ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Russia-Ukraine War: ਯੂਕ੍ਰੇਨ ਦੀ ਰਾਜਧਾਨੀ ਕੀਵ ਤੋਂ ਰੂਸੀ ਫੌਜ ਕਿਉਂ ਪਰਤੀ ਸੀ ਵਾਪਸ, ਪੁਤਿਨ ਨੇ ਉਸ ਰਾਜ਼ ਤੋਂ ਚੁੱਕਿਆ ਪਰਦਾ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਪਿਛਲੇ ਸਾਲ 24 ਫਰਵਰੀ ਨੂੰ ਸ਼ੁਰੂ ਹੋਈ ਸੀ। ਉਦੋਂ ਤੋਂ ਲਗਾਤਾਰ ਜੰਗ ਜਾਰੀ ਹੈ। ਯੁੱਧ ਕਾਰਨ ਦੋਹਾਂ ਦੇਸ਼ਾਂ ਖਾਸਕਰ ਯੂਕਰੇਨ ਨੂੰ ਕਾਫੀ ਨੁਕਸਾਨ ਉਠਾਉਣਾ ਪਿਆ।

Russia-Ukraine War: ਯੂਕ੍ਰੇਨ ਦੀ ਰਾਜਧਾਨੀ ਕੀਵ ਤੋਂ ਰੂਸੀ ਫੌਜ ਕਿਉਂ ਪਰਤੀ ਸੀ ਵਾਪਸ, ਪੁਤਿਨ ਨੇ ਉਸ ਰਾਜ਼ ਤੋਂ ਚੁੱਕਿਆ ਪਰਦਾ
Follow Us
tv9-punjabi
| Published: 18 Jun 2023 20:01 PM

World News। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Putin) ਨੇ ਵੱਡਾ ਖੁਲਾਸਾ ਕੀਤਾ ਹੈ। ਪੁਤਿਨ ਨੇ ਕਿਹਾ ਕਿ ਯੂਕਰੇਨ ਨੇ ਮਾਰਚ 2022 ਵਿੱਚ ਰੂਸ ਨਾਲ ਸਮਝੌਤਾ ਕੀਤਾ ਸੀ ਜਦੋਂ ਰੂਸੀ ਫੌਜ ਪਿਛਲੇ ਸਾਲ ਸੈਂਕੜੇ ਟੈਂਕਾਂ ਨਾਲ ਕੀਵ ਸ਼ਹਿਰ ਪਹੁੰਚੀ ਸੀ। ਸਮਝੌਤੇ ਮੁਤਾਬਕ ਜੇਕਰ ਰੂਸੀ ਫੌਜ ਕੀਵ ਤੋਂ ਵਾਪਸ ਆਉਂਦੀ ਹੈ ਤਾਂ ਯੂਕਰੇਨ ਰੂਸ ਦੀਆਂ ਉਨ੍ਹਾਂ ਸ਼ਰਤਾਂ ਨੂੰ ਸਵੀਕਾਰ ਕਰੇਗਾ, ਯਾਨੀ ਯੂਕਰੇਨ ਆਪਣੀ ਫੌਜੀ ਸਮਰੱਥਾ ਨੂੰ ਸੀਮਤ ਕਰੇਗਾ ਅਤੇ ਨਾਟੋ ਦਾ ਮੈਂਬਰ ਬਣਨ ਦੀ ਕੋਸ਼ਿਸ਼ ਨਹੀਂ ਕਰੇਗਾ।

ਤੁਰਕੀ (Turkey) ਦੇ ਰਾਸ਼ਟਰਪਤੀ ਏਰਦੋਗਨ ਦੀ ਪਹਿਲ ‘ਤੇ ਇਸਤਾਂਬੁਲ ‘ਚ ਹੋਏ ਸਮਝੌਤੇ ‘ਤੇ ਯੂਕਰੇਨ ਦੇ ਵਫ਼ਦ ਨੇ ਵੀ ਹਸਤਾਖਰ ਕੀਤੇ। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਸਮਝੌਤੇ ਤੋਂ ਬਾਅਦ ਜਦੋਂ ਰੂਸੀ ਫੌਜ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਵਾਪਸ ਆਈ ਤਾਂ ਯੂਕਰੇਨ ਨੇ ਧੋਖਾ ਦਿੱਤਾ ਅਤੇ ਆਪਣੇ ਸ਼ਬਦਾਂ ਤੋਂ ਪਲਟ ਗਿਆ।

