟਨ ਵਿੱਚ ਸ਼ਨੀਵਾਰ ਸ਼ਾਮ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਵ੍ਹਾਈਟ ਹਾਊਸ ਦੇ ਬਾਹਰ ਅਚਾਨਕ ਗੋਲੀਆਂ ਦੀ ਆਵਾਜ਼ ਗੂੰਜ ਉੱਠੀ। ਗੋਲੀਬਾਰੀ ਦੌਰਾਨ ਰਾਸ਼ਟਰਪਤੀ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਮੌਜੂਦ ਸਨ ਅਤੇ ਇਰਾਨ ਦੇ ਮੁੱਦਿਆਂ ਤੇ ਮੀਟਿੰਗ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਰੀਬ 15-20 ਰਾਊਂਡ ਫਾਇਰਿੰਗ ਕੀਤੀ। ਇਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ। ਸੀਕ੍ਰੇਟ ਸਰਵਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ।

ਇੱਕ ਹਮਲਾਵਰ ਦੀ ਮੌਤ, ਇੱਕ ਜ਼ਖਮੀ

ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਤੋਂ ਬਾਅਦ ਸੀਕ੍ਰੇਟ ਸਰਵਿਸ ਨੇ ਮੋਰਚਾ ਸੰਭਾਲ ਲਿਆ ਅਤੇ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਘੇਰ ਲਿਆ। ਇਸ ਤੋਂ ਬਾਅਦ ਸੀਕ੍ਰੇਟ ਸਰਵਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋ ਸ਼ੱਕੀਆਂ ਨੂੰ ਗੋਲੀ ਲੱਗੀ। ਇਸ ਦੌਰਾਨ ਇੱਕ ਹਮਲਾਵਰ ਮਾਰਿਆ ਗਿਆ ਜਦਕਿ ਦੂਜਾ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਮਲਾਵਰ ਦੀ ਪਛਾਣ ਨਾਸਿਰ ਬੈਸਟ ਵਜੋਂ ਹੋਈ ਹੈ ਅਤੇ ਉਸਦੀ ਉਮਰ ਸਿਰਫ਼ 21 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਮਲਾਵਰ ਵ੍ਹਾਈਟ ਹਾਊਸ ਦੇ ਅੰਦਰ ਦਾਖ਼ਲ ਹੋਣਾ ਚਾਹੁੰਦੇ ਸਨ।

ਹਮਲੇ ਵਿੱਚ ਇੱਕ ਰਾਹਗੀਰ ਵੀ ਜ਼ਖਮੀ

ਇਹ ਘਟਨਾ ਪੈਨਸਿਲਵੇਨੀਆ ਐਵੇਨਿਊ ਅਤੇ 17ਵੀਂ ਸਟ੍ਰੀਟ ਨਾਰਥ ਵੈਸਟ ਦੇ ਨੇੜੇ ਵਾਪਰੀ, ਜੋ ਵ੍ਹਾਈਟ ਹਾਊਸ ਕੰਪਲੈਕਸ ਦੇ ਬਿਲਕੁਲ ਬਾਹਰ ਦਾ ਇਲਾਕਾ ਹੈ। ਇਸ ਹਮਲੇ ਵਿੱਚ ਇੱਕ ਰਾਹਗੀਰ ਵੀ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਚਾਰੇ ਪਾਸੇ ਅਫਰਾ-ਤਫਰੀ ਮਚ ਗਈ। ਵ੍ਹਾਈਟ ਹਾਊਸ ਦੇ ਬਾਹਰ ਕੜੀ ਸੁਰੱਖਿਆ ਹੋਣ ਦੇ ਬਾਵਜੂਦ ਹਮਲਾਵਰਾਂ ਨੇ ਬੇਖੌਫ ਹੋ ਕੇ ਗੋਲੀਆਂ ਚਲਾਈਆਂ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਕੋਰਸਪਾਂਡੈਂਟਸ ਡਿਨਰ ਦੌਰਾਨ ਹੋਈ ਗੋਲੀਬਾਰੀ

ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਵਾਸ਼ਿੰਗਟਨ ਡੀ.ਸੀ. ਵਿੱਚ ਵ੍ਹਾਈਟ ਹਾਊਸ ਵਿੱਚ ਹੋਏ ਕੋਰਸਪਾਂਡੈਂਟਸ ਡਿਨਰ ਦੌਰਾਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਪ੍ਰੋਗਰਾਮ ਦੌਰਾਨ ਅਚਾਨਕ ਗੋਲੀਆਂ ਦੀ ਆਵਾਜ਼ ਗੂੰਜੀ, ਜਿਸ ਨਾਲ ਚਾਰੇ ਪਾਸੇ ਹੜਕੰਪ ਮਚ ਗਿਆ। ਫਰਸਟ ਲੇਡੀ ਮੇਲਾਨੀਆ ਟਰੰਪ, ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਰਾਸ਼ਟਰਪਤੀ ਟਰੰਪ ਨੂੰ ਤੁਰੰਤ ਸੁਰੱਖਿਅਤ ਥਾਂ ਤੇ ਲਿਜਾਇਆ ਗਿਆ। ਪ੍ਰੋਗਰਾਮ ਵਿੱਚ ਮੌਜੂਦ ਲੋਕ ਮੇਜ਼ਾਂ ਦੇ ਹੇਠਾਂ ਛੁਪ ਗਏ। ਇਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ।

ਦੋਵੇਂ ਘਟਨਾਵਾਂ ਦੇ ਸੀਸੀਟੀਵੀ ਫੁਟੇਜ ਵੀ ਆਏ ਸਾਹਮਣੇ

ਇਨ੍ਹਾਂ ਦੋਵੇਂ ਘਟਨਾਵਾਂ ਦੇ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਗੋਲੀਬਾਰੀ ਤੋਂ ਬਾਅਦ ਮਚੀ ਅਫਰਾ-ਤਫਰੀ ਸਾਫ਼ ਦੇਖੀ ਜਾ ਸਕਦੀ ਹੈ। ਵਾਰ-ਵਾਰ ਟਰੰਪ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਜਾ ਰਹੇ ਹਨ। ਚੰਗੀ ਗੱਲ ਇਹ ਰਹੀ ਕਿ ਇਨ੍ਹਾਂ ਹਮਲਿਆਂ ਵਿੱਚ ਟਰੰਪ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ, ਪਰ ਸਭ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਆਖਿਰ ਟਰੰਪ ਤੇ ਵਾਰ-ਵਾਰ ਹਮਲੇ ਕਿਉਂ ਹੋ ਰਹੇ ਹਨ ਅਤੇ ਆਖਿਰ ਉਨ੍ਹਾਂ ਦੇ ਦੁਸ਼ਮਣ ਕੌਣ ਹਨ।

Source: TV9 Hindi.com

Follow Us