ਪੁਤਿਨ ਨੇ ਦਿਖਾਏ ਸਮਝੌਤੇ ਦੇ ਦਸਤਾਵੇਜ਼

ਰੂਸ-ਯੂਕਰੇਨ (Russia-Ukraine) ਜੰਗ ਨੂੰ ਖਤਮ ਕਰਨ ਲਈ ਅਫਰੀਕੀ ਦੇਸ਼ਾਂ ਦਾ ਵਫਦ ਦੋਵਾਂ ਦੇਸ਼ਾਂ ਦਾ ਦੌਰਾ ਕਰ ਰਿਹਾ ਹੈ। ਅਫ਼ਰੀਕੀ ਵਫ਼ਦ ਪਹਿਲਾਂ ਯੂਕਰੇਨ ਦੇ ਰਾਸ਼ਟਰਪਤੀ ਜ਼ਾਲੇਸਕੀ ਨੂੰ ਮਿਲਿਆ ਅਤੇ ਫਿਰ ਰਾਸ਼ਟਰਪਤੀ ਪੁਤਿਨ ਨੂੰ ਮਿਲਣ ਲਈ ਰੂਸ ਆਇਆ। ਪੁਤਿਨ ਨੇ ਅਫਰੀਕੀ ਵਫਦ ਨੂੰ ਕਿਹਾ ਕਿ ਰੂਸ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਕਰਨਾ ਚਾਹੁੰਦਾ ਸੀ, ਪਰ ਦੂਜੇ ਪਾਸੇ (ਯੂਕਰੇਨ) ਨੇ ਸਮਝੌਤਿਆਂ ਦੀ ਉਲੰਘਣਾ ਕੀਤੀ।

ਪੁਤਿਨ ਨੇ ਅਫਰੀਕੀ ਨੇਤਾਵਾਂ ਨੂੰ ਪਿਛਲੇ ਸਾਲ ਇਸਤਾਂਬੁਲ ‘ਚ ਹੋਏ ਸਮਝੌਤੇ ਦੇ ਦਸਤਾਵੇਜ਼ ਵੀ ਦਿਖਾਏ। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਨਾਟੋ ਨੇ ਬ੍ਰਿਟੇਨ (Britain) ਦੇ ਤਤਕਾਲੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਕੀਵ ਭੇਜਿਆ ਸੀ ਅਤੇ ਬ੍ਰਿਟੇਨ ਦੇ ਦਬਾਅ ‘ਚ ਯੂਕਰੇਨ ਨੇ ਉਸ ਸਮਝੌਤੇ ਤੋਂ ਪਿੱਛੇ ਹਟ ਗਿਆ ਸੀ।

ਇਸਤਾਂਬੁਲ ‘ਚ ਰੂਸ-ਯੂਕ੍ਰੇਨ ਦੇ ਵਿਚਾਲੇ ਹੋਇਆ ਸੀ ਸਮਝੌਤਾ

ਤੁਰਕੀ ਵਿੱਚ ਹੋਏ ਸਮਝੌਤੇ ਅਨੁਸਾਰ ਰੂਸ ਨੂੰ ਯੂਕਰੇਨ ਦੇ ਉੱਤਰੀ ਹਿੱਸੇ ਯਾਨੀ ਕੀਵ, ਸੁਮੀ, ਚੇਰਨੀਹਾਈਵ ਤੋਂ ਆਪਣੀ ਫੌਜ ਨੂੰ ਵਾਪਸ ਲੈਣਾ ਪਿਆ, ਬਦਲੇ ਵਿੱਚ ਯੂਕਰੇਨ ਨੂੰ ਆਪਣੀ ਫੌਜ ਨੂੰ ਪੰਜਾਹ ਫੀਸਦੀ ਘੱਟ ਕਰਨਾ ਪਿਆ। ਇਸ ਤੋਂ ਇਲਾਵਾ ਯੂਕਰੇਨ ਨੂੰ ਨਿਰਪੱਖ ਦੇਸ਼ ਬਣਨਾ ਹੋਵੇਗਾ। ਯੂਕਰੇਨ ਨੂੰ ਦੋਵੇਂ ਪਾਸੇ ਭਾਵ ਰੂਸ ਅਤੇ ਯੂਰਪੀ ਦੇਸ਼ਾਂ ਨਾਲ ਬਿਹਤਰ ਸਬੰਧ ਬਣਾਉਣੇ ਹੋਣਗੇ।

ਇਸ ਸਮਝੌਤੇ ਨੂੰ ਲਾਗੂ ਕਰਨ ਲਈ ਅਮਰੀਕਾ, ਚੀਨ, ਬੇਲਾਰੂਸ, ਤੁਰਕੀ ਅਤੇ ਕੁਝ ਹੋਰ ਦੇਸ਼ਾਂ ਨੂੰ ਗਾਰੰਟਰ ਵਜੋਂ ਚੁਣਿਆ ਗਿਆ ਸੀ। ਰੂਸ ਦਾ ਮੰਨਣਾ ਹੈ ਕਿ ਬ੍ਰਿਟੇਨ ਨੇ ਇਸ ਸਮਝੌਤੇ ਨੂੰ ਖਤਮ ਕਰ ਦਿੱਤਾ। ਇਸ ਤੋਂ ਬਾਅਦ ਯੂਕਰੇਨ ਵਿੱਚ ਇੱਕ ਕਾਨੂੰਨ ਬਣਾਇਆ ਗਿਆ ਸੀ ਕਿ ਭਵਿੱਖ ਵਿੱਚ ਰੂਸ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